ਕਾਂਗਰਸ ਵੱਲੋਂ ਪਟਿਆਲਾ ਵਿੱਚ ਪਾਰਟੀ ਵਿਧਾਇਕਾਂ ਤੇ ਆਗੂਆਂ ਨਾਲ ਮੀਟਿੰਗ : The Tribune India

ਕਾਂਗਰਸ ਵੱਲੋਂ ਪਟਿਆਲਾ ਵਿੱਚ ਪਾਰਟੀ ਵਿਧਾਇਕਾਂ ਤੇ ਆਗੂਆਂ ਨਾਲ ਮੀਟਿੰਗ

ਸੰਸਦ ਮੈਂਬਰ ਪ੍ਰਨੀਤ ਕੌਰ ਮੀਟਿੰਗ ਵਿੱਚ ਨਹੀਂ ਹੋਈ ਸ਼ਾਮਲ

ਕਾਂਗਰਸ ਵੱਲੋਂ ਪਟਿਆਲਾ ਵਿੱਚ ਪਾਰਟੀ ਵਿਧਾਇਕਾਂ ਤੇ ਆਗੂਆਂ ਨਾਲ ਮੀਟਿੰਗ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਪਟਿਆਲਾ, 7 ਨਵੰਬਰ

ਪੰਜਾਬ ਕਾਂਗਰਸ ਮਾਮਲਿਆਂ ਦੇ ਮੁਖੀ ਹਰੀਸ਼ ਚੌਧਰੀ ਦੀ ਅਗਵਾਈ ਹੇਠ ਇਥੋਂ ਦੇ ਸਰਕਟ ਹਾਊਸ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਪਟਿਆਲਾ ਇਲਾਕੇ ਦੇ ਸਾਰੇ ਵਿਧਾਇਕ ਸ਼ਮੂਲੀਅਤ ਕਰ ਰਹੇ ਹਨ ਜਦੋਂ ਕਿ ਇਸ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਸ਼ਾਮਲ ਨਹੀਂ ਹੋਈ ਹੈ। ਉਹ ਪਟਿਆਲਾ ਤੋਂ ਸੰਸਦ ਮੈਂਬਰ ਹੈ ਅਤੇ ਕਾਂਗਰਸ ਦੀ ਸੀਨੀਅਰ ਆਗੂ ਹੈ। ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾ ਪੱਧਰੀ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਕਰਨਗੇ ਤੇ ਪਾਰਟੀ ਕਾਰਕੁਨਾਂ ਨਾਲ ਵੀ ਗੱਲਬਾਤ ਕਰਨਗੇ। ਜ਼ਿਕਰਯੋਗ ਹੈ ਕਿ ਪਟਿਆਲਾ ਵਿੱਚ ਕਾਂਗਰਸੀ ਆਗੂ ਤੇ ਵਰਕਰ ਦੋ ਖੇਮਿਆਂ ਵਿੱਚ ਵੰਡੇ ਹੋਏ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਕਾਂ ਨੇ ਪਾਰਟੀ ਖ਼ਿਲਾਫ਼ ਬਗਾਵਤ ਕਰ ਦਿੱਤੀ ਹੈ ਪਰ ਫੇਰ ਵੀ ਉਹ ਕਾਂਗਰਸ ਪਾਰਟੀ ਵਿੱਚ ਉਚ ਅਹੁਦਿਆਂ ’ਤੇ ਤਾਇਨਾਤ ਹਨ। ਇਸ ਸਬੰਧ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਕਹਿ ਰਹੇ ਹਨ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਪਟਿਆਲਾ ਜ਼ਿਲ੍ਹਾ ਕਾਂਗਰਸ ਵਿੱਚੋਂ ਕੈਪਟਨ ਦਾ ਨਾਂਅ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ ਤਾਂ ਕਿ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਇਕਜੁੱਟ ਹੋ ਕੇ ਪ੍ਰਚਾਰ ਕਰ ਸਕੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All