ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ’ਚ ਸਿਆਸੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ: ਦੋ ਨੌਜਵਾਨ ਮਰੇ, ਇਕ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ’ਚ ਸਿਆਸੀ ਰੰਜਿਸ਼ ਕਾਰਨ ਗੋਲੀਆਂ ਚੱਲੀਆਂ: ਦੋ ਨੌਜਵਾਨ ਮਰੇ, ਇਕ ਗੰਭੀਰ ਜ਼ਖ਼ਮੀ

ਹਰਜੀਤ ਸਿੰਘ ਪਰਮਾਰ
ਬਟਾਲਾ, 14 ਜਨਵਰੀ

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਵਿੱਚ ਸਿਆਸੀ ਰੰਜਿਸ਼ ਕਾਰਨ ਅੱਜ ਦੋ ਨੌਜਵਾਨਾਂ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਵਿੱਚ ਪਿੰਡ ਦੀ ਸਰਪੰਚ ਦਾ ਲੜਕਾ ਮਨਜੀਤ ਸਿੰਘ ਅਤੇ ਦੂਸਰੀ ਧਿਰ ਦਾ ਹਰਦਿਆਲ ਸਿੰਘ ਸ਼ਾਮਲ ਹਨ। ਘਟਨਾ ਸਵੇਰੇ 8 ਵਜੇ ਦੇ ਕਰੀਬ ਦੀ ਹੈ, ਜਦੋਂ ਮਨਜੀਤ ਸਿੰਘ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਰਿਹਾ ਸੀ ਤਾਂ ਦੂਸਰੀ ਧਿਰ ਦੇ ਕੁੱਝ ਵਿਅਕਤੀਆਂ ਨੇ ਉਸ ਨੂੰ ਘੇਰ ਕੇ ਗੋਲੀਆਂ ਮਾਰ ਦਿੱਤੀਆਂ। ਉਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਕਾਰਨ ਹਰਦਿਆਲ ਸਿੰਘ ਨੂੰ ਗੋਲੀਆਂ ਲੱਗੀਆਂ। ਘਟਨਾ ਵਿੱਚ ਮਨਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਦੂਸਰੀ ਧਿਰ ਦੇ ਹਰਦਿਆਲ ਸਿੰਘ ਦੀ ਹਸਪਤਾਲ ਵਿੱਚ ਮੌਤ ਹੋ ਗਈ। ਘਟਨਾ ਵਿੱਚ ਮਨਜੀਤ ਸਿੰਘ ਦਾ ਛੋਟਾ ਭਰਾ ਦਲਜੀਤ ਸਿੰਘ ਵੀ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਦੱਸਿਆ ਜਾ ਰਿਹਾ ਹੈ ਜਿਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹਰਦਿਆਲ ਸਿੰਘ ਤੇ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਮਨਜੀਤ ਸਿੰਘ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All