ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਨਿੱਤਰੇ ਕਾਂਗਰਸੀ

ਕੇਂਦਰ ਸਰਕਾਰ ’ਤੇ ਸ਼ਾਹੂਕਾਰਾਂ ਦਾ ਪੱਖ ਪੂਰਨ ਦਾ ਦੋਸ਼; ਕਿਸਾਨ ਮਾਰੂ ਬਿੱਲ ਵਾਪਸ ਲੈਣ ਦੀ ਮੰਗ

ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਨਿੱਤਰੇ ਕਾਂਗਰਸੀ

ਤੇਲ ਕੀਮਤਾਂ ਖ਼ਿਲਾਫ਼ ਨਵਾਂਸ਼ਹਿਰ ਵਿਚ ਰੱਸੀ ਨਾਲ ਟਰੈਕਟਰ ਖ਼ਿੱਚ ਕੇ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਕਾਂਗਰਸੀ ਵਿਧਾਇਕ ਤੇ ਕਾਂਗਰਸੀ ਵਰਕਰ। -ਫ਼ੋਟੋ: ਮਲਕੀਅਤ ਸਿੰਘ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਜੂਨ

ਪੈਟਰੋਲ ਤੇ ਡੀਜ਼ਲ ਦੀਆਂ ਨਿੱਤ ਵਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਅੱਜ ਕਾਂਗਰਸ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਦਿਖਾਵੇ ਕੀਤੇ ਗਏ। ਕਈ ਥਾਵਾਂ ’ਤੇ ਪੁਤਲੇ ਸਾੜੇ ਗਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਦਿੱਤੇ ਗਏ। ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਹੋਰ ਆਗੂਆਂ ਦੀ ਅਗਵਾਈ ਹੇਠ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਰੋਸ ਧਰਨਿਆਂ ਵਿਚ ਕਾਂਗਰਸੀ ਵਿਧਾਇਕ ਵੀ ਸ਼ਾਮਲ ਹੋਏ।

ਇਸ ਦੌਰਾਨ ਮੰਤਰੀ ਓਪੀ ਸੋਨੀ ਨੇ ਆਖਿਆ ਕਿ ਮੋਦੀ ਸਰਕਾਰ ਨੇ ਚੰਗੇ ਦਿਨਾਂ ਦੇ ਲਾਰੇ ਲਾਏ ਸਨ ਪਰ ਅੱਜ ਤੇਲ ਕੀਮਤਾਂ ਵਿਚ ਵਾਧੇ ਕਾਰਨ ਹਰ ਵਰਗ ’ਤੇ ਵਾਧੂ ਬੋਝ ਪਿਆ ਹੈ। ਕੌਮਾਂਤਰੀ ਮੰਡੀ ਵਿਚ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਦੇਸ਼ ਵਿਚ ਤੇਲ ਕੀਮਤਾਂ ਪਿਛਲੇ 20 ਦਿਨਾਂ ਤੋਂ ਲਗਾਤਾਰ ਵਧ ਰਹੀਆਂ ਹਨ। ਕਾਂਗਰਸ ਦਿਹਾਤੀ ਦੇ ਦਫ਼ਤਰ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਤੇਲ ਕੀਮਤਾਂ ਵਿਚ ਨਿਰੰਤਰ ਵਾਧੇ ਨਾਲ ਮਹਿੰਗਾਈ ਵਿਚ ਵਾਧਾ ਹੋਵੇਗਾ। ਇਸ ਦੌਰਾਨ ਕਾਂਗਰਸ ਸ਼ਹਿਰੀ ਕਮੇਟੀ ਦੀ ਪ੍ਰਧਾਨ ਜਤਿੰਦਰ ਸੋਨੀਆ ਨੇ ਕਿਹਾ ਕਿ ਕਰੀਬ 20 ਦਿਨਾਂ ’ਚ 20 ਰੁਪਏ ਤਕ ਭਾਅ ’ਚ ਵਾਧਾ ਪਹਿਲਾਂ ਕਦੇ ਨਹੀਂ ਹੋਇਆ ਹੈ। 

