ਸਕੂਲ ਪ੍ਰਿੰਸੀਪਲ ਦੀ ਧੀ ਤੇ ਡੀਪੀਈ ਤੋਂ ਤੰਗ ਕੈਨੇਡਾ ਨਾਗਰਿਕ 11ਵੀਂ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ

ਸਕੂਲ ਪ੍ਰਿੰਸੀਪਲ ਦੀ ਧੀ ਤੇ ਡੀਪੀਈ ਤੋਂ ਤੰਗ ਕੈਨੇਡਾ ਨਾਗਰਿਕ 11ਵੀਂ ਦੀ ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ

ਮਹਿੰਦਰ ਸਿੰਘ ਰੱਤੀਆਂ

ਮੋਗਾ, 11 ਜੂਨ

ਇਥੇ ਸ਼ਹਿਰ ਦੀ ਹੱਦ ਉੱਤੇ ਪੈਂਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਆਪਣੇ ਨਾਨਕੇ ਘਰ ਦੇਰ ਸ਼ਾਮ ਕੈਨੇਡਾ ਨਾਗਰਿਕ ਗਿਆਰਵੀਂ ਦੀ ਵਿਦਿਆਰਥਣ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਕੋਲੋਂ ਮਿਲੇ ਨੋਟ ਉੱਤੇ ਥਾਣਾ ਮਹਿਣਾ ਪੁਲੀਸ ਨੇ ਸਕੂਲ ਪ੍ਰਿੰਸਪੀਲ ਦੀ ਧੀ ਤੇ ਸਕੂਲ ਦੇ ਡੀਪੀਈ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਧਰਮਕੋਟ ਸੁਬੇਗ ਸਿੰਘ ਤੇ ਥਾਣਾ ਮਹਿਣਾ ਮੁਖੀ ਗੁਲਜਿੰਦਰਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥਣ ਦੇ ਨਾਨਾ ਜਸਵੀਰ ਸਿੰਘ ਦੇ ਬਿਆਨ ਉੱਤੇ ਸਕੂਲ ਦੀ ਪ੍ਰਿੰਸੀਪਲ ਦੀ ਧੀ ਅਤੇ ਸਕੂਲ ਡੀਪੀਈ ਅਮਨਦੀਪ ਸਿੰਘ ਚਾਹਲ ਪਿੰਡ ਕਿੱਲੀ ਚਾਹਲ ਖ਼ਿਲਾਫ਼ ਆਈਪੀਸੀ ਦੀ ਧਾਰਾ 306 ਤਹਿਤ ਕੇਸ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥਣ ਦੇ ਪਿਤਾ ਨਾਲ ਉਸ ਦੀ ਮਾਂ ਦਾ ਤਲਾਕ ਹੋ ਗਿਆ ਸੀ। ਉਸ ਦੀ ਮਾਂ ਨੇ ਦੂਜਾ ਵਿਆਹ ਕਰਵਾ ਲਿਆ ਸੀ ਅਤੇ ਉਹ ਹੁਣ ਕੈਨੇਡਾ ਵਿਖੇ ਹੈ। ਮ੍ਰਿਤਕ ਵਿਦਿਆਰਥਣ ਖੁਸ਼ਪ੍ਰੀਤ ਕੌਰ ਦਾ ਜਨਮ ਕੈਨੇਡਾ ਦਾ ਹੈ। ਉਹ ਇਥੇ ਇਕ ਸਕੂਲ ਵਿਖੇ 11ਵੀਂ ਦੀ ਵਿਦਿਆਰਥਣ ਸੀ ਅਤੇ ਸਕੂਲ ਹੋਸਟਲ ’ਚ ਕਰੀਬ ਡੇਢ ਸਾਲ ਤੋਂ ਰਹਿ ਰਹੀ ਸੀ। ਖੁਦਕੁਸ਼ੀ ਨੋਟ ਵਿੱਚ ਉਸ ਨੇ ਪ੍ਰਿੰਸੀਪਲ ਦੀ ਧੀ ਅਤੇ ਸਕੂਲ ਡੀਪੀਈ ਅਮਨਦੀਪ ਸਿੰਘ ਚਾਹਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਖੁਦਕੁਸ਼ੀ ਨੋਟ ’ਚ ਮ੍ਰਿਤਕ ਵਿਦਿਆਰਥਣ ਨੇ ਲਿਖਿਆ ਕਿ ਉਸ ਨੂੰ ਬਲੈਕਮੇਲ ਕਰਦੇ ਸਨ ਅਤੇ ਕਰੀਬ 2 ਮਹੀਨੇ ਤੋਂ ਮਾਨਸਿਕ ਤਸੀਹੇ ਝੱਲ ਰਹੀ ਹੈ। ਪੁਲੀਸ ਮੁਤਾਬਕ ਮ੍ਰਿਤਕ ਵਿਦਿਆਰਥਣ ਨੇ ਆਪਣੇ ਨਾਨਾ ਜਸਵੀਰ ਸਿੰਘ ਨੂੰ ਮੁਲਜ਼ਮਾਂ ਵੱਲੋਂ ਤੰਗ ਕਰਨ ਬਾਰੇ ਦੱਸਿਆ ਸੀ ਅਤੇ ਉਸ ਨੇ ਕਰੀਬ 15 ਦਿਨ ਪਹਿਲਾਂ ਹੀ ਸਕੂਲ ਪ੍ਰਿੰਸੀਪਲ ਤੇ ਅਧਿਆਪਕਾ ਕੋਲ ਸ਼ਿਕਾਇਤ ਕੀਤੀ ਸੀ। ਉਨ੍ਹਾਂ ਭਰੋਸਾ ਦਿੱਤਾ ਸੀ ਕਿ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All