ਕਰੋਨਾ: ਸੰਗਰੂਰ ਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮਰੀਜ਼ ਆਏ

ਕਰੋਨਾ: ਸੰਗਰੂਰ ਤੇ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮਰੀਜ਼ ਆਏ

ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਜੂਨ

ਜ਼ਿਲ੍ਹਾ ਸੰਗਰੂਰ ’ਚ ਅੱਜ ਜਿੱਥੇ ਕਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ, ਉਥੇ ਹੀ 35 ਨਵੇਂ ਕਰੋਨਾ ਪੀੜਤ ਮਰੀਜ਼ ਸਾਹਮਣੇ ਆਏ ਹਨ। ਜ਼ਿਲ੍ਹੇ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 13 ਹੋ ਚੁੱਕੀ ਹੈ ਤੇ 46 ਮਰੀਜ਼ ਕਰੋਨਾ ਨੂੰ ਕਰੋਨਾ ਨੂੰ ਮਾਤ ਦੇ ਕੇ ਤੰਦਰੁਸਤ ਹੋਏ ਹਨ। ਜ਼ਿਲ੍ਹੇ ’ਚ ਹੁਣ ਐਕਟਿਵ ਕੇਸਾਂ ਦੀ ਗਿਣਤੀ 241 ਹੋ ਚੁੱਕੀ ਹੈ। ਸਿਵਲ ਸਰਜਨ ਡਾ. ਰਾਜ ਕੁਮਾਰ ਅਨੁਸਾਰ ਬਲਾਕ ਫਤਹਿਗੜ੍ਹ ਪੰਜਗਰਾਈਆਂ ਦੇ ਪਿੰਡ ਦੁੱਲਮਾਂ ਦੇ 55 ਸਾਲਾ ਕਰੋਨਾ ਪੀੜਤ ਮਰੀਜ਼ ਰਾਜਿੰਦਰ ਸਿੰਘ ਦੀ ਮੌਤ ਹੋ ਗਈ। 

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਅੱਜ ਸ਼ਹਿਰ ਵਿਚ 2 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਅਤੇ 22 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ’ਚ ਮੌਤਾਂ ਦੀ ਗਿਣਤੀ ਵੱਧ ਕੇ 41 ਹੋ ਗਈ ਹੈ। ਸਿਹਤ ਵਿਭਾਗ ਮੁਤਾਬਕ ਅੱਜ 55 ਵਰ੍ਹਿਆਂ ਦੇ ਭਾਰਤ ਭੂਸ਼ਨ ਵਾਸੀ ਚੌਕ ਪਾਸੀਆਂ ਦੀ ਮੌਤ ਹੋਈ ਹੈ। ਉਹ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਦੂਜਾ ਮਰੀਜ਼ ਦਵਿੰਦਰ ਸਿੰੰਘ (71) ਸ਼ਰੀਫਪੁਰਾ ਇਲਾਕੇ ਦਾ ਵਾਸੀ ਸੀ। 

ਜਲੰਧਰ (ਪਾਲ ਸਿੰਘ ਨੌਲੀ): ਸ਼ਹਿਰ ਵਿੱਚ ਕਰੋਨਾਵਾਇਰਸ ਨਾਲ ਅੱਜ 21ਵੀਂ ਮੌਤ ਹੋ ਗਈ। ਇਸ ਤੋਂ ਇਲਾਵਾ ਅੱਜ 7 ਹੋਰ ਕਰੋਨਾ ਦੇ ਮਰੀਜ਼ ਸਾਹਮਣੇ ਆਏ ਹਨ। ਕਰੋਨਾਵਾਇਰਸ ਤੋਂ ਪੀੜਤ 75 ਸਾਲਾ ਬਿਰਧ ਔਰਤ ਸਵਰਨ ਕੌਰ ਦੀ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ’ਚ ਮੌਤ ਹੋਈ ਹੈ। ਮ੍ਰਿਤਕਾ ਜਲੰਧਰ ਦੇ ਲੰਮਾ ਪਿੰਡ ਦੀ ਰਹਿਣ ਵਾਲੀ ਸੀ। ਸਿਵਲ ਹਸਪਤਾਲ ਜਲੰਧਰ ਦੇ ਡਾ. ਕਸ਼ਮੀਰੀ ਲਾਲ ਨੇ ਦੱਸਿਆ ਕਿ ਸਵਰਨ ਕੌਰ ਦੀ ਸ਼ੂਗਰ ਬਹੁਤ ਵਧ ਗਈ ਸੀ। 

ਪਟਿਆਲਾ (ਸਰਬਜੀਤ ਸਿੰਘ ਭੰਗੂ): ਪਟਿਆਲਾ ਜ਼ਿਲ੍ਹੇ ਨਾਲ਼ ਸਬੰਧਤ ਇਕ ਹੋਰ ਕਰੋਨਾ ਪਾਜ਼ੇਟਿਵ ਮਰੀਜ਼ ਦੀ ਅੱਜ  ਮੌਤ ਹੋ ਗਈ। ਪਾਤੜਾਂ ਖੇਤਰ ਦੇ ਸਧਾਰਨਪੁਰ ਪਿੰਡ ਦੇ ਵਸਨੀਕ 55 ਸਾਲਾ ਇਸ ਮਰੀਜ਼ ਨੇ ਅੱਜ  ਚੰਡੀਗੜ੍ਹ ਸਥਿਤ ਸੈਕਟਰ 32 ਵਿਚਲੇ ਹਸਪਤਾਲ ’ਚ ਦਮ ਤੋੜਿਆ, ਜਿਸ ਨਾਲ ਜ਼ਿਲ੍ਹੇ ’ਚ ਮੌਤਾਂ  ਦੀ ਗਿਣਤੀ 9 ਹੋ ਗਈ  ਹੈ। ਉਧਰ, ਜ਼ਿਲ੍ਹੇ ’ਚ ਅੱਜ 14 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।

