ਆਤਿਸ਼ ਗੁਪਤਾ
ਚੰਡੀਗੜ੍ਹ, 8 ਅਪਰੈਲ
ਆਮ ਆਦਮੀ ਪਾਰਟੀ ਅਤੇ ਅਕਾਲੀ ਦਲ (ਡੈਮੋਕਰੈਟਿਕ) ਵਿਚਾਲੇ ਚੋਣ ਸੰਭਾਵੀ ਗਠਜੋੜ ਬਾਰੇ ਰਿਪੋਰਟਾਂ ਬਾਰੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੋਵਾਂ ਵਿਚਕਾਰ ਗਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸੰਭਵ ਨਹੀਂ ਹੈ ਪਰ ਜੇ ਅਕਾਲੀ ਦਲ ਡੈਮੋਕਰੇਟਿਕ ਆਗੂ ਸੁਖਦੇਵ ਸਿੰਘ ਢੀਂਡਸਾ ਚਾਹੁੰਣ ਤਾਂ ‘ਆਪ’ ਵਿੱਚ ਆਪਣੇ ਦਲ ਦਾ ਰਲੇਵਾਂ ਕਰਵਾ ਸਕਦੇ ਹਨ।