ਜੇਲ੍ਹਾਂ ਵਿੱਚੋਂ ਵੀਆਈਪੀ ਸੈੱਲ ਖ਼ਤਮ ਕਰਨ ਦਾ ਫ਼ੈਸਲਾ

ਸਰਕਾਰ ਵੱਲੋਂ ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਵਿੱਢਣ ਦਾ ਦਾਅਵਾ

ਜੇਲ੍ਹਾਂ ਵਿੱਚੋਂ ਵੀਆਈਪੀ ਸੈੱਲ ਖ਼ਤਮ ਕਰਨ ਦਾ ਫ਼ੈਸਲਾ

ਮੁੱਖ ਅੰਸ਼

  • ਜੇਲ੍ਹਾਂ ਨੂੰ ਹੁਣ ਅਸਲ ’ਚ ਸੁਧਾਰ ਘਰ ਬਣਾਇਆ ਜਾਵੇਗਾ: ਭਗਵੰਤ ਮਾਨ
  • ਸੂਬੇ ਦੀਆਂ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ
  • ਅਧਿਕਾਰੀਆਂ ਅਤੇ ਸਟਾਫ ਦੀ ਜ਼ਿੰਮੇਵਾਰੀ ਵੀ ਤੈਅ ਹੋਵੇਗੀ

ਦਵਿੰਦਰ ਪਾਲ

ਚੰਡੀਗੜ੍ਹ, 14 ਮਈ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਵਿੱਚੋਂ ਵੀਆਈਪੀ ਸੱਭਿਆਚਾਰ ਨੂੰ ਜੜ੍ਹੋਂ ਮਿਟਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਵੀਆਈਪੀ ਸੈੱਲਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਨੂੰ ਪ੍ਰਬੰਧਕੀ ਬਲਾਕਾਂ ਵਿੱਚ ਤਬਦੀਲ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦੀਆਂ ਨੂੰ ਅਦਾਲਤਾਂ ਨੇ ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿੱਤੀਆਂ ਹਨ ਅਤੇ ਉਹ ਜੇਲ੍ਹਾਂ ਵਿੱਚ ਬੈਠੇ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ, ਜਿੱਥੇ ਅਪਰਾਧੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਅਸਲ ਮਾਅਨਿਆਂ ਵਿੱਚ ਸਜ਼ਾ ਭੁਗਤਣੀ ਪਵੇਗੀ। ਸੂਬੇ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਕਈ ਜੇਲ੍ਹਾਂ ਦੇ ਦੌਰੇ ਕੀਤੇ ਸਨ ਤੇ ਸਰਕਾਰ ਨੇ ਵਧੀਕ ਡੀਜੀਪੀ ਜੇਲ੍ਹ ਵਜੋਂ ਵਰਿੰਦਰ ਕੁਮਾਰ ਨੂੰ ਤਾਇਨਾਤ ਕੀਤਾ ਸੀ। ਪੰਜਾਬ ਦੀਆਂ ਜੇਲ੍ਹਾਂ ਅਕਸਰ ਸੁਰਖੀਆਂ ਵਿੱਚ ਰਹੀਆਂ ਹਨ। ਜੇਲ੍ਹਾਂ ਵਿੱਚ ਨਸ਼ੇ ਅਤੇ ਮੋਬਾਈਲ ਫੋਨ ਪਹੁੰਚਣੇ ਹੀ ਬੁਝਾਰਤ ਨਹੀਂ ਬਣਿਆ ਰਹਿੰਦਾ, ਸਗੋਂ ਜੇਲ੍ਹਾਂ ਵਿੱਚੋਂ ਅਪਰਾਧੀਆਂ ਵੱਲੋਂ ਗ਼ੈਰ-ਕਾਨੂੰਨੀ ਗਤੀਵਿਧੀਆਂ ਚਲਾਉਣ ਦੇ ਦੋਸ਼ ਵੀ ਲੱਗਦੇ ਹਨ। ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ 16 ਮਾਰਚ ਤੋਂ 10 ਮਈ ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਤਹਿਤ ਕੈਦੀਆਂ ਤੋਂ 710 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ 16 ਤੋਂ 31 ਮਾਰਚ ਤੱਕ 166 ਮੋਬਾਈਲ ਫੋਨ ਬਰਾਮਦ ਕੀਤੇ ਗਏ। ਪਹਿਲੀ ਤੋਂ 30 ਅਪਰੈਲ ਤੱਕ 354 ਮੋਬਾਈਲ ਬਰਾਮਦ ਹੋਏ। ਇਸ ਤੋਂ ਇਲਾਵਾ ਪਹਿਲੀ ਤੋਂ 10 ਮਈ ਤੱਕ 190 ਮੋਬਾਈਲ ਫੋਨ ਬਰਾਮਦ ਕੀਤੇ ਗਏ। ਸ੍ਰੀ ਮਾਨ ਨੇ ਦੱਸਿਆ ਕਿ ਇਨ੍ਹਾਂ ਫੋਨਾਂ ਦੀ ਵਰਤੋਂ ਗੈਂਗਸਟਰ ਜਾਂ ਸਮੱਗਲਰ ਜੇਲ੍ਹਾਂ ਤੋਂ ਆਪਣੀਆਂ ਕਾਰਵਾਈਆਂ ਚਲਾਉਣ ਲਈ ਕਰਦੇ ਸਨ। ਮੁੱਖ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਦੇ ਨਾਂ ਉੱਤੇ ਇਹ ਫੋਨ ਨੰਬਰ ਚੱਲ ਰਹੇ ਹਨ, ਉਨ੍ਹਾਂ ਨੂੰ ਫੜਨ ਲਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਤੇ ਸਟਾਫ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਮੁੱਖ ਖ਼ਬਰਾਂ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਦੱਖਣ-ਪੱਛਮੀ ਮੌਨਸੂਨ ਦੇ ਇਸ ਵਾਰ ਚਾਰ ਦਿਨ ਪਹਿਲਾਂ ਕੇਰਲ ਪੁੱਜਣ ਦੀ ਸੰਭਾਵਨਾ: ਮੌਸਮ ਵਿਭਾਗ

ਆਮ ਤੌਰ ’ਤੇ ਪਹਿਲੀ ਜੂਨ ਨੂੰ ਕੇਰਲ ਪੁੱਜਦਾ ਹੈ ਮੌਨਸੂਨ

ਸ਼ਹਿਰ

View All