‘ਆਪ’ ਦੇ ਐੱਸਸੀ ਵਿੰਗ ਵੱਲੋਂ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ

‘ਆਪ’ ਦੇ ਐੱਸਸੀ ਵਿੰਗ ਵੱਲੋਂ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ

ਡੀਸੀ ਦਫਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ‘ਆਪ’ ਕਾਰਕੁਨ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 7 ਜੁਲਾਈ

ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਦੇ ਸੂਬਾਈ ਅਬਜ਼ਰਵਰ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਵਿੱਚ ਅੱਜ ਡੀਸੀ ਦਫ਼ਤਰ ਪਟਿਆਲਾ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। 

  ਇਸ ਮੌਕੇ ਪੰਜਾਬ ਸਰਕਾਰ ’ਤੇ ਦੋਸ਼ ਲਗਾਏ ਗਏ ਕਿ ਕਰੋਨਾ ਮਹਾਮਾਰੀ ਦੌਰਾਨ ਲੱਖਾਂ ਗ਼ਰੀਬ ਲਾਭਪਾਤਰੀਆਂ ਦੇ ਰਾਸ਼ਨ ਕਾਰਡਾਂ ਵਿੱਚ ਕਟੌਤੀ ਕਰਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਮਿਲ ਰਹੀ ਰਾਸ਼ਨ ਦੀ ਸਹੂਲਤ ਤੋਂ ਵਾਂਝੇ ਕਰ ਦਿੱਤਾ ਹੈ। ਐੱਸਸੀ ਵਿੰਗ ਦੇ ਵਫ਼ਦ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ’ਤੇ ਮੰਗ ਪੱਤਰ ਡੀਸੀ ਨੂੰ ਦਿੰਦਿਆਂ ਕਿਹਾ ਕਿ ਸਹੀ ਪਾਤਰ ਨੂੰ ਲਾਭ ਨਾ ਮਿਲਣਾ ਸਰਕਾਰ ਦੀ ਨਲਾਇਕੀ ਹੈ, ਇਸ ਦੀ ਜਾਂਚ ਕਰਕੇ ਸਹੀ ਪਾਤਰਾਂ ਨੂੰ ਰਾਸ਼ਨ ਮਿਲਣਾ ਜ਼ਰੂਰੀ ਕਰਨਾ ਚਾਹੀਦਾ ਹੈ। 

 ਦੇਵ ਮਾਨ ਨੇ ਕਿਹਾ ਕਿ ਇਸ ਮੁਸ਼ਕਲ ਘੜੀ ‘ਚ ਸਰਕਾਰ ਨੂੰ ਹਰ ਲੋੜਵੰਦ ਗ਼ਰੀਬ ਅਤੇ ਦਲਿਤ ਪਰਿਵਾਰਾਂ ਦੀ ਬਾਂਹ ਫੜਨੀ ਚਾਹੀਦੀ ਸੀ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਰਾਸ਼ਨ ਦੀ ਹੋਮ ਡਿਲਿਵਰੀ ਕਰਨੀ ਚਾਹੀਦੀ ਸੀ, ਪਰ ਅਜਿਹਾ ਨਾ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਾਰੀਆਂ ਕਲਿਆਣਕਾਰੀ ਯੋਜਨਾਵਾਂ ਦਾ ਕਾਂਗਰਸੀਕਰਨ ਕਰ ਦਿੱਤਾ। ਗ਼ਰੀਬਾਂ ਅਤੇ ਜ਼ਰੂਰਤਮੰਦਾਂ ਦੀ ਅਜਿਹੇ ਚੁਣੌਤੀ ਭਰੇ ਹਾਲਤਾਂ ‘ਚ ਕਿਸ ਤਰਾਂ ਮਦਦ ਕਰਨੀ ਚਾਹੀਦੀ ਹੈ, ਇਹ ਸਭ  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲੋਂ ਸਿੱਖਣ ਦੀ ਲੋੜ ਹੈ, ਦਿੱਲੀ ‘ਚ ਬਿਨਾਂ ਰਾਸ਼ਨ ਕਾਰਡ ਵਾਲੇ ਵੀ ਲੱਖਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਜ਼ਰੂਰੀ ਵਸਤਾਂ ਮੁਹੱਈਆ ਕੀਤੀਆਂ ਗਈਆਂ ਹਨ, ਪਰੰਤੂ ਪੰਜਾਬ ‘ਚ ਜੋ ਲੋੜਵੰਦ ਪਹਿਲਾਂ ਰਾਸ਼ਨ ਲੈ ਰਹੇ ਸਨ, ਉਨ੍ਹਾਂ ਦੇ ਵੀ ਰਾਸ਼ਨ ਕਾਰਡ ਕੱਟ ਕੇ ਉਨ੍ਹਾਂ ਨੂੰ ਮਦਦ ਤੋਂ ਵਾਂਝਾ ਕਰ ਦਿੱਤਾ ਗਿਆ। ਇਸ ਤਰ੍ਹਾਂ ਬਗੈਰ ਕਿਸੇ ਮਾਪਦੰਡ ਦੇ ਪੂਰੇ ਪੰਜਾਬ ਦੇ ਲੱਖਾਂ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟ ਕੇ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਗ਼ਰੀਬ ਅਤੇ ਦਲਿਤ ਵਿਰੋਧੀ ਹੈ।