ਨਵਾਂਸ਼ਹਿਰ (ਲਾਜਵੰਤ ਸਿੰਘ): ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅੱਜ ਨਵਾਂਸ਼ਹਿਰ ਵਿਚ ਆਖਿਆ ਕਿ ‘ਜੈ ਜਵਾਨ ਤੇ ਜੈ ਕਿਸਾਨ’ ਨੂੰ ਨੁੱਕਰੇ ਲਾ ਕੇ ਮੋਦੀ ਸਰਕਾਰ-ਸ਼ਾਹੂਕਾਰਾਂ ਦੀ, ਸ਼ਾਹੂਕਾਰਾਂ ਲਈ ਅਤੇ ਸ਼ਾਹੂਕਾਰਾਂ ਦੁਆਰਾ ਬਣੀ ਸਰਕਾਰ ਸਾਬਿਤ ਹੋਈ ਹੈ। ਅੱਜ ਇੱਥੇ ਆਈਟੀਆਈ ਤੋਂ ਡੀਸੀ ਦਫ਼ਤਰ ਤੱਕ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੋਧ ’ਚ ਵਿਧਾਇਕ ਅੰਗਦ ਸਿੰਘ ਤੇ ਚੌਧਰੀ ਦਰਸ਼ਨ ਲਾਲ ਮੰਗੂਪੁਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਬੀਰ ਸਿੰਘ ਪੱਲੀ ਝਿੱਕੀ ਤੇ ਹੋਰ ਰੱਸੇ ਨਾਲ ਟਰੈਕਟਰ ਖਿੱਚ ਕੇ ਲਿਆਏ। ਇਸ ਮੌਕੇ ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਨੇ ਸ਼ਾਹੂਕਾਰਾਂ ਦੇ ਢਿੱਡ ਭਰਨ ਲਈ ਕਿਸਾਨੀ ਤੇ ਆਮ ਲੋਕ ਦਾਅ ’ਤੇ ਲਾ ਦਿੱਤੇ ਹਨ। ਉਨ੍ਹਾਂ ਨੇ ਡੀਸੀ ਡਾ. ਸ਼ੇਨਾ ਅਗਰਵਾਲ ਨੂੰ ਸਰਕਾਰ ਦੇ ਨਾਂ ਮੰਗ ਪੱਤਰ ਸੌਂਪ ਕੇ ਬਿੱਲ ਤੇ ਤੇਲ ਭਾਅ ਘੱਟ ਕਰਨ ਦੀ ਮੰਗੀ ਕੀਤੀ।

ਕਾਂਗਰਸੀਆਂ ਵੱਲੋਂ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ

ਜਲੰਧਰ (ਪਾਲ ਸਿੰਘ ਨੌਲੀ): ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨਾਂ ਦੇ ਦੇਸ਼ ਵਿਆਪੀ ਸੱਦੇ ਦੇ ਮੱਦੇਨਜ਼ਰ ਜਲੰਧਰ ਵਿੱਚ ਵੀ ਕਾਂਗਰਸੀਆਂ ਨੇ ਪ੍ਰਦਰਸ਼ਨ ਕੀਤਾ। ਕਾਂਗਰਸੀ ਆਗੂਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਆਗੂਆਂ ਨੇ ਕੋਈ ਭਾਸ਼ਣਬਾਜ਼ੀ ਨਹੀਂ ਕੀਤੀ ਸਗੋਂ ਮਾਸਕ ਬੰਨ੍ਹ ਕੇ ਦੋ ਘੰਟੇ ਰੋਸ ਪ੍ਰਗਟਾਉਂਦੇ ਰਹੇ। ਕਾਂਗਰਸੀ ਆਗੂਆਂ ਨੇ ਟੀਵੀ ਚੈਨਲਾਂ ਅੱਗੇ ਹੀ ਆਪਣੀ ਗੱਲ ਕੀਤੀ। ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਪਰਗਟ ਸਿੰਘ ਆਦਿ ਵੱਲੋਂ ਮੋਦੀ ਸਰਕਾਰ ਵਿਰੋਧੀ ਨਾਅਰੇ ਲਾਏ ਗਏ ਤੇ ਤੇਲ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ ਗਈ।

ਤੇਲ ਕੀਮਤਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਮੁਜ਼ਾਹਰੇ 7 ਨੂੰ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਦਲ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਖ਼ਿਲਾਫ਼ ਤੇ ਪੰਜਾਬ ਸਰਕਾਰ ਵੱਲੋਂ ਗ਼ਰੀਬਾਂ ਦੇ ਨੀਲੇ ਕਾਰਡ ਕੱਟਣ ਖ਼ਿਲਾਫ਼ ਪੰਜਾਬ ਭਰ ਵਿਚ 7 ਜੁਲਾਈ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਮੁਜ਼ਾਹਰੇ ਕੀਤੇ ਜਾਣਗੇ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੁਜ਼ਾਹਰਿਆਂ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਤੇਲ ਕੀਮਤਾਂ ਉੱਪਰ ਟੈਕਸ ਵਾਪਸ ਲੈਣ ਲਈ ਕਿਹਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All