ਭਾਜਪਾ ਦੇ ਦੋ ਮੰਤਰੀ ਤੇ ਛੇ ਵਿਧਾਇਕ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ

ਭਾਜਪਾ ਦੇ ਦੋ ਮੰਤਰੀ ਤੇ ਛੇ ਵਿਧਾਇਕ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ

ਸਮਾਜਵਾਦੀ ਪਾਰਟੀ ’ਚ ਸ਼ਾਮਲ ਹੋਣ ਸਮੇਂ ਅਖਿਲੇਸ਼ ਯਾਦਵ ਨਾਲ ਸਵਾਮੀ ਪ੍ਰਸਾਦ ਮੌਰਿਆ। -ਫੋਟੋ: ਪੀਟੀਆਈ

ਲਖਨਊ, 14 ਜਨਵਰੀ

ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਤੋਂ ਬਗਾਵਤ ਕਰਕੇ ਅਸਤੀਫ਼ਾ ਦੇਣ ਵਾਲੇ ਕਿਰਤ ਮੰਤਰੀ ਤੇ ਓਬੀਸੀ ਆਗੂ ਸਵਾਮੀ ਪ੍ਰਸਾਦ ਮੌਇਆ ਤੇ ਮੰਤਰੀ ਧਰਮ ਸਿੰਘ ਸੈਣੀ ਅੱਜ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਮਾਗਮ ਦੌਰਾਨ ਅਪਣਾ ਦਲ (ਸੋਨੇਲਾਲ) ਦੇ ਵਿਧਾਇਕ ਅਮਰ ਸਿੰਘ ਚੌਧਰੀ ਅਤੇ ਭਾਜਪਾ ਤੋਂ ਅਸਤੀਫਾ ਦੇਣ ਵਾਲੇ ਪੰਜ ਵਿਧਾਇਕ ਭਗਵਤੀ ਸਾਗਰ, ਰੋਸ਼ਨਲਾਲ ਵਰਮਾ, ਵਿਨੇ ਸ਼ਾਕਰਿਆ, ਬ੍ਰੀਜੇਸ਼ ਪਰਜਾਪਤੀ ਅਤੇ ਮੁਕੇਸ਼ ਵਰਮਾ ਵੀ ਅੱਜ ਸਪਾ ਵਿੱਚ ਸ਼ਾਮਲ ਹੋ ਗਏ। ਇਹ ਸਾਰੇ ਸਮਾਜਵਾਦੀ ਪਾਰਟੀ ਦੇ ਦਫ਼ਤਰ ਵਿੱਚ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ। ਰਾਜ ਦੇ ਕਿਰਤ ਮੰਤਰੀ ਮੌਰਿਆ ਦੇ ਅਸਤੀਫੇ ਨੇ ਉੱਤਰ ਪ੍ਰਦੇਸ਼ ਵਿੱਚ ਸੱਤਾਧਾਰੀ ਭਾਜਪਾ ਨੂੰ ਝਟਕਾ ਦਿੱਤਾ ਹੈ। ਇਸ ਦਾ ਪ੍ਰਭਾਵ ਵਿਧਾਨ ਸਭਾ ਚੋਣਾਂ ਦੇ ਨਾਲ 2024 ਦੀਆਂ ਲੋਕ ਸਭਾ ਚੋਣਾਂ ’ਤੇ ਵੀ ਪਵੇਗਾ। -ਪੀਟੀਆਈ

ਸਪਾ ਦਫ਼ਤਰ ’ਚ ਵੱਡਾ ਇਕੱਠ, ਕੇਸ ਦਰਜ

ਲਖਨਊ: ਸਮਾਜਵਾਦੀ ਪਾਰਟੀ ਦਫ਼ਤਰ ਵਿੱਚ ਕੋਵਿਡ ਨੇਮਾਂ ਦੀ ਉਲੰਘਣਾ ਕਰਦਿਆਂ ਵੱਡੀ ਗਿਣਤੀ ਲੋਕਾਂ ਦੇ ਜਮ੍ਹਾਂ ਹੋਣ ਮਗਰੋਂ ਚੋਣ ਕਮਿਸ਼ਨ ਦੀ ਹਦਾਇਤ ’ਤੇ ਐੱਫਆਈਆਰ ਦਰਜ ਕੀਤੀ ਗਈ ਹੈ। ਸਪਾ ਦਫ਼ਤਰ ਵਿੱਚ ਦੋ ਬਾਗ਼ੀ ਮੰਤਰੀਆਂ ਤੇ ਕੁਝ ਹੋਰਨਾਂ ਵਿਧਾਇਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਰੱਖੇ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ। ਗੌਤਮ ਪਾਲੀ ਪੁਲੀਸ ਸਟੇਸ਼ਨ ਵਿੱਚ ਦਰਜ ਐੱਫਆਈਆਰ 2500 ਅਣਪਛਾਤੇ ਵਿਅਕਤੀਆਂ ਖਿਲਾਫ਼ ਦਰਜ ਕੀਤੀ ਗਈ ਹੈ। -ਪੀਟੀਆਈ

ਤਿੰਨ ਚੌਥਾਈ ਨਹੀਂ, ਤਿੰਨ ਜਾਂ ਚਾਰ ਸੀਟਾਂ ਜਿੱਤੇਗੀ ਭਾਜਪਾ: ਅਖਿਲੇਸ਼

ਲਖਨਊ: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਅਗਾਮੀ ਯੂਪੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਤਿੰਨ-ਚੌਥਾਈ ਨਹੀਂ, ਬਲਕਿ ਤਿੰਨ ਜਾਂ ਚਾਰ ਸੀਟਾਂ ਹੀ ਜਿੱਤੇਗੀ। ਉਨ੍ਹਾਂ ਕਿਹਾ ਕਿ ਯੋਗੀ ਦੇ ‘80 ਬਨਾਮ 20’ ਦਾਅਵੇ ਦਾ ਇਹ ਮਤਲਬ ਹੈ ਕਿ ਆਗਾਮੀ ਯੂਪੀ ਚੋਣਾਂ ਵਿੱਚ ਸਿਰਫ਼ 20 ਫੀਸਦ ਆਬਾਦੀ ਹੀ ਭਾਜਪਾ ਦੀ ਹਮਾਇਤ ਕਰੇਗੀ ਜਦੋਂਕਿ 80 ਫੀਸਦ ਲੋਕ ਸਮਾਜਵਾਦੀ ਪਾਰਟੀ ਦੀ ਹਮਾਇਤ ਕਰਨਗੇ। ਯਾਦਵ ਨੇ ਕਿਹਾ ਕਿ ਓਬੀਸੀ ਆਗੂ ਸਵਾਮੀ ਪ੍ਰਸਾਦ ਮੌਰਿਆ ਦੀ ‘ਸਪਾ’ ਵਿੱਚ ਸ਼ਮੂਲੀਅਤ ਨਾਲ ਹੁਣ ਬਚਦੀ ਖੁਚਦੀ 20 ਫੀਸਦ ਆਬਾਦੀ ਵੀ ਭਾਜਪਾ ਤੋਂ ਕਿਨਾਰਾ ਕਰ ਲਏਗੀ। ਅਖਿਲੇਸ਼ ਯਾਦਵ ਇਥੇ ਭਾਜਪਾ ਨੂੰ ਅਲਵਿਦਾ ਆਖ ਕੇ ਆਏ ਮੌਰਿਆ ਤੇ ਹੋਰਨਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦੇਣ ਲਈ ਰੱਖੇ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। -ਪੀਟੀਆਈ  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All