 ਇਸ ਮੌਕੇ ਚੇਤਨ ਸਿੰਘ ਜੌੜੇਮਾਜਰਾ ਪ੍ਰਧਾਨ ਜ਼ਿਲ੍ਹਾ ਪਟਿਆਲਾ ਦਿਹਾਤੀ, ਕੁੰਦਨ ਗੋਗੀਆ, ਪ੍ਰੀਤੀ ਮਲਹੋਤਰਾ, ਮੇਜਰ ਮਲਹੋਤਰਾ, ਮੇਘ ਚੰਦ ਸੇਰਮਾਜਰਾ , ਅਸ਼ੋਕ ਸਿਰਸਵਾਲ ਪ੍ਰਧਾਨ ਐੱਸਸੀ ਵਿੰਗ ਜ਼ਿਲ੍ਹਾ ਪਟਿਆਲਾ ਦਿਹਾਤੀ, ਸੂਬੇਦਾਰ ਸੁਰਜਨ ਸਿੰਘ ਪ੍ਰਧਾਨ ਐਸੀ ਵਿੰਗ ਪਟਿਆਲਾ ਸ਼ਹਿਰੀ , ਮਹਿੰਦਰ ਸਿੰਘ ਸੰਧੂ ,  ਬਲਦੇਵ ਸਿੰਘ ਦੇਵੀਗੜ੍ਹ, ਸੰਦੀਪ ਬੰਧੂ, ਲਾਡੀ ਘੱਗਾ, ਬਲਵਿੰਦਰ ਨਾਭਾ, ਭੁਪਿੰਦਰ ਕੱਲਰਮਾਜਰੀ, ਹਰਮੀਕ ਬਾਜਵਾ, ਸ਼ਰਨਜੀਤ ਢਿੱਲੋਂ , ਪ੍ਰੀਤੀ ਸਨੌਰ ਤੇ ਗੁਰਜੀਤ ਸਿੰਘ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਮੁੱਖ ਖ਼ਬਰਾਂ

ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਕੈਪਟਨ

ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਜਾਵਾਂਗੇ: ਕੈਪਟਨ

‘ਅੰਦੋਲਨ ਦੀ ਆੜ ਹੇਠ ਆਈਐੱਸਆਈ ਕਰ ਸਕਦੀ ਹੈ ਗੜਬੜ’; ਕੈਪਟਨ ਅਤੇ ਹੋਰ ਆਗ...

ਸ਼੍ਰੋਮਣੀ ਕਮੇਟੀ ਦਾ ਨੌਂ ਅਰਬ ਤੋਂ ਵੱਧ ਦਾ ਬਜਟ ਪਾਸ

ਸ਼੍ਰੋਮਣੀ ਕਮੇਟੀ ਦਾ ਨੌਂ ਅਰਬ ਤੋਂ ਵੱਧ ਦਾ ਬਜਟ ਪਾਸ

ਮਹਾਮਾਰੀ ਦੇ ਅਸਰ ਕਾਰਨ ਸਾਲਾਨਾ ਬਜਟ 18.5 ਫ਼ੀਸਦ ਘਟਿਆ

ਕੋਵਿਡ: 82 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ

ਕੋਵਿਡ: 82 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ

ਕੇਸਾਂ ਦਾ ਕੁੱਲ ਅੰਕੜਾ 60 ਲੱਖ ਤੋਂ ਪਾਰ; ਵਾਇਰਸ ਨਾਲ ਜੁੜੀ ਜਾਣਕਾਰੀ ਬ...

ਸ਼ਹਿਰ

View All