ਬਲਿਆਲ ਰੋਡ ਦੀ ਖਸਤਾ ਹਾਲਤ ਵਿਰੁੱਧ ਰੋਸ ਪ੍ਰਦਰਸ਼ਨ

ਬਲਿਆਲ ਰੋਡ ਦੀ ਖਸਤਾ ਹਾਲਤ ਵਿਰੁੱਧ ਰੋਸ ਪ੍ਰਦਰਸ਼ਨ

ਭਵਾਨੀਗੜ੍ਹ-ਬਲਿਆਲ ਰੋਡ ਦੀ ਖਸਤਾ ਹਾਲਤ ਤੋਂ ਪ੍ਰੇਸ਼ਾਨ ਨਾਅਰੇਬਾਜ਼ੀ ਕਰਦੇ ਹੋਏ ਦੁਕਾਨਦਾਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 14 ਜੁਲਾਈ

ਇੱਥੇ ਸ਼ਹਿਰ ਤੋਂ ਪਿੰਡ ਬਲਿਆਲ ਨੂੰ ਜਾਣ ਵਾਲੀ ਮੁੱਖ ਸੜਕ ਦੀ ਖਸਤਾ ਹਾਲਤ ਤੇ ਸੜਕ ਉਪਰ ਦੂਰ ਦੂਰ ਤੱਕ ਚਿੱਕੜ ਤੇ ਗੰਦਗੀ ਕਾਰਨ ਨਰਕ ਵਾਲੀ ਬਣੀ ਸਥਿਤੀ ਤੋਂ ਪ੍ਰੇਸ਼ਾਨ  ਹੋਏ ਬਲਿਆਲ ਰੋਡ ਵਾਸੀਆਂ ਅਤੇ ਰਾਹਗੀਰਾਂ ਨੇ ਅੱਜ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ, ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ ਤੇ ਸਥਾਨਕ ਪ੍ਰਸਾਸ਼ਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਗੁਰਬਚਨ ਸਿੰਘ, ਕਾਲਾ ਸਿੰਘ, ਮਲਕੀਤ ਸਿੰਘ, ਹੈਪੀ ਸ਼ਰਮਾ, ਗਆਨ ਚੰਦ, ਕੇਵਲ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ ਬਲਿਆਲ ਤੇ ਐੱਫਸੀਆਈ ’ਚ ਕੰਮ ਕਰਦੇ ਪੱਲੇਦਾਰ ਕਾਮਿਆਂ ਨੇ ਦੱਸਿਆ ਕਿ ਨਵੀਂ ਬਣੀ ਇਸ ਸੜਕ ਨੂੰ ਕਰੀਬ 6-7 ਮਹੀਨੇ ਪਹਿਲਾਂ ਸੀਵਰੇਜ ਬੋਰਡ ਵੱਲੋਂ ਸੀਵਰੇਜ ਪਾਉਣ ਲਈ ਪੁਟਿਆ ਗਿਆ ਸੀ। ਉਨ੍ਹਾਂ ਬਾਅਦ ਵਿੱਚ ਇਸ ਸੜਕ ਦੀ ਸੜਕੀ ਵਿਭਾਗ ਤੇ ਸੀਵਰੇਜ ਬੋਰਡ ਵਿੱਚੋਂ ਕਿਸੇ ਨੇ ਇਸ ਦੀ ਸਾਰ ਨਹੀ ਲਈ। ਉਨ੍ਹਾਂ ਦੋਸ਼ ਲਗਾਇਆ ਕਿ ਸੀਵਰੇਜ ਪਾਉਣ ਵਾਲੇ ਠੇਕੇਦਾਰ ਵੱਲੋਂ ਅਜੇ ਤੱਕ ਆਪਣਾ ਕੰਮ ਮੁੰਕਮਲ ਨਹੀਂ ਕੀਤਾ। ਇਸ ਕਾਰਨ ਸੜਕ ਵਿਚਕਾਰ ਕਾਫੀ ਡੂੰਘੇ ਟੌਏ ਪੈ ਗਏ ਹਨ ਤੇ ਜਦੋਂ ਮੀਂਹ ਪੈਂਦਾ ਹੈ ਤਾਂ ਸੜਕ ਚਿੱਕੜ ਅਤੇ ਗੰਦਗੀ ਦਾ ਰੂਪ ਧਾਰਨ ਕਰ ਜਾਂਦੀ ਹੈ। ਇਸ ਚਿੱਕੜ ਵਿੱਚ ਵਾਹਨ ਚਾਲਕ ਸਲਿਪ ਹੋ ਕੇ ਡਿੱਗਣ ਕਾਰਨ ਜਖ਼ਮੀ ਹੁੰਦੇ ਹਨ ਤੇ ਆਮ ਦਿਨਾਂ ਵਿੱਚ ਇਥੇ ਉਡਣ ਵਾਲੀ ਧੂੜ ਮਿੱਟੀ ਲੋਕਾਂ ਦੇ ਨੱਕ ਵਿਚ ਦਮ ਕਰ ਦਿੰਦੀ ਹੈ, ਜਿਸ ਨਾਲ ਮਹਾਮਾਰੀ ਫੈਲਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਸਰਕਾਰ ਤੇ ਪ੍ਰਸ਼ਾਸਨ ਨੂੰ ਇਸ ਸੜਕ ਦੀ ਹਾਲਤ ਵਿੱਚ ਸੁਧਾਰ ਕਰਨ ਦੀ ਮੰਗ ਕਰ ਚੁੱਕੇ ਹਨ ਪਰ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਤੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਕਿਹਾ ਕਿ ਇਹ ਸੜਕ ਦਰਜ਼ਨਾਂ ਪਿੰਡਾਂ ਨੂੰ ਜਾਣ ਵਾਲਾ ਮੁੱਖ ਰਸਤਾ ਹੈ ਤੇ ਇਥੋਂ ਲੰਘਣ ਵਾਲੇ ਪਿੰਡਾਂ ਦੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ। ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇ ਇਸ ਸੜਕ ਦਾ ਨਿਰਮਾਣ  ਕੰਮ ਜਲਦੀ ਸ਼ੁਰੂ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਪਿੰਡਾਂ ਦੇ ਲੋਕਾਂ ਦੇ ਸ਼ਹਿਯੋਗ ਨਾਲ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All