ਬਾਦਲਾਂ ਤੇ ਢੀਂਡਸਾ ਦੀ ਲੜਾਈ ਗੋਲਕ ਤੱਕ ਸੀਮਤ: ਭੱਠਲ

‘ਆਪ’ ਦਾ ਪੰਜਾਬ ਦੇ ਲੋਕਾਂ ’ਚ ਕੋਈ ਅਧਾਰ ਨਾ ਹੋਣ ਦਾ ਦਾਅਵਾ ਕੀਤਾ

ਬਾਦਲਾਂ ਤੇ ਢੀਂਡਸਾ ਦੀ ਲੜਾਈ ਗੋਲਕ ਤੱਕ ਸੀਮਤ: ਭੱਠਲ

ਰਮੇਸ਼ ਭਾਰਦਵਾਜ
ਲਹਿਰਾਗਾਗਾ, 10 ਅਗਸਤ

ਪੰਜਾਬ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਅਤੇ ਕਾਂਗਰਸ ਦੀ ਸੀਨੀਅਰ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਅਕਾਲੀ ਦਲ ਕਈ ਟੁਕੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ ਤੇ ਇਸ ਦੀ ਹੁਣ ਪੰਜਾਬ ਵਿੱਚ ਕੋਈ ਹੋਂਦ ਨਹੀਂ ਰਹੀ। ਪੰਜਾਬ ਦੀ ਕੋਈ ਧਿਰ ਅਕਾਲੀ ਦਲ ਨੂੰ ਮੂੰਹ ਨਹੀਂ ਲਾ ਰਹੀ। ਬੀਬੀ ਭੱਠਲ ਨੇ ਇਹ ਗੱਲ ਇਥੇ ਆਪਣੀ ਨਿੱਜੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਬਾਦਲ-ਢੀਂਡਸਾ ਪਰਿਵਾਰਾਂ ਦੀ ਲੜਾਈ ਹੁਣ ਸਿਰਫ ਗੋਲਕਾਂ ਤਕ ਸੀਮਤ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਇਨ੍ਹਾਂ ਤੋਂ ਕੋਈ ਆਸ ਨਹੀਂ ਰਹੀ, ਨਾ ਹੀ ਇਨ੍ਹਾਂ ਨੂੰ ਮੂੰਹ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੁਣ ਸਿਆਸੀ ਲੀਹ ਤੋਂ ਲੈ ਚੁੱਕਿਆ ਹੈ ਜਦੋਂ ਕਿ ਕਾਂਗਰਸ ਰਾਸ਼ਟਰੀ ਪਾਰਟੀ ਹੈ, ਜੋ ਸੰਵਿਧਾਨ ਵਿੱਚ ਯਕੀਨ ਰੱਖਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਹੈ। ਇਹ ਆਰਡੀਨੈਸ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆਂ ਲਈ ਘਾਤਕ ਹਨ। ਬੀਬੀ ਭੱਠਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਲੋਕਾਂ ਵਿੱਚ ਕੋਈ ਆਧਾਰ ਨਹੀਂ ਹੈ। ਇਸ ਮੌਕੇ ਓਐਸਡੀ ਰਵਿੰਦਰ ਸਿੰਘ ਟੁਰਨਾ, ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਵਿੰਦਰ ਸਿੰਘ ਰਿੰਪੀ, ਸੰਜੀਵ ਹਨੀ, ਕੌਂਸਲਰ ਗੁਰਲਾਲ ਸਿੰਘ ਆਦਿ ਹਾਜ਼ਰ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All