ਟਵਿੱਟਰ ਨੇ ਕੰਗਨਾ ਦਾ ਖਾਤਾ ਪੱਕੇ ਤੌਰ ਉੱਤੇ ਬੰਦ ਕੀਤਾ

ਟਵਿੱਟਰ ਨੇ ਕੰਗਨਾ ਦਾ ਖਾਤਾ ਪੱਕੇ ਤੌਰ ਉੱਤੇ ਬੰਦ ਕੀਤਾ

ਮੁੰਬਈ: ਟਵਿੱਟਰ ਨੇ ‘ਨਫਰਤੀ ਵਤੀਰਾ ਤੇ ਇਤਰਾਜ਼ਯੋਗ ਵਿਹਾਰ’ ਨੀਤੀ ਦੀ ਉਲੰਘਣਾ ਕਰਨ ’ਤੇ ਅਦਾਕਾਰਾ ਕੰਗਨਾ ਰਣੌਤ ਦਾ ਖਾਤਾ ਪੱਕੇ ਤੌਰ ’ਤੇ ਬੰਦ ਕਰ ਦਿੱਤਾ ਹੈ। ਟਵਿੱਟਰ ਨੇ ਅੱਜ ਇਸ ਸਬੰਧੀ ਜਾਣਕਾਰੀ ਦਿੱਤੀ। ਅਦਾਕਾਰਾ ਦੇ ਖਾਤੇ ’ਤੇ ‘ਅਕਾਊਂਟ ਸਸਪੈਂਡਿਡ’ ਲਿਖਿਆ ਆ ਰਿਹਾ ਹੈ। ਉਸ ਨੇ ਪੱਛਮੀ ਬੰਗਾਲ ’ਚ ਭਾਜਪਾ ’ਤੇ ਮਮਤਾ ਬੈਨਰਜੀ ਦੀ ਅਗਵਾਈ ਹੇਠਲੀ ਟੀਐੱਮਸੀ ਦੀ ਜਿੱਤ ਅਤੇ ਚੋਣਾਂ ਤੋਂ ਬਾਅਦ ਹਿੰਸਾ ਨੂੰ ਲੈ ਕੇ ਕਈ ਪੋਸਟਾਂ ਕੀਤੀਆਂ ਸਨ। ਸੂਬੇ ’ਚ ਰਾਸ਼ਟਰਪਤੀ ਰਾਜ ਦੀ ਮੰਗ ਕਰਦਿਆਂ ਅਦਾਕਾਰਾ ਨੇ ਹਿੰਸਾ ਲਈ ਬੈਨਰਜੀ ਨੂੰ ਕਸੂਰਵਾਰ ਦੱਸਿਆ ਸੀ ਅਤੇ ਅਜਿਹੇ ਨਾਵਾਂ ਨਾਲ ਸੰਬੋਧਨ ਕੀਤਾ ਸੀ ਜਿਨ੍ਹਾਂ ਨੂੰ ਪ੍ਰਕਾਸ਼ਿਤ ਨਹੀਂ ਕੀਤਾ ਜਾ ਸਕਦਾ। ਟਵਿੱਟਰ ਨੇ ਕਿਹਾ, ‘ਅਸੀਂ ਸਪੱਸ਼ਟ ਕਰ ਰਹੇ ਹਾਂ ਕਿ ਅਸੀਂ ਉਸ ਵਿਹਾਰ ਖ਼ਿਲਾਫ਼ ਸਖਤ ਕਾਰਵਾਈ ਕਰਾਂਗੇ ਜਿਸ ਨਾਲ ਆਫਲਾਈਨ ਨੁਕਸਾਨ ਪਹੁੰਚਣ ਦਾ ਖਦਸ਼ਾ ਹੋਵੇ।’ ਉਨ੍ਹਾਂ ਕਿਹਾ, ‘ਸਬੰਧਤ ਖਾਤਾ ਟਵਿੱਟਰ ਦੇ ਨਿਯਮਾਂ, ਖਾਸ ਤੌਰ ’ਤੇ ਸਾਡੀ ਨਫ਼ਰਤੀ ਵਿਹਾਰ ਨੀਤੀ ਅਤੇ ਇਤਰਾਜ਼ਯੋਗ ਨੀਤੀ ਦਾ ਵਾਰ ਵਾਰ ਉਲੰਘਣ ਕਰਨ ’ਤੇ ਪੱਕੇ ਤੌਰ ’ਤੇ ਬੰਦ ਕਰ ਦਿੱਤਾ ਗਿਆ ਹੈ।’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All