ਸਾਨੂੰ ਮੁੱਖ ਮੰਤਰੀ ਊਧਵ ਠਾਕਰੇ ’ਤੇ ਭਰੋਸਾ ਹੈ: ਕਾਂਗਰਸ

ਸਾਨੂੰ ਮੁੱਖ ਮੰਤਰੀ ਊਧਵ ਠਾਕਰੇ ’ਤੇ ਭਰੋਸਾ ਹੈ: ਕਾਂਗਰਸ

ਨਵੀਂ ਦਿੱਲੀ: ਮਹਾਰਾਸ਼ਟਰ ਵਿੱਚ ਜਾਰੀ ਸਿਆਸੀ ਸੰਕਟ ਦਰਮਿਆਨ ਕਾਂਗਰਸ ਨੇ ਅੱਜ ਕਿਹਾ ਕਿ ਉਹ ਸ਼ਿਵ ਸੈਨਾ ਦੇ ‘ਅੰਦਰੂਲੀ ਮਸਲਿਆਂ’ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੀ, ਪਰ ਉਨ੍ਹਾਂ ਨੂੰ ਮੁੱਖ ਮੰਤਰੀ ਊਧਵ ਠਾਕਰੇ ’ਤੇ ਪੂਰਾ ਭਰੋਸਾ ਹੈ। ਕਾਂਗਰਸ ਨੇ ਕਿਹਾ ਕਿ ਉਸ ਨੂੰ ਯਕੀਨ ਹੈ ਕਿ ‘ਸਥਿਰ ਸਰਕਾਰ ਨੂੰ ਡੇਗਣ’ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਸਫ਼ਲ ਨਹੀਂ ਹੋਣਗੀਆਂ। ਕਾਂਗਰਸ ਤਰਜਮਾਨ ਗੌਰਵ ਗੋਗੋਈ ਨੇ ਕਿਹਾ, ‘‘ਅਸੀਂ ਪਹਿਲਾਂ ਵੀ ਕਿਹਾ ਹੈ ਕਿ ਅਸੀਂ ਸ਼ਿਵ ਸੈਨਾ ’ਤੇ ਆਪਣੇ ਵਿਚਾਰ ਨਹੀਂ ਥੋਪਣੇ ਚਾਹੁੰਦੇ। ਇਹ ਉਨ੍ਹਾਂ ਦਾ ਅੰਦਰੂਨੀ ਮਸਲਾ ਹੈ ਤੇ ਸਾਨੂੰ ਮੁੱਖ ਮੰਤਰੀ ਊਧਵ ਠਾਕਰੇ ’ਤੇ ਯਕੀਨ ਹੈ।’’ ਲੋਕ ਸਭਾ ਵਿੱਚ ਕਾਂਗਰਸ ਦੇ ਡਿਪਟੀ ਆਗੂ ਨੇ ਕਿਹਾ, ‘‘ਅਸੀਂ ਮਹਾਰਾਸ਼ਟਰ ਵਿੱਚ ਆਪਣੇ ਸਾਥੀਆਂ ਦੇ ਸੰਪਰਕ ਵਿੱਚ ਹਾਂ ਤੇ ਇਹ ਵੀ ਭਰੋਸਾ ਹੈ ਕਿ ਭਾਜਪਾ ਦੇ ਇਕ ਸਥਿਰ ਸਰਕਾਰ ਨੂੰ ਡੇਗਣ ਦੇ ਯਤਨ ਸਫ਼ਲ ਨਹੀਂ ਹੋਣਗੇ।’ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਖ਼ਸੀ ਪੂਜਾ ਦੇ ਸਮਿਆਂ ਵਿਚ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਸ਼ਹਿਰ

View All