DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Heritage Project: ਸ਼ਹੀਦ ਭਗਤ ਸਿੰਘ ਦੀ ਵਿਰਾਸਤ ਬਾਰੇ ਪਹਿਲ

ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤੀ ਆਜ਼ਾਦੀ ਸੰਗਰਾਮ ਦੇ ਉਨ੍ਹਾਂ ਮਹਾਨ ਇਨਕਲਾਬੀਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦਾ ਜੀਵਨ ਅੱਜ ਵੀ ਨੌਜਵਾਨਾਂ ਨੂੰ ਦੇਸ਼ ਭਗਤੀ, ਦਲੇਰੀ ਅਤੇ ਸਮਾਜਿਕ ਨਿਆਂ ਦੀ ਪ੍ਰੇਰਣਾ ਦਿੰਦਾ ਹੈ। ਪੰਜਾਬ ਵਿੱਚ ਉਨ੍ਹਾਂ ਦੀ ਵਿਰਾਸਤ ਨੂੰ ਨਵੀਂ ਪੀੜ੍ਹੀ ਨਾਲ ਜੋੜਨ...

  • fb
  • twitter
  • whatsapp
  • whatsapp
featured-img featured-img
Punjab Chief Minister Bhagwant Mann. Photo: Tribune file
Advertisement

ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤੀ ਆਜ਼ਾਦੀ ਸੰਗਰਾਮ ਦੇ ਉਨ੍ਹਾਂ ਮਹਾਨ ਇਨਕਲਾਬੀਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦਾ ਜੀਵਨ ਅੱਜ ਵੀ ਨੌਜਵਾਨਾਂ ਨੂੰ ਦੇਸ਼ ਭਗਤੀ, ਦਲੇਰੀ ਅਤੇ ਸਮਾਜਿਕ ਨਿਆਂ ਦੀ ਪ੍ਰੇਰਣਾ ਦਿੰਦਾ ਹੈ। ਪੰਜਾਬ ਵਿੱਚ ਉਨ੍ਹਾਂ ਦੀ ਵਿਰਾਸਤ ਨੂੰ ਨਵੀਂ ਪੀੜ੍ਹੀ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾਈ ਸਰਕਾਰ ਨੇ ਸਮਾਰਕਾਂ ਤੋਂ ਲੈ ਕੇ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਤੱਕ ਕਈ ਅਹਿਮ ਉਪਰਾਲੇ ਕੀਤੇ ਹਨ। ਇਨ੍ਹਾਂ ਯਤਨਾਂ ਵਿੱਚ ਖਟਕੜ ਕਲਾਂ ਵਿੱਚ ‘ਸ਼ਹੀਦ ਭਗਤ ਸਿੰਘ ਹੈਰੀਟੇਜ ਕੰਪਲੈਕਸ’, ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਅਤੇ ਏਅਰਪੋਰਟ ਰੋਡ ਉੱਤੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਵਿੱਚ ਸ਼ਹੀਦ ਭਗਤ ਸਿੰਘ ਦੀ 30 ਫੁੱਟ ਉੱਚੀ ਕਾਂਸੀ ਦੀ ਮੂਰਤੀ ਸਥਾਪਤ ਕਰਨ ਵਰਗੇ ਪ੍ਰਮੁੱਖ ਕਦਮ ਸ਼ਾਮਿਲ ਹਨ।

ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਪੰਜਾਬ ਸਰਕਾਰ ਵਿਰਾਸਤ, ਸਿੱਖਿਆ ਅਤੇ ਸੱਭਿਆਚਾਰਕ ਸੈਰ-ਸਪਾਟੇ ਦੇ ਅਹਿਮ ਕੇਂਦਰ ਵਜੋਂ ਵਿਕਸਤ ਕਰ ਰਹੀ ਹੈ। ਸਰਕਾਰ ਵੱਲੋਂ ਤਕਰੀਬਨ 52 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਹੈਰੀਟੇਜ ਕੰਪਲੈਕਸ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਵਿੱਚ ਹੈਰੀਟੇਜ ਸਟਰੀਟ, ਡਿਜੀਟਲ ਲਾਇਬ੍ਰੇਰੀ, ਟੂਰਿਸਟ ਫੈਸਿਲੀਟੇਸ਼ਨ ਸੈਂਟਰ, ਪ੍ਰਦਰਸ਼ਨੀ ਸਥਲ ਅਤੇ ਸਿਰਜੇ ਗਏ ਪੇਂਡੂ ਮਾਹੌਲ ਵਰਗੇ ਪੱਖ ਸ਼ਾਮਿਲ ਹਨ। ਇੱਥੇ ਆਧੁਨਿਕ ਆਡੀਓ-ਵੀਡੀਓ ਤਕਨੀਕ ਅਤੇ ਵੱਖ-ਵੱਖ ਨੁਮਾਇਸ਼ਾਂ ਰਾਹੀਂ ਭਗਤ ਸਿੰਘ ਦੇ ਜੀਵਨ, ਆਜ਼ਾਦੀ ਲਹਿਰ ਅਤੇ ਉਨ੍ਹਾਂ ਦੇ ਸਾਥੀਆਂ ਦੀ ਭੂਮਿਕਾ ਨੂੰ ਲੋਕਾਂ ਦੇ ਸਨਮੁੱਖ ਰੱਖਣ ਦੀ ਯੋਜਨਾ ਹੈ। ਇਸ ਦਾ ਮਕਸਦ ਖਟਕੜ ਕਲਾਂ ਨੂੰ ਸਿਰਫ਼ ਇੱਕ ਯਾਦਗਾਰੀ ਥਾਂ ਤੱਕ ਸੀਮਿਤ ਨਾ ਰੱਖਦਿਆਂ ਵਿਦਿਆਰਥੀਆਂ, ਖੋਜਾਰਥੀਆਂ ਅਤੇ ਸੈਲਾਨੀਆਂ ਨੂੰ ਇਤਿਹਾਸ ਤੇ ਵਿਰਾਸਤ ਬਾਰੇ ਸਮਝਾਉਣ ਲਈ ਕੇਂਦਰ ਵਜੋਂ ਉਭਾਰਨਾ ਹੈ। ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੁਹਾਲੀ ਸਥਿਤ ਕੌਮਾਂਤਰੀ ਹਵਾਈ ਅੱਡੇ ਦਾ ਨਾਂ ‘ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ’ ਰੱਖਿਆ ਗਿਆ। ਇਸ ਤੋਂ ਇਲਾਵਾ ਏਅਰਪੋਰਟ ਰੋਡ ਉੱਤੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਵਿਖੇ ਉਨ੍ਹਾਂ ਦੀ 30 ਫੁੱਟ ਉੱਚੀ ਕਾਂਸੀ ਦੀ ਮੂਰਤੀ ਸਥਾਪਤ ਕੀਤੀ ਗਈ ਹੈ। ਜਨਤਕ ਥਾਂ ਉੱਤੇ ਇਹ ਮੂਰਤੀ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਆਮ ਨਾਗਰਿਕ ਜੀਵਨ ਨਾਲ ਜੋੜਨ ਦਾ ਇੱਕ ਪ੍ਰਭਾਵਸ਼ਾਲੀ ਜ਼ਰੀਆ ਬਣੀ ਹੈ। ਸੱਭਿਆਚਾਰਕ ਪ੍ਰੋਗਰਾਮਾਂ ਜ਼ਰੀਏ ਨੌਜਵਾਨਾਂ ਨਾਲ ਰਾਬਤਾ: ਸਰਕਾਰ ਵੱਲੋਂ ਕਰਵਾਏ ਗਏ ‘ਜਸ਼ਨ-ਏ-ਇਨਕਲਾਬ’ ਵਰਗੇ ਸਮਾਗਮਾਂ ਵਿੱਚ ਭਗਤ ਸਿੰਘ ਦੇ ਨਾਲ-ਨਾਲ ਸ਼ਹੀਦ ਸੁਖਦੇਵ ਤੇ ਰਾਜਗੁਰੂ ਦੀ ਸ਼ਹਾਦਤ ਅਤੇ ਆਜ਼ਾਦੀ ਸੰਗਰਾਮ ਦੀ ਵਿਰਾਸਤ ਨੂੰ ਸੱਭਿਆਚਾਰਕ