ਜਗਦੀਪ ਧਨਖੜ ਉਪ ਰਾਸ਼ਟਰਪਤੀ ਦੀ ਚੋਣ ਜਿੱਤੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪਰਾਸ਼ਟਰਪਤੀ ਵੈਂਕੱਈਆ ਨਾਇਡੂ , ਸੋਨੀਆ ਗਾਂਧੀ ਤੇ ਰਾਹੁਲ ਨੇ ਦਿੱਤੀ ਵਧਾਈ

ਜਗਦੀਪ ਧਨਖੜ ਉਪ ਰਾਸ਼ਟਰਪਤੀ ਦੀ ਚੋਣ ਜਿੱਤੇ

ਨਵੀਂ ਦਿੱਲੀ, 7 ਅਗਸਤ

ਜਗਦੀਪ ਧਨਖੜ ਉਪ ਰਾਸ਼ਟਰਪਤੀ ਦੀ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾਇਆ। ਸੂਤਰਾਂ ਅਨੁਸਾਰ ਧਨਖੜ ਨੂੰ 528 ਜਦੋਂ ਕਿ ਅਲਵਾ ਨੂੰ 182 ਵੋਟ ਮਿਲੇ ਹਨ। ਇਨ੍ਹਾਂ ਚੋਣਾਂ ਵਿੱਚ ਲਗਪਗ 93 ਫੀਸਦੀ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ ਸੀ। ਇਸ ਚੋਣ ਵਿੱਚ 725 ਸੰਸਦ ਮੈਂਬਰਾਂ ਨੇ ਵੋਟ ਪਾਈ। ਇਨ੍ਹਾਂ ਚੋਣਾਂ ਵਿੱਚ ਕੌਮੀ ਜਮਹੂਰੀ ਗੱਠਜੋੜ ਦੇ ਉਮੀਦਵਾਰ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ (80) ਵਿਚਾਲੇ ਸਿੱਧਾ ਮੁਕਾਬਲਾ ਸੀ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ਵਿੱਚੋਂ ਸਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ ,ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ।

ਮਨਮੋਹਨ ਸਿੰਘ ਵ੍ਹੀਲ ਚੇਅਰ 'ਤੇ ਸੰਸਦ ਭਵਨ ਪਹੁੰਚੇ ਅਤੇ ਉਪ ਰਾਸ਼ਟਰਪਤੀ ਚੋਣ 'ਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਪਿਛਲੇ ਮਹੀਨੇ ਰਾਸ਼ਟਰਪਤੀ ਚੋਣ ਵਿੱਚ ਵੀ ਵ੍ਹੀਲਚੇਅਰ 'ਤੇ ਸੰਸਦ ਭਵਨ ਪਹੁੰਚ ਕੇ ਆਪਣੀ ਵੋਟ ਪਾਈ ਸੀ। 

ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਕੋਲ ਲੋਕ ਸਭਾ ਵਿੱਚ ਪੂਰਨ ਬਹੁਮਤ ਅਤੇ ਰਾਜ ਸਭਾ ਵਿੱਚ 91 ਮੈਂਬਰ ਹੋਣ ਨਾਲ ਸ੍ਰੀ ਧਨਖੜ ਦੀ ਵਿਰੋਧੀ ਉੱਤੇ ਸਪੱਸ਼ਟ ਜਿੱਤ ਨਜ਼ਰ ਆ ਰਹੀ ਹੈ। ਉਹ ਮੌਜੂਦਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੀ ਥਾਂ ਲੈਣਗੇ, ਜਿਨ੍ਹਾਂ ਦਾ  ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All