ਫਾਰਮਾਸਿਸਟਾਂ ਨੇ ਡਿਗਰੀਆਂ ਦੀਆਂ ਕਾਪੀਆਂ ਫੂਕੀਆਂ

ਫਾਰਮਾਸਿਸਟਾਂ ਨੇ ਡਿਗਰੀਆਂ ਦੀਆਂ ਕਾਪੀਆਂ ਫੂਕੀਆਂ

ਪਟਿਆਲਾ ਵਿੱਚ ਧਰਨੇ ਦੌਰਾਨ ਡਿਗਰੀਆਂ ਦੀਆਂ ਕਾਪੀਆਂ ਸਾੜਦੇ ਹੋਏ ਪ੍ਰਦਰਸ਼ਨਕਾਰੀ।

ਸਰਬਜੀਤ ਸਿੰਘ ਭੰਗੂ
ਪਟਿਆਲਾ, 29 ਜੂਨ

ਪੰਚਾਇਤ ਵਿਭਾਗ ਅਧੀਨ 14 ਸਾਲਾਂ ਤੋਂ ਠੇਕੇ ’ਤੇ ਕੰੰਮ ਕਰ ਰਹੇ ਰੂਰਲ ਫਾਰਮੇਸੀ ਅਫਸਰਾਂ ਦੀ ਸੂਬਾਈ ਹੜਤਾਲ ਅੱਜ 11ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਰੂਰਲ ਫ਼ਾਰਮੇਸੀ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਜੋਤ ਰਾਮ ਦੀ ਅਗਵਾਈ ਹੇਠਾਂ ਪੰਜਾਬ ਭਰ ’ਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਉਨ੍ਹਾਂ ਵੱਲੋਂ ਆਪਣੀਆਂ ਡਿਗਰੀ ਦੀਆਂ ਕਾਪੀਆਂ ਸਾੜੀਆਂ ਗਈਆਂ। ਜਥੇਬੰਦੀ ਨੇ ਮੁੜ ਐਲਾਨ ਕੀਤਾ ਕਿ ਸੇਵਾਵਾਂ ਰੈਗੂਲਰ ਕਰਨ ਦੀ ਇੱਕ ਨੁਕਾਤੀ ਮੰਗ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ।

ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇ ਸੂਬਾਈ ਬੁਲਾਰੇ ਸਵਰਤ ਸ਼ਰਮਾ ਨੇ ਇਥੇ ਦੱਸਿਆ ਕਿ ਪੰਜਾਬ ਭਰ ਦੀਆਂ 1,186 ਰੂਰਲ ਡਿਸਪੈਂਸਰੀਆਂ ਵਿਚ ਤਾਇਨਾਤ 11,86 ਰੂਰਲ ਫਾਰਮਾਸਿਸਟ 14 ਸਾਲਾਂ ਤੋਂ 10,000 ਰੁਪਏ ਤਨਖਾਹ ’ਤੇ ਹੀ ਡਿਊਟੀਆਂ ਨਿਭਾਅ ਰਹੇ ਹਨ। ਇਨ੍ਹਾਂ ਦਿਨਾਂ ’ਚ ਤਾਂ ਕਰੋਨਾ ਕਰਕੇ ਐਮਰਜੈਂਸੀ ਡਿਊਟੀਆਂ ਵੀ ਨਿਭਾਈਆਂ ਜਾ ਰਹੀਆਂ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦਾ ਸ਼ੋਸ਼ਣ ਜਾਰੀ ਹੈ। ਇਸ ਦੇ ਰੋਸ ਵਜੋਂ ਫਾਰਮਾਸਿਸਟਾਂ ਨੇ ਆਰ-ਪਾਰ ਦੀ ਲੜਾਈ ਦਾ ਮਨ ਬਣਾਇਆ ਹੈ।

ਇਸੇ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਫਿਰ ਇਥੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਡਿਗਰੀਆਂ ਦੀਆਂ ਕਾਪੀਆਂ ਸਾੜ ਕੇ ਸਰਕਾਰ ਖ਼ਿਲਾਫ਼ ਰੋਸ ਦਾ ਇਜ਼ਹਾਰ ਕੀਤਾ। ਇਸ ਧਰਨੇ ’ਚ ਬਲਕਾਰ ਸਿੰਘ, ਅਜੀਤਾ ਰਾਣੀ, ਰਮਨਦੀਪ ਕੌਰ, ਗੁਰਪ੍ਰੀਤ ਕੌਰ, ਗੁਰਮੀਤ ਸਿੰਘ, ਕੁਲਵੰਤ ਸਿੰਘ, ਗੁਰਸੇਵਕ ਸਿੰਘ, ਮਿਨਾਕਸ਼ੀ, ਗੁਰਮੁਖ ਸਿੰਘ, ਸੰਦੀਪ ਸਿੰਘ,ਦਲਬੀਰ ਸਿੰਘ, ਸਤਵੀਰ ਸਿੰਘ, ਜਗਪ੍ਰੀਤ ਸਿੰਘ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਸ਼ਰਨਵੀਰ ਸਿੰਘ ਤੇ ਹੋਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All