ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੁਜ਼ਾਹਰਾ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੁਜ਼ਾਹਰਾ

ਸੰਗਰੂਰ ’ਚ ਰੋਸ ਵਿਖਾਵਾ ਕਰਦੇ ਹੋਏ ਕਰਮਚਾਰੀ।

ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਜੂਨ

ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੀ ਅਗਵਾਈ ਹੇਠ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਰੋਸ ਵਿਖਾਵਾ ਕੀਤਾ ਗਿਆ ਤੇ ਭਲਕੇ 1 ਜੁਲਾਈ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਵੱਲ ਹੋਣ ਵਾਲੇ ਰੋਸ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।  

    ਇਸ ਮੌਕੇ ਸੰਬੋਧਨ ਕਰਦਿਆਂ ਫੈਡਰੇਸ਼ਨ ਆਗੂ ਸੁਖਦੇਵ ਸਿੰਘ ਚੰਗਾਲੀਵਾਲਾ, ਮਾਲਵਿੰਦਰ ਸੰਧੂ ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਫ਼ਕੀਰ ਸਿੰਘ ਟਿੱਬਾ ਨੇ ਫੈਡਰੇਸ਼ਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਦੋਸ਼ ਸੂਚੀ ਦੀ ਨਿਖੇਧੀ ਕੀਤੀ ਗਈ ਤੇ ਪੀਡਬਲਿਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਡਿਪਟੀ ਡਾਇਰੈਕਟਰ ਖ਼ਿਲਾਫ਼ ਲੱਗੇ ਪੱਕੇ ਮੋਰਚੇ ਦੀ ਭਰਵੀਂ ਹਮਾਇਤ ਕੀਤੀ ਜਾਵੇਗੀ ਤੇ ਭਲਕੇ 1 ਜੁਲਾਈ ਨੂੰ ਪਟਿਆਲਾ ਵਿੱਚ ਮੋਤੀ ਮਹਿਲ ਵੱਲ ਹੋਣ ਵਾਲੇ ਰੋਸ ਮਾਰਚ ’ਚ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। 

   ਇਸ ਦੌਰਾਨ 3 ਜੁਲਾਈ ਨੂੰ ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ’ਤੇ ਹੋਣ ਵਾਲੇ  ਵਿਚ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਭਵਾਨੀਗੜ੍ਹ, ਸੁਨਾਮ, ਸੰਗਰੂਰ, ਲਹਿਰਾਗਾਗਾ ਤੇ ਮੂਨਕ ਆਦਿ ਬਲਾਕਾਂ ’ਚ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਮੌਕੇ  ਸੀਨੀਅਰ ਮੀਤ ਪ੍ਰਧਾਨ ਸਵਰਨ ਅਕਬਰਪੁਰ ਸੰਸਾਰੀ ਰਾਮ ਚੀਮਾ, ਵਿੱਤ ਸਕੱਤਰ ਬਲਦੇਵ ਬਡਰੁੱਖਾਂ, ਬਲਾਕ ਸੁਨਾਮ ਦੇ ਪ੍ਰਧਾਨ ਭਰਭੂਰ ਛਾਜਲੀ, ਰਾਮ ਪਾਲ ਸੰਗਰੂਰ, ਜੀਟੀਯੂ ਦੇ ਮਾਸਟਰ ਬੱਗਾ ਸਿੰਘ ਦੇਵੀ ਦਿਆਲ, ਜਸਵਿੰਦਰ ਗਾਗਾ,  ਸਤਨਾਮ ਸੰਗਤੀਵਾਲਾ, ਨਰੰਜਣ ਸਿੰਘ ਈਲਵਾਲ, ਰਾਜ ਕੁਮਾਰ ਸਤਵੀਰ ਸਿੰਘ,  ਛੱਜੂ ਰਾਮ ਸ਼ਰਮਾ, ਰਜਿੰਦਰ ਸਿੰਘ ਅਕੋਈ ਸਾਹਿਬ, ਸ਼ਿੰਦਰਪਾਲ ਭਾਈ ਕੀ ਪਿਸ਼ੌਰ, ਵਿਕਰਮ ਚਾਵਲਾ, ਕੁਲਦੀਪ ਭਾਠੂਆਂ ਗੁਰਤੇਜ ਭੜੋ ਆਦਿ  ਆਗੂ ਸਾਥੀ ਸ਼ਾਮਲ ਹੋਏ। 

 ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੁਬਾਈ ਸੀਨੀਅਰ ਮੀਤ ਪ੍ਰਧਾਨ ਬਲਵੀਰ ਕਾਠਗੜ੍ਹ ਨੂੰ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।

ਜਲ ਸਪਲਾਈ ਕਾਮੇ ਅੱਜ ਕਰਨਗੇ ਮੋਤੀ ਮਹਿਲ ਵੱਲ ਮਾਰਚ

ਪਟਿਆਲਾ(ਗੁਰਨਾਮ ਸਿੰਘ ਅਕੀਦਾ): ਜਲ ਸਪਲਾਈ ਤੇ ਸੈਨੀਟੇਸ਼ਨ ਦੇ ਮੁੱਖ ਦਫ਼ਤਰ ਅੱਗੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਦੇ ਖ਼ਿਲਾਫ਼ ਲੱਗਿਆ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵਿੱਚ ਦਾਖਲ ਹੋ ਗਿਆ। ਅੱਜ ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਨਵਾਂ ਸ਼ਹਿਰ ਦੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਅੱਜ ਦੇ ਇਸ ਪੱਕੇ ਮੋਰਚੇ ਦੀ ਅਗਵਾਈ ਮੋਹਨ ਸਿੰਘ ਪੂਨੀਆ, ਪਰਮਜੀਤ ਸੁਦੇੜਾ, ਸੁਖਰਾਮ, ਹਰਦੀਪ ਸਿੰਘ ਤੇ ਸੀਬੂ ਰਾਮ ਨੇ ਕੀਤੀ। ਸੂਬਾ ਪ੍ਰਧਾਨ ਦਰਸ਼ਨ ਸਿੰਘ ਬੇਲੂਮਾਜਰਾ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋ ਤੇਜ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਅੱਜ ਸਵੇਰੇ ਤੋਂ ਹੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਲ ਲਈ ਪੂਰੇ ਜੋਸ਼ੋ ਖਰੋਸ਼ ਨਾਲ ਨਾਅਰੇ ਲਾਕੇ ਮਾਹੌਲ ਨੂੰ ਗਰਮ ਰੱਖਿਆ। ਅੱਜ ਦੇ ਇਸ ਧਰਨੇ ਵਿੱਚ ਪਹੁੰਚੇ ਸੂਬਾਈ ਪ੍ਰਧਾਨ ਦਰਸ਼ਨ ਸਿੰਘ ਬੇਲੂਮਾਜਰਾ ਨੇ ਕਿਹਾ ਕਿ ਕੱਲ੍ਹ ਨੂੰ 1 ਜੁਲਾਈ ਨੂੰ ਫ਼ੀਲਡ ਕਾਮੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਮਾਰਚ ਕਰਨਗੇ ਅਤੇ ਆਪਣੀਆਂ ਮੰਗਾਂ ਪ੍ਰਤੀ ਜਾਣੂ ਕਰਵਾਉਣਗੇ। ਮੋਰਚੇ ਵਿੱਚ ਪਹੁੰਚੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਰਣਜੀਤ ਮਾਨ, ਜਨਰਲ ਸਕੱਤਰ ਪਰਮਜੀਤ ਸਿੰਘ ਤੇ ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾਈ ਆਗੂ ਜਸਵਿੰਦਰ ਸੌਜਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਫ਼ੀਲਡ ਕਾਮਿਆਂ ਦੀਆਂ ਮੰਗਾਂ ’ਚ ਹੱਲ ਨਾ ਕੀਤਾ ਤਾਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸਬੰਧਿਤ ਸਮੁੱਚੀਆਂ ਜਥੇਬੰਦੀਆਂ ਅਤੇ ਫੈਡਰੇਸ਼ਨ ਇਸ ਸੰਘਰਸ਼ ’ਚ  ਸਰਕਾਰ ਦੇ ਖ਼ਿਲਾਫ਼ ਆਰ ਪਾਰ ਦੀ ਲੜਾਈ ਦਾ ਐਲਾਨ ਕਰੇਗੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All