ਬੈਂਕਾਕ: ਮਿਆਂਮਾਰ ਦੀ ਕੋਰਟ ਨੇ ਗੱਦੀਓਂ ਲਾਹੀ ਆਗੂ ਆਂਗ ਸਾਂ ਸੂ ਕੀ ਨੂੰ ਚੋਣਾਂ ਦੌਰਾਨ ਧੋਖਾਧੜੀ ਦੇ ਦੋਸ਼ ਵਿੱਚ ਤਿੰਨ ਸਾਲ ਕੈਦ ਬਾਮੁਸ਼ੱਕਤ ਦੀ ਸਜ਼ਾ ਸੁਣਾਈ ਹੈ। ਸੂਕੀ ਦੇਸ਼ ਦੇ ਫ਼ੌਜੀ ਸ਼ਾਸਕਾਂ ਵੱਲੋਂ ਲਾਏ ਅਪਰਾਧਿਕ ਦੋਸ਼ਾਂ ਕਰਕੇ ਪਹਿਲਾਂ ਹੀ ਜੇਲ੍ਹ ਵਿੱਚ ਹੈ। ਕੋਰਟ ਵੱਲੋਂ ਸੁਣਾਈ ਸੱਜਰੀ ਸਜ਼ਾ ਨਾਲ ਸੂ ਕੀ ਨੂੰ ਹੁਣ 17 ਸਾਲ ਦੀ ਥਾਂ ਹੋਰ ਵੱਧ ਸਮਾਂ ਜੇਲ੍ਹ ਵਿੱਚ ਰਹਿਣਾ ਪਏਗਾ। ਕੋਰਟ ਦਾ ਇਹ ਫੈਸਲਾ ਇਸ ਲਈ ਅਹਿਮ ਹੈ ਕਿਉਂਕਿ ਸੂ ਕੀ ਦੀ ਪਾਰਟੀ ਨੈਸ਼ਨਲ ਲੀਗ ਫਾਰ ਡੈਮੋਕਰੈਸੀ ਨੂੰ ਸਿਆਸੀ ਤੌਰ ’ਤੇ ਸਿੱਟੇ ਭੁਗਤਣੇ ਹੋਣਗੇ। ਫੌਜੀ ਸ਼ਾਸਕਾਂ ਨੇ ਦੇਸ਼ ਵਿੱਚ ਅਗਲੇ ਸਾਲ ਨਵੇਂ ਸਿਰਿਓਂ ਚੋਣਾਂ ਕਰਵਾਉਣ ਦਾ ਵਾਅਦਾ ਕੀਤਾ ਹੋਇਆ ਹੈ। ਕਾਬਿਲੇਗੌਰ ਹੈ ਕਿ ਸੂ ਕੀ ਦੀ ਪਾਰਟੀ ਨੇ 2020 ਦੀਆਂ ਆਮ ਚੋਣਾਂ ਵਿੱਚ ਵੱਡੀ ਜਿੱਤ ਦਰਜ ਕੀਤੀ ਸੀ, ਪਰ ਫੌਜ ਨੇ ਸੱਤਾ ਆਪਣੇ ਹੱਥਾਂ ਵਿੱਚ ਲੈਂਦਿਆਂ ਸੂ ਕੀ ਨੂੰ ਲਗਾਤਾਰ ਦੂਜੀ ਵਾਰ ਸਰਕਾਰ ਚਲਾਉਣ ਤੋਂ ਡੱਕ ਦਿੱਤਾ ਸੀ। -ਏਪੀ
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd