DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Easy Registry: ਘਰ ਬੈਠੇ ਮਿਲਦੀਆਂ ਨੇ ਔਨਲਾਈਨ ਸਰਕਾਰੀ ਸੇਵਾਵਾਂ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਪ੍ਰਣਾਲੀ ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਵਿੱਚ ਸਫ਼ਲ

  • fb
  • twitter
  • whatsapp
  • whatsapp
Advertisement

Punjab Easy Registry: ਕਿਸੇ ਵੀ ਸੂਬੇ ਦੇ ਵਿਕਾਸ ਦਾ ਅਸਲ ਮਿਆਰ ਇਸ ਗੱਲ ਤੋਂ ਤੈਅ ਹੁੰਦਾ ਹੈ ਕਿ ਉੱਥੋਂ ਦੇ ਆਮ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਕਿੰਨੇ ਸੌਖੇ ਤੇ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮਿਲਦੀਆਂ ਹਨ। ਇਸੇ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਈਜ਼ੀ ਰਜਿਸਟਰੀ’ ਪ੍ਰਣਾਲੀ ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਵਿੱਚ ਕਾਫ਼ੀ ਸਫ਼ਲ ਰਹੀ ਹੈ।

ਇਸ ਡਿਜੀਟਲ ਪਹਿਲਕਦਮੀ ਨੇ ਆਮ ਲੋਕਾਂ ਨੂੰ ਰਜਿਸਟਰੀਆਂ ਨਾਲ ਜੁੜੀਆਂ ਪੁਰਾਣੀਆਂ ਅਤੇ ਗੁੰਝਲਦਾਰ ਪ੍ਰਕਿਰਿਆਵਾਂ ਤੋਂ ਵੱਡੀ ਰਾਹਤ ਦਿੱਤੀ ਹੈ।

Advertisement

ਬੀਤੇ ਸਮੇਂ ਵਿੱਚ ਕਿਸੇ ਵੀ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣਾ ਆਮ ਨਾਗਰਿਕਾਂ ਲਈ ਇੱਕ ਗੁੰਝਲਦਾਰ ਕੰਮ ਹੁੰਦਾ ਸੀ। ਦਫ਼ਤਰਾਂ ਦੇ ਵਾਰ-ਵਾਰ ਗੇੜੇ ਲਾਉਣੇ, ਲੰਮੀਆਂ ਕਤਾਰਾਂ ਵਿੱਚ ਖੜ੍ਹਨਾ, ਬੇਲੋੜੀ ਕਾਗਜ਼ੀ ਕਾਰਵਾਈ ਅਤੇ ਵਿਚੋਲਿਆਂ ਦੀ ਦਖ਼ਲਅੰਦਾਜ਼ੀ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਪ੍ਰਣਾਲੀ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਵੀ ਆਮ ਸਨ, ਜਿਸ ਨਾਲ ਨਾਗਰਿਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬਰਬਾਦ ਹੁੰਦਾ ਸੀ। ਇਹ ਸਭ ਹੁਣ ਪੁਰਾਣੀਆਂ ਗੱਲਾਂ ਹੋ ਗਈਆਂ ਹਨ। ਸਰਕਾਰ ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਾ ਹੱਲ ਔਨਲਾਈਨ ਮਾਧਿਅਮ ਰਾਹੀਂ ਕੱਢਿਆ ਗਿਆ ਹੈ।

Advertisement

ਨਵੀਂ ਈਜ਼ੀ ਰਜਿਸਟਰੀ ਪ੍ਰਣਾਲੀ ਦੇ ਲਾਗੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਕਈ ਅਹਿਮ ਸਹੂਲਤਾਂ ਮਿਲੀਆਂ ਹਨ। ਹੁਣ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਅਣਗਿਣਤ ਗੇੜੇ ਨਹੀਂ ਲਾਉਣੇ ਪੈਂਦੇ ਸਗੋਂ ਘਰ ਬੈਠੇ ਹੀ ਔਨਲਾਈਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕਦੀ ਹੈ। ਔਨਲਾਈਨ ਵਿਧੀ ਨਾਲ ਵਿਚੋਲਿਆਂ ਦੀ ਭੂਮਿਕਾ ਖ਼ਤਮ ਹੋ ਗਈ ਹੈ ਅਤੇ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਈ ਗਈ ਹੈ। ਨਿਯਮਾਂ ਤਹਿਤ ਸਬ-ਰਜਿਸਟਰਾਰਾਂ ਕੋਲ 48 ਘੰਟਿਆਂ ਦੇ ਅੰਦਰ ਇਤਰਾਜ਼ ਦਰਜ ਕਰਨ ਅਤੇ ਉੱਚ ਅਧਿਕਾਰੀਆਂ ਵੱਲੋਂ ਇਸ ਦੀ ਸਮੀਖਿਆ ਕਰਨ ਦਾ ਪ੍ਰਬੰਧ ਹੈ। ਇਸ ਦੇ ਨਾਲ ਹੀ ਲੋਕ ਆਪਣੀ ਰਜਿਸਟਰੀ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਸਿੱਧੇ ਤੌਰ ’ਤੇ ਵੱਟਸਐਪ ਜ਼ਰੀਏ ਪ੍ਰਾਪਤ ਕਰ ਸਕਦੇ ਹਨ ਅਤੇ ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਤੋਂ ਜਾਇਦਾਦ ਰਜਿਸਟਰ ਕਰਵਾਉਣ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ।

ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ ਜੁਲਾਈ 2025 ਤੋਂ ਲੈ ਕੇ ਹੁਣ ਤੱਕ 6 ਲੱਖ ਤੋਂ ਵੱਧ ਦਸਤਾਵੇਜ਼ ਸਫ਼ਲਤਾਪੂਰਵਕ ਰਜਿਸਟਰ ਕੀਤੇ ਜਾ ਚੁੱਕੇ ਹਨ। ਹਰ ਮਹੀਨੇ ਰਜਿਸਟਰੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਆਮ ਲੋਕਾਂ ਨੇ ਇਸ ਡਿਜੀਟਲ ਸੁਧਾਰ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਹੈ ਅਤੇ ਸਰਕਾਰ ਦੀ ਕਾਰਜਸ਼ੈਲੀ ’ਤੇ ਆਪਣਾ ਭਰੋਸਾ ਜਤਾਇਆ ਹੈ। ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਵੱਲ ਵਧਦਿਆਂ ਪ੍ਰਸ਼ਾਸਨਿਕ ਸੁਧਾਰਾਂ ਦਾ ਇਹ ਕਦਮ ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ। ਤਕਨਾਲੋਜੀ ਦੀ ਸੁਚੱਜੀ ਵਰਤੋਂ ਨਾਲ ਸਰਕਾਰੀ ਸੇਵਾਵਾਂ ਨੂੰ ਸਰਲ ਅਤੇ ਲੋਕ-ਪੱਖੀ ਬਣਾ ਕੇ ਪੰਜਾਬ ਸਰਕਾਰ ਨੇ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਮਾਹੌਲ ਮੁਹੱਈਆ ਕਰਵਾਇਆ ਹੈ।

Advertisement
×