ਅੰਮ੍ਰਿਤਪਾਲ ਸਿੰਘ ਦੇ ਨੇਪਾਲ ’ਚ ਛੁਪੇ ਹੋਣ ਦਾ ਸ਼ੱਕ : The Tribune India

ਅੰਮ੍ਰਿਤਪਾਲ ਸਿੰਘ ਦੇ ਨੇਪਾਲ ’ਚ ਛੁਪੇ ਹੋਣ ਦਾ ਸ਼ੱਕ

ਭਾਰਤ ਨੇ ਨੇਪਾਲ ਸਰਕਾਰ ਨਾਲ ਸਾਂਝੇ ਕੀਤੇ ਵੇਰਵੇ; ਸਰਹੱਦੀ ਇਲਾਕਿਆਂ ’ਚ ਹਾਈ ਅਲਰਟ

ਅੰਮ੍ਰਿਤਪਾਲ ਸਿੰਘ ਦੇ ਨੇਪਾਲ ’ਚ ਛੁਪੇ ਹੋਣ ਦਾ ਸ਼ੱਕ

ਅੰਿਮ੍ਰਤਪਾਲ ਸਿੰਘ ਦੇ ਅੰਗ-ਰੱਖਿਅਕ ਵਰਿੰਦਰ ਸਿੰਘ ਜੌਹਲ (ਇਨਸੈੱਟ) ਨੂੰ ਡਿਬਰੂਗੜ੍ਹ ਜੇਲ੍ਹ ’ਚ ਲਿਜਾਂਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੀਟੀਆਈ

ਕਾਠਮੰਡੂ, 27 ਮਾਰਚ

ਮੁੱਖ ਅੰਸ਼

  • ਤੀਜੇ ਮੁਲਕ ’ਚ ਭੱਜਣ ਤੋਂ ਰੋਕਣ ਦੇ ਉਪਰਾਲੇ ਕਰਨ ਲਈ ਕਿਹਾ

ਭਾਰਤ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਨੇਪਾਲ ’ਚ ਛੁਪੇ ਹੋਣ ਦਾ ਖ਼ਦਸ਼ਾ ਜਤਾਇਆ ਹੈ। ਨੇਪਾਲ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਤੀਜੇ ਮੁਲਕ ’ਚ ਭੱਜਣ ਤੋਂ ਰੋਕਣ ਦੇ ਉਪਰਾਲੇ ਕਰੇ। ਮੀਡੀਆ ਰਿਪੋਰਟ ਮੁਤਾਬਕ ਭਾਰਤ ਨੇ ਨੇਪਾਲ ਨੂੰ ਕਿਹਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਭਾਰਤੀ ਪਾਸਪੋਰਟ ਜਾਂ ਹੋਰ ਕੋਈ ਫ਼ਰਜ਼ੀ ਪਾਸਪੋਰਟ ’ਤੇ ਮੁਲਕ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ। ‘ਕਾਠਮੰਡੂ ਪੋਸਟ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਕੌਂਸੁਲਰ ਸੇਵਾਵਾਂ ਵਿਭਾਗ ਨੂੰ ਸ਼ਨਿਚਰਵਾਰ ਨੂੰ ਭੇਜੇ ਪੱਤਰ ’ਚ ਕਾਠਮੰਡੂ ’ਚ ਭਾਰਤੀ ਸਫ਼ਾਰਤਖਾਨੇ ਨੇ ਸਰਕਾਰੀ ਏਜੰਸੀਆਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ। ਪੱਤਰ ਦੇ ਹਵਾਲੇ ਨਾਲ ਅਖ਼ਬਾਰ ਨੇ ਲਿਖਿਆ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਨੇਪਾਲ ’ਚ ਛੁਪਿਆ ਹੋਇਆ ਹੈ। ਵੱਖ ਵੱਖ ਸੂਤਰਾਂ ਦੇ ਹਵਾਲੇ ਨਾਲ ਅਖ਼ਬਾਰ ਨੇ ਕਿਹਾ ਹੈ ਕਿ ਪੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਵੇਰਵੇ ਹੋਟਲਾਂ ਤੋਂ ਲੈ ਕੇ ਏਅਰਲਾਈਨਜ਼ ਸਮੇਤ ਸਾਰੀਆਂ ਸਬੰਧਤ ਏਜੰਸੀਆਂ ਨੂੰ ਭੇਜ ਦਿੱਤੇ ਗਏ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਨੇਪਾਲ-ਭਾਰਤ ਸਰਹੱਦੀ ਇਲਾਕਿਆਂ ’ਚ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ’ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਕ ਅਖ਼ਬਾਰ ਨੇ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਭਾਰਤੀ ਸੁਰੱਖਿਆ ਅਧਿਕਾਰੀਆਂ ਦੀ ਬੇਨਤੀ ’ਤੇ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਨੇਪਾਲ-ਭਾਰਤ ਸਰਹੱਦੀ ਇਲਾਕੇ ’ਚ ਦੋ ਦਿਨਾਂ ਲਈ ਹਾਈ ਅਲਰਟ ਰੱਖਿਆ ਗਿਆ ਹੈ। ਰਿਪੋਰਟ ’ਚ ਕਿਹਾ ਗਿਆ ਹੈ .ਕਿ ਸਰਹੱਦੀ ਇਲਾਕੇ ’ਚ ਪੁਲੀਸ ਸਾਦੀ ਵਰਦੀ ’ਚ ਚੌਕਸੀ ਰੱਖ ਰਹੀ ਹੈ ਕਿਉਂਕਿ ਅੰਮ੍ਰਿਤਪਾਲ ਸਿੰਘ ਪੱਛਮੀ ਨੇਪਾਲ ’ਚ ਕਪਿਲਵਸਤੂ ਰਸਤਿਉਂ ਦੇਸ਼ ਅੰਦਰ ਦਾਖ਼ਲ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਕੋਲ ਵੱਖ ਵੱਖ ਭੇਸ ਵਾਲੇ ਕਈ ਪਾਸਪੋਰਟ ਹਨ ਅਤੇ ਉਹ 18 ਮਾਰਚ ਤੋਂ ਪੰਜਾਬ ’ਚੋਂ ਫਰਾਰ ਹੈ। -ਪੀਟੀਆਈ

ਐੱਨਐੱਸਏ ਲਗਾ ਕੇ ਵਰਿੰਦਰ ਸਿੰਘ ਜੌਹਲ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ

ਅੰਮ੍ਰਿਤਸਰ (ਟਨਸ): ਪੁਲੀਸ ਨੇ ਖਾਲਿਸਤਾਨੀ ਆਗੂ ਅੰਮ੍ਰਿਤਪਾਲ ਸਿੰਘ ਦੇ ਇੱਕ ਕਰੀਬੀ ਸਾਥੀ ਵਰਿੰਦਰ ਸਿੰਘ ਜੌਹਲ ਉਰਫ਼ ਫੌਜੀ ਨੂੰ ਗ੍ਰਿਫ਼ਤਾਰ ਕਰਕੇ ਉਸ ’ਤੇ ਰਾਸ਼ਟਰੀ ਸੁਰੱਖਿਆ ਐਕਟ (ਐੱਨਐੱਸਏ) ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਉਹ ਸਾਬਕਾ ਫੌਜੀ ਹੈ ਅਤੇ ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਜੋਂ ਕੰਮ ਕਰ ਰਿਹਾ ਸੀ। ਵੇਰਵਿਆਂ ਮੁਤਾਬਕ ਫੌਜੀ ਉਨ੍ਹਾਂ 10 ਹਥਿਆਰਬੰਦ ਅੰਗ-ਰੱਖਿਅਕਾਂ ਦੀ ਟੀਮ ਦਾ ਹਿੱਸਾ ਸੀ, ਜੋ ਹਰ ਵੇਲੇ ਅੰਮ੍ਰਿਤਪਾਲ ਦੇ ਨਾਲ ਰਹਿੰਦੇ ਸਨ। ਪੁਲੀਸ ਦੇ ਇਕ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਜੌਹਲ ਸੱਤਵਾਂ ਵਿਅਕਤੀ ਹੈ, ਜਿਸ ਖ਼ਿਲਾਫ਼ ਐੱਨਐੱਸਏ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਹੈ। ਜੌਹਲ 19 ਸਿੱਖ ਰੈਜਮੈਂਟ ਦਾ ਸੇਵਾਮੁਕਤ ਸਿਪਾਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All