ਲਖਨਊ/ਬਦਾਯੂੰ (ਯੂਪੀ), 28 ਅਕਤੂਬਰ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਲ ਹੀ ਵਿੱਚ ਹੋਏ ਟੀ-20 ਮੈਚ ਵਿੱਚ ਭਾਰਤ ਖ਼ਿਲਾਫ਼ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼ ਧ੍ਰੋਹ ਦਾ ਕਾਨੂੰਨ ਲਾਉਣ ਦੀ ਚੇਤਾਵਨੀ ਦਿੱਤੀ ਹੈ। ਪੁਲੀਸ ਮੁਤਾਬਕ ਐਤਵਾਰ ਨੂੰ ਪਾਕਿਸਤਾਨ ਖ਼ਿਲਾਫ਼ ਟੀ-20 ਵਿਸ਼ਵ ਕੱਪ ਮੈਚ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਖ਼ਿਲਾਫ਼ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ ‘ਚ ਪੰਜ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਦਫਤਰ ਦੇ ਅਧਿਕਾਰਤ ਹੈਂਡਲ ’ਤੇ ਅੱਜ ਟਵੀਟ ’ਚ ਕਿਹਾ ਗਿਆ, ‘ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਨੂੰ ਦੇਸ਼ਧ੍ਰੋਹ ਦਾ ਸਾਹਮਣਾ ਕਰਨਾ ਪਵੇਗਾ।’