ਵੀਸੀ ਦਫ਼ਤਰ ਅੱਗੇ ਪੂਟਾ ਦੇ ਰੋਸ ਧਰਨੇ ਦਾ ਮਹੀਨਾ ਪੂਰਾ

ਵੀਸੀ ਦਫ਼ਤਰ ਅੱਗੇ ਪੂਟਾ ਦੇ ਰੋਸ ਧਰਨੇ ਦਾ ਮਹੀਨਾ ਪੂਰਾ

ਵਾਈਸ ਚਾਂਸਲਰ ਦਫ਼ਤਰ ਅੱਗੇ ਪੂਟਾ ਵੱਲੋਂ ਦਿੱਤੇ ਰੋਸ ਧਰਨੇ ਦਾ ਦ੍ਰਿਸ਼।

ਰਵੇਲ ਸਿੰਘ ਭਿੰਡਰ
ਪਟਿਆਲਾ, 1 ਜੁਲਾਈ

ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵੱਲੋਂ ਚਲਾਇਆ ਜਾ ਰਿਹਾ ਧਰਨਾ ਵਾਈਸ ਚਾਂਸਲਰ ਦਫ਼ਤਰ ਅੱਗੇ ਗਿਆਰਾਂ ਤੋਂ ਇੱਕ ਵਜੇ ਤੱਕ ਅੱਜ ਵੀ ਜਾਰੀ ਰਿਹਾ। ਆਪਣੀਆਂ ਮੰਗਾਂ ਮਸਲਿਆਂ ਨੂੰ ਲੈ ਕੇ ਅਧਿਆਪਕ ਸੰਘ ਵੱਲੋਂ ਦੋ ਜੂਨ ਤੋਂ ਲਗਾਤਾਰ ਸ਼ੁਰੂ ਕੀਤਾ ਧਰਨੇ ਨੂੰ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਹੈ। ਜਿੱਥੇ ਯੂਨੀਵਰਸਿਟੀ ਪ੍ਰਸ਼ਾਸਨ ਅਧਿਆਪਕਾਂ ਦੀਆਂ ਹੱਕੀ ਮੰਗਾਂ ਦੇ ਕੋਈ ਫੌਰੀ ਹੱਲ ਲੱਭਣ ਵਿੱਚ ਅਸਫਲ ਰਹੀ ਹੈ ਉਸ ਦੇ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਤੇ ਵਾਈਸ ਚਾਂਸਲਰ ਵੱਲੋਂ ਅਧਿਆਪਕ ਸੰਘ ਨਾਲ ਕੋਈ ਗੱਲਬਾਤ ਦਾ ਰਾਹ ਵੀ ਨਹੀਂ ਖੋਲਿਆ ਗਿਆ। ਅਜਿਹੇ ’ਚ ਅਧਿਆਪਕ ਸੰਘ ਨੇ ਅੱਜ ਕਾਫੀ ਭੜਾਸ ਕੱਢੀ। ਅਧਿਆਪਕ ਸੰਘ ਦੇ ਇਸ ਧਰਨੇ ਵਿੱਚ ਅੱਜ ਪੈਨਸ਼ਨਰ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਤੇ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਯੂਨੀਵਰਸਿਟੀ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪੂਟਾ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਤੇ ਸਕੱਤਰ ਗੁਰਨਾਮ ਸਿੰਘ ਵਿਰਕ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਪ੍ਰਸ਼ਾਸਨਿਕ ਤੇ ਵਿੱਤੀ ਮਸਲਿਆਂ ਨੂੰ ਹੱਲ ਕਰਨ ਵਿੱਚ ਅਸਫ਼ਲ ਹੋ ਚੁੱਕਾ ਹੈ ਤੇ ਮਾਲਵੇ ਦੀ ਧਰਤੀ ਤੇ ਪੰਜਾਬੀ ਭਾਸ਼ਾ, ਸੱਭਿਆਚਾਰ ਦੇ ਪ੍ਰਚਾਰ ਪ੍ਰਸਾਰ ਲਈ ਬਣੀ ਇਸ ਯੂਨੀਵਰਸਿਟੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੂੰ ਦਖ਼ਲ ਦੇਣੀ ਚਾਹੀਦੀ ਹੈ ਤੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All