ਮਾਲੇਰਕੋਟਲਾ ’ਚ ਦੋ ਦਿਨਾਂ ਲਈ ਮੁਕੰਮਲ ਤਾਲਾਬੰਦੀ

ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਮਾਲੇਰਕੋਟਲਾ ਵਿਚ ਵਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਮੰਗਲਵਾਰ ਤੇ ਬੁੱਧਵਾਰ (30 ਜੂਨ ਸਵੇਰੇ 12 ਵਜੇ ਤੋਂ 2 ਜੁਲਾਈ ਸਵੇਰੇ 6 ਵਜੇ) ਤਕ ਮੁਕੰਮਲ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਨਗਰ ਕੌਂਸਲ ਮਾਲੇਰਕੋਟਲਾ ਦੀ ਹੱਦ ’ਚ ਸਥਿਤ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ਅਤੇ ਹਸਪਤਾਲ ਤੇ ਮੈਡੀਕਲ ਸਟੋਰ ਰਹਿਣਗੇ ਖੁੱਲ੍ਹੇ ਰਹਿਣਗੇ। ਤਾਲਾਬੰਦੀ ਦੌਰਾਨ ਦੁੱਧ ਦੀ ਸਪਲਾਈ ਸਵੇਰੇ 5 ਤੋਂ 7 ਵਜੇ ਅਤੇ ਸ਼ਾਮ ਨੂੰ ਪੰਜ ਤੋਂ ਸੱਤ ਵਜੇ ਤਕ ਕਰਨ ਦੀ ਖੁੱਲ੍ਹ ਹੋਵੇਗੀ। ਕਾਰੋਬਾਰੀ ਅਦਾਰੇ ਬੰਦ ਰਹਿਣਗੇ ।

ਸਾਬਕਾ ਸਿਵਲ ਸਰਜਨ ਵੀ ਕਰੋਨਾ ਦੀ ਲਪੇਟ ’ਚ ਆਇਆ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪਠਾਨਕੋਟ ਦੇ ਸਾਬਕਾ ਸਿਵਲ ਸਰਜਨ ਡਾ. ਵਿਨੋਦ ਸਰੀਨ ਨੂੰ ਵੀ ਕਰੋਨਾ ਹੋ ਗਿਆ ਹੈ। ਬੀਤੇ ਦਿਨ ਸਿਵਲ ਹਸਪਤਾਲ ’ਚ ਉਨ੍ਹਾਂ ਦਾ ਟੈਸਟ ਹੋਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਡਾ. ਸਰੀਨ (59) ਹੁਸ਼ਿਆਰਪੁਰ ਸਿਵਲ ਹਸਪਤਾਲ ’ਚ ਲੰਮਾ ਸਮਾਂ ਐੱਸਐੱਮਓ ਤਾਇਨਾਤ ਰਹੇ ਅਤੇ ਹਾਲ ਹੀ ’ਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਅੱਜ ਸਿਵਲ ਹਸਪਤਾਲ ਦੇ ਲੈਬਾਰਟਰੀ ਟੈਕਨੀਸ਼ੀਅਨ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤਕ 6 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਅਤੇ 12 ਕੇਸ ਐਕਟਿਵ ਹਨ।  

ਬਰਨਾਲਾ ’ਚ ਕਰੋਨਾ ਦੇ 9 ਨਵੇਂ ਮਰੀਜ਼ ਆਉਣ ਕਾਰਨ ਲੋਕ ਸਹਿਮੇ

ਬਰਨਾਲਾ (ਰਵਿੰਦਰ ਰਵੀ): ਇਥੋਂ ਦੇ ਭਾਜਪਾ ਆਗੂ ਦੇ ਪੂਰੇ ਪਰਿਵਾਰ ਦੇ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਲੋਕਾਂ ’ਚ ਸਹਿਮ ਪੈਦਾ ਹੋ ਗਿਆ ਹੈ। ਬਰਨਾਲਾ ਦੇ ਇੱਕ ਹੋਰ ਸੂਬਾ ਭਾਜਪਾ ਕਾਰਜਕਾਰਨੀ ਦੇ ਮੈਂਬਰ ਦੀ ਰਿਪੋਰਟ ਪਾਜ਼ੇਟਿਵ ਆਉਣ ਤੇ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਇਲਾਜ ਲਈ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਅੱਜ ਕਰੋਨਾ ਪਾਜ਼ੇਟਿਵ ’ਚ 4 ਸਾਲ­, 5 ਸਾਲ ਤੇ 8 ਸਾਲ ਦੇ ਬੱਚੇ ਵੀ ਸ਼ਾਮਲ ਹਨ। ਇੱਕੋਂ ਸਮੇਂ ਤਿੰਨ ਬੱਚਿਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਕਰਕੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪ੍ਰਸ਼ਾਸਨ ਨੇ ਕਰੋਨਾ ਪਾਜ਼ੇਟਿਵ ਨਵੇਂ ਆਏ ਮਰੀਜ਼ਾਂ ਤੋਂ ਬਾਅਦ ਕਈ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All