ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਜੁਲਾਈ
ਪਟਿਆਲਾ ਜ਼ਿਲ੍ਹੇ ਵਿੱਚ ਅੱਜ 59 ਹੋਰ ਪਾਜ਼ੇਟਿਵ ਕੇਸ ਆਏ ਹਨ, ਜਿਨ੍ਹਾਂ ’ਚੋਂ 35 ਪਟਿਆਲਾ ਸ਼ਹਿਰ ਨਾਲ ਸਬੰਧਤ ਹਨ। ਪੰਜ ਰਾਜਪੁਰਾ, ਪੰਜ ਨਾਭਾ, ਤਿੰਨ ਪਾਤੜਾਂ, ਦੋ ਸਮਾਣਾ ਅਤੇ ਨੌਂ ਵੱਖ ਵੱਖ ਪਿੰਡਾਂ ਨਾਲ ਸਬੰਧਤ ਹਨ। ਇਹ ਜਾਣਕਾਰੀ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਿੱਤੀ। ਇਨ੍ਹਾਂ ਪਾਜ਼ੇਟਿਵ ਕੇਸਾਂ ਨਾਲ ਜ਼ਿਲ੍ਹੇ ਵਿੱਚ ਕੁੱਲ ਗਿਣਤੀ 634 ਹੋ ਗਈ ਹੈ।