ਰਾਜਿੰਦਰਾ ਹਸਪਤਾਲ ਦੇ ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਰੋਸ ਰੈਲੀ

ਤਨਖਾਹਾਂ ਜਾਰੀ ਨਾ ਹੋਣ ਦੀ ਸੂਰਤ ’ਚ 18 ਅਗਸਤ ਤੋਂ ਕੰਮ ਛੋੜ ਹੜਤਾਲ ਦੀ ਚੇਤਾਵਨੀ ਦਿੱਤੀ

ਰਾਜਿੰਦਰਾ ਹਸਪਤਾਲ ਦੇ ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਰੋਸ ਰੈਲੀ

ਸਰਬਜੀਤ ਸਿੰਘ ਭੰਗੂ

ਪਟਿਆਲਾ 10 ਅਗਸਤ

ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਦਰਜਾ-4 ਕਰਮਚਾਰੀਆਂ ਨੇ ਕਲਾਸ ਫੋਰਥ ਐਂਪਲਾਈਜ਼ ਯੂਨੀਅਨ ਦੀ ਅਗਵਾਈ ਵਿਚ ਸ਼ੁੱਲਭ ਇੰਟਰਨੈਸ਼ਨਲ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਤਿੰਨ ਤੋਂ ਪੰਜ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਅਤੇ ਪ੍ਰਿੰਸੀਪਲ ਮੈਡੀਕਲ ਕਾਲਜ ਦਫਤਰ ਸਾਹਮਣੇ ਰੋਸ ਰੈਲੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਸਮੁੱਚੇ ਕੱਚੇ ਅਤੇ ਪੱਕੇ ਕਰਮਚਾਰੀ ਮੂਹਰਲੀਆਂ ਸਫਾਂ ਵਿਚ ਕਰੋਨਾ ਖਿਲਾਫ ਲੜਾਈ ਲੜ ਰਹੇ ਹਨ, ਪਰ ਹਸਪਤਾਲ ਪ੍ਰਸ਼ਾਸਨ ਇਨ੍ਹਾਂ ਕਰਮਚਾਰੀਆਂ ਨੂੰ ਸਮੇਂ ਸਿਰ ਤਨਖ਼ਾਹਾਂ ਵੀ ਨਹੀਂ ਦੇ ਰਿਹਾ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਸਾਥੀ ਰਾਮ ਕਿਸ਼ਨ ਨੇ ਐਲਾਨ ਕੀਤਾ ਕਿ ਜੇਕਰ ਸਮੁੱਚੇ ਕਰਮਚਾਰੀਆਂ ਨੂੰ 15 ਅਗਸਤ ਤਕ ਤਨਖ਼ਾਹਾਂ ਜਾਰੀ ਨਾ ਕੀਤੀਆਂ ਤਾਂ 18 ਅਗਸਤ ਤੋਂ ਸਮੁੱਚਾ ਦਰਜਾ-4 ਕਰਮਚਾਰੀ ਕੰਮ ਛੋੜ ਹੜਤਾਲ ’ਤੇ ਜਾਣਗੇ। ਇਸ ਦੌਰਾਨ ਹੋਣ ਵਾਲੇ ਨਫੇ ਨੁਕਸਾਨ ਦੀ ਸਾਰੀ ਜ਼ਿੰਮੇਵਾਰੀ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਹੋਵੇਗੀ। ਰੈਲੀ ਵਿੱਚ ਸਵਰਨ ਸਿੰਘ ਬੰਗਾ, ਸਾਥੀ ਨਰਿੰਦਰ ਕੁਮਾਰ, ਰਜਿੰਦਰ ਕੁਮਾਰ, ਅਜੈ ਕੁਮਾਰ ਸੀਪਾ, ਵਿਜੈ ਕੁਮਾਰ, ਅਮਨ ਅਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All