ਮਿਆਂਮਾਰ ਦੇ ਫ਼ੌਜੀ ਅਧਿਕਾਰੀਆਂ ’ਤੇ ਪਾਬੰਦੀਆਂ ਆਇਦ : The Tribune India

ਮਿਆਂਮਾਰ ਦੇ ਫ਼ੌਜੀ ਅਧਿਕਾਰੀਆਂ ’ਤੇ ਪਾਬੰਦੀਆਂ ਆਇਦ

ਮਿਆਂਮਾਰ ਦੇ ਫ਼ੌਜੀ ਅਧਿਕਾਰੀਆਂ ’ਤੇ ਪਾਬੰਦੀਆਂ ਆਇਦ

ਮਿਆਂਮਾਰ ਵਿਚ ਫ਼ੌਜੀ ਰਾਜ ਪਲਟੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟਾਉਂਦੇ ਹੋਏ ਲੋਕ। -ਫੋਟੋ: ਏਪੀ

ਵਾਸ਼ਿੰਗਟਨ, 12 ਫਰਵਰੀ

ਅਮਰੀਕਾ ਨੇ ਮਿਆਂਮਾਰ ਵਿਚ ਫ਼ੌਜੀ ਰਾਜ ਪਲਟੇ ਲਈ ਜ਼ਿੰਮੇਵਾਰ 10 ਮੌਜੂਦਾ ਤੇ ਸਾਬਕਾ ਫ਼ੌਜੀ ਅਧਿਕਾਰੀਆਂ ਉਤੇ ਪਾਬੰਦੀਆਂ ਲਾ ਦਿੱਤੀਆਂ ਹਨ। ਇਸ ਤੋਂ ਇਲਾਵਾ ਤਿੰਨ ਹੋਰ ਇਕਾਈਆਂ ਉਤੇ ਵੀ ਪਾਬੰਦੀ ਲਾਈ ਗਈ ਹੈ। ਇਨ੍ਹਾਂ ਅਧਿਕਾਰੀਆਂ ਨੇ ਹੀ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਰਾਜ ਪਲਟਾਉਣ ਦੀ ਕਾਰਵਾਈ ਦੀ ਅਗਵਾਈ ਕੀਤੀ ਹੈ। ਛੇ ਜਣੇ ਤਾਂ ਸਿੱਧੇ ਢੰਗ ਨਾਲ ਜ਼ਿੰਮੇਵਾਰ ਹਨ ਜੋ ਕਿ ਕੌਮੀ ਰੱਖਿਆ ਤੇ ਸਲਾਮਤੀ ਕੌਂਸਲ ਦੇ ਮੈਂਬਰ ਹਨ। ਚਾਰ ਹੋਰ ਅਧਿਕਾਰੀ ਉਹ ਹਨ ਜਿਨ੍ਹਾਂ ਨੂੰ ਕਈ ਮਹਿਕਮੇ ਸੌਂਪੇ ਗਏ ਸਨ। ਇਨ੍ਹਾਂ ਵਿਚ ਰੱਖਿਆ ਮੰਤਰੀ, ਟਰਾਂਸਪੋਰਟ ਤੇ ਸੰਚਾਰ ਮੰਤਰੀ, ਪ੍ਰਸ਼ਾਸਕੀ ਮਾਮਲਿਆਂ ਬਾਰੇ ਮੰਤਰੀ ਤੇ ਹੋਰ ਸ਼ਾਮਲ ਹਨ। ਮਿਆਂਮਾਰ ਦੀਆਂ ਰੂਬੀ, ਗਹਿਣਿਆਂ ਤੇ ਰਤਨਾਂ ਨਾਲ ਜੁੜੀਆਂ ਇਕਾਈਆਂ ’ਤੇ ਵੀ ਪਾਬੰਦੀਆਂ ਲਾਈਆਂ ਗਈਆਂ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All