ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 3 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ

ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 3 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 26 ਅਗਸਤ

ਪੰਜਾਬ ਮੰਤਰੀ ਮੰਡਲ ਨੇ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ 3 ਸਤੰਬਰ ਨੂੰ 15ਵੀਂ ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰਾਜਪਾਲ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਦੇ ਤਹਿਤ ਸਦਨ ਦਾ 15ਵਾਂ ਇਜਲਾਸ ਬੁਲਾਉਣ ਦੀ ਸਿਫਾਰਿਸ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਸੈਸ਼ਨ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸਵੇਰੇ 11 ਵਜੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਪੰਜਾਬ ਦੇ ਰਾਜਪਾਲ ਵੀਪੀ ਬਦਨੌਰ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਵਿੱਚ ਮਹਿਮਾਨ ਵਜੋਂ ਸੱਦਾ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All