ਯੂਪੀ ਚੋਣਾਂ: ਸਪਾ ਦੇ ਨਾਹਿਦ ਵੱਲੋਂ ਸਭ ਤੋਂ ਪਹਿਲਾਂ ਨਾਮਜ਼ਦਗੀ ਦਾਖ਼ਲ

ਯੂਪੀ ਚੋਣਾਂ: ਸਪਾ ਦੇ ਨਾਹਿਦ ਵੱਲੋਂ ਸਭ ਤੋਂ ਪਹਿਲਾਂ ਨਾਮਜ਼ਦਗੀ ਦਾਖ਼ਲ

ਲਖਨਊ, 14 ਜਨਵਰੀ

ਕੈਰਾਨਾ ਅਸੈਂਬਲੀ ਹਲਕੇ ਤੋਂ ਸਮਾਜਵਾਦੀ ਪਾਰਟੀ ਦੇ ਮੌਜੂਦਾ ਵਿਧਾਇਕ ਨਾਹਿਦ ਹਸਨ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀਆਂ ਯੂਪੀ ਵਿਧਾਨ ਸਭਾ ਚੋੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਅੱਜ ਪਹਿਲੇ ਉਮੀਦਵਾਰ ਬਣ ਗਏ ਹਨ। ਹਸਨ ਇਕੋ ਇਕ ਉਮੀਦਵਾਰ ਹੈ, ਜਿਨ੍ਹਾਂ ਯੂਪੀ ਅਸੈਂਬਲੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਪਹਿਲੇ ਦਿਨ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉਹ ਸ਼ਾਮਲੀ ਜ਼ਿਲ੍ਹੇ ਦੇ ਕੈਰਾਨਾ ਹਲਕੇ ਤੋਂ ਦੋ ਵਾਰ ‘ਸਪਾ’ ਵਿਧਾਇਕ ਰਹਿ ਚੁੱਕੇ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ 10 ਫਰਵਰੀ ਨੂੰ ਹੋਣ ਵਾਲੀਆਂ ਪਹਿਲੇ ਗੇੜ ਦੀਆਂ ਚੋਣਾਂ ਦੌਰਾਨ 11 ਜ਼ਿਲ੍ਹਿਆਂ ਦੇ 58 ਅਸੈਂਬਲੀ ਹਲਕਿਆਂ ਲਈ ਵੋਟਾਂ ਪੈਣਗੀਆਂ। ਪਹਿਲੇ ਗੇੜ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਤਰੀਕ 21 ਜਨਵਰੀ ਹੈ ਜਦੋਂਕਿ 24 ਜਨਵਰੀ ਤੱਕ ਦਸਤਾਵੇਜ਼ਾਂ ਦੀ ਪੜਤਾਲ ਹੋਵੇਗੀ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਸ਼ਹਿਰ

View All