ਜ਼ਿਲ੍ਹਾ ਸੰਗਰੂਰ ਵਿੱਚ ਕਰੋਨਾ ਨਾਲ ਇੱਕ ਹੋਰ ਮੌਤ

ਜ਼ਿਲ੍ਹਾ ਸੰਗਰੂਰ ਵਿੱਚ ਕਰੋਨਾ ਨਾਲ ਇੱਕ ਹੋਰ ਮੌਤ

ਸੰਗਰੂਰ ’ਚ ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ ਤੰਦਰੁਸਤ ਹੋ ਕੇ ਘਰ ਪਰਤ ਰਹੇ ਮਰੀਜ਼।

ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਅਗਸਤ

ਜ਼ਿਲ੍ਹਾ ਸੰਗਰੂਰ ’ਚ ਕਰੋਨਾ ਲਗਾਤਾਰ ਪੰਜਵੇਂ ਦਿਨ ਜਾਨਲੇਵਾ ਸਾਬਤ ਹੋਇਆ ਹੈ। ਅੱਜ ਇੱਕ ਹੋਰ ਕਰੋਨਾ ਪੀੜਤ ਮਰੀਜ਼ ਦੀ ਮੌਤ ਹੋ ਗਈ ਹੈ। ਪਿਛਲੇ ਪੰਜ ਦਿਨਾਂ ਦੌਰਾਨ 6 ਮੌਤਾਂ ਹੋਈਆਂ ਹਨ। ਹੁਣ ਤੱਕ ਜ਼ਿਲ੍ਹੇ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 34 ਹੋ ਚੁੱਕੀ ਹੈ। ਅੱਜ 35 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ 15 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ ਹੈ।

ਜ਼ਿਲ੍ਹਾ ਸਿਹਤ ਪ੍ਰਸ਼ਾਸਨ ਦੇ ਬੁਲਾਰੇ ਅਨੁਸਾਰ ਅੱਜ ਹਰੀ ਸਿੰਘ (86) ਵਾਸੀ ਪਿੰਡ ਖੰਡੇਬਾਦ ਬਲਾਕ ਮੂਨਕ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਪੀੜਤ ਸੀ ਜਿਸਨੂੰ ਬੁਖ਼ਾਰ, ਖੰਘ ਤੇ ਸਾਹ ਦੀ ਸ਼ਿਕਾਇਤ ਸੀ। ਬਿਮਾਰ ਹੋਣ ਕਾਰਨ ਮਰੀਜ਼ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ’ਚ ਦਾਖਲ ਕਰਵਾਇਆ ਗਿਆ ਸੀ ਜਿਸਦੀ ਮੌਤ ਹੋ ਗਈ ਹੈ। ਮਰੀਜ਼ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਪਿਛਲੇ ਤਿੰਨ ਦਿਨਾਂ ਦੌਰਾਨ ਤਿੰਨ ਮੌਤਾਂ ਹੋਈਆਂ, ਚੌਥੇ ਦਿਨ ਦੋ ਮੌਤਾਂ ਤੇ ਪੰਜਵੇਂ ਦਿਨ ਇੱਕ ਮੌਤ ਹੋਈ ਹੈ।

ਅੱਜ 35 ਹੋਰ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ’ਚ ਬਲਾਕ ਅਹਿਮਦਗੜ੍ਹ ’ਚ 6, ਬਲਾਕ ਅਮਰਗੜ੍ਹ ’ਚ ਇੱਕ ਕੈਦੀ ਸਮੇਤ 2, ਬਲਾਕ ਭਵਾਨੀਗੜ੍ਹ ’ਚ 3, ਬਲਾਕ ਧੂਰੀ ’ਚ 3, ਬਲਾਕ ਕੌਹਰੀਆਂ ’ਚ 2, ਬਲਾਕ ਮੂਨਕ ’ਚ ਇੱਕ ਪੁਲੀਸ ਮੁਲਾਜ਼ਮ ਸਣੇ 7, ਬਲਾਕ ਸੰਗਰੂਰ ’ਚ 3, ਬਲਾਕ ਸ਼ੇਰਪੁਰ ’ਚ ਇੱਕ, ਬਲਾਕ ਸੁਨਾਮ ’ਚ ਇੱਕ, ਬਲਾਕ ਲੌਂਗੋਵਾਲ ’ਚ 5, ਬਲਾਕ ਮਲੇਰਕੋਟਲਾ ’ਚ 2 ਮਰੀਜ਼ ਸ਼ਾਮਲ ਹਨ।

ਇਸਤੋਂ ਇਲਾਵਾ ਅੱਜ 15 ਮਰੀਜ਼ਾਂ ਨੇ ਕਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ ਹੈ ਜਿਨ੍ਹਾਂ ’ਚ ਕੋਵਿਡ ਕੇਅਰ ਸੈਂਟਰ ਘਾਬਦਾਂ ਤੋਂ 12, ਸਿਵਲ ਹਸਪਤਾਲ ਮਲੇਰਕੋਟਲਾ ਤੋਂ ਇੱਕ, ਪਟਿਆਲਾ ਤੋਂ ਇੱਕ ਤੇ ਕੋਵਿਡ ਕੇਅਰ ਸੈਂਟਰ ਭੋਗੀਵਾਲ ਤੋਂ ਇੱਕ ਮਰੀਜ਼ ਛੁੱਟੀ ਮਿਲਣ ਮਗਰੋਂ ਆਪੋ-ਆਪਣੇ ਘਰ ਪਰਤੇ ਹਨ।

ਜ਼ਿਲ੍ਹਾ ਸੰਗਰੂਰ ’ਚ ਕਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 1225 ਤੱਕ ਪੁੱਜ ਚੁੱਕੀ ਹੈ ਪਰ ਰਾਹਤ ਦੀ ਖ਼ਬਰ ਇਹ ਹੈ ਕਿ ਇਨ੍ਹਾਂ ’ਚੋਂ 983 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਐਕਟਿਵ ਮਰੀਜ਼ਾਂ ਦੀ ਗਿਣਤੀ 208 ਹੈ ਜਿਨ੍ਹਾਂ ’ਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All