ਬਟਾਲਾ: ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ : The Tribune India

ਬਟਾਲਾ: ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ

ਬਟਾਲਾ: ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ

ਹਰਜੀਤ ਸਿੰਘ ਪਰਮਾਰ

ਬਟਾਲਾ, 26 ਜਨਵਰੀ

ਇਥੇ ਅੱਜ ਤੜਕੇ ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਅੰਦਰ ਰਹਿ ਰਹੇ ਬਜ਼ੁਰਗ ਦੀ ਮੌਤ ਹੋ ਗਈ ਜਦ ਕਿ ਉਸ ਦੀ ਪਤਨੀ ਵੀ ਬੁਰੀ ਤਰ੍ਹਾਂ ਝੁਲਸ ਗਈ। ਮ੍ਰਿਤਕ ਦੀ ਪਛਾਣ ਸਵਰਨ ਸਿੰਘ (75) ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਸਰੋਜ ਬਾਲਾ ਦਾ ਸਰੀਰ 50 ਫੀਸਦੀ ਸੜ ਚੁੱਕਿਆ ਹੈ। ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀ ਚਿੰਗਿਆੜੀ ਨੂੰ ਦੱਸਿਆ ਜਾ ਰਿਹਾ ਹੈ। ਬਿਰਧ ਆਸ਼ਰਮ ਦਾ ਪ੍ਰਬੰਧ ਦੈਨਿਕ ਪ੍ਰਾਰਥਨਾ ਸਭਾ ਚਲਾ ਰਹੀ ਹੈ। ਮ੍ਰਿਤਕ ਅਪਾਹਜ ਸੀ ਤੇ ਉਸ ਦੀ ਪਤਨੀ ਵੀ ਮਾਨਸਿਕ ਤੌਰ 'ਤੇ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹੈ। ਸਥਾਨਕ ਲੋਕਾਂ ਨੇ ਪਾਣੀ ਨਾਲ ਅੱਗ ਬੁਝਾਉਣ ਤੇ ਝੁਲਸੇ ਪਤੀ-ਪਤਨੀ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਡਾਕਟਰਾਂ ਨੇ ਸਵਰਨ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਾਣਕਾਰੀ ਦਿੰਦਿਆਂ ਆਸ਼ਰਮ ਦੇ ਪ੍ਰਬੰਧਕ ਕੁਲਦੀਪ ਰਾਜ ਨੇ ਦੱਸਿਆ ਕਿ ਅੱਜ ਤੜਕੇ ਉਨ੍ਹਾਂ ਨੂੰ ਫੋਨ 'ਤੇ ਆਸ਼ਰਮ 'ਚ ਅੱਗ ਲੱਗਣ ਦੀ ਘਟਨਾ ਬਾਰੇ ਪਤਾ ਲੱਗਾ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਬੁਰੀ ਤਰ੍ਹਾਂ ਝੁਲਸੇ ਜੋੜੇ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਇਲਾਜ ਦੌਰਾਨ ਸਵਰਨ ਸਿੰਘ ਦੀ ਮੌਤ ਹੋ ਗਈ ਤੇ 50 ਫੀਸਦੀ ਤੱਕ ਝੁਲਸੀ ਉਸ ਦੀ ਪਤਨੀ ਸਰੋਜ ਬਾਲਾ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਜੋੜਾ ਪਿਛਲੇ ਕਰੀਬ ਡੇਢ ਦਹਾਕੇ ਤੋਂ ਆਸ਼ਰਮ ਵਿੱਚ ਰਹਿ ਰਿਹਾ ਸੀ ਅਤੇ ਉਨ੍ਹਾਂ ਦਾ ਹੋਰ ਕੋਈ ਪਰਿਵਾਰਕ ਮੈਂਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਆਸ਼ਰਮ ਵਿੱਚ ਹੋਰ ਵੀ 15-16 ਬਜ਼ੁਰਗ ਰਹਿ ਰਹੇ ਹਨ। ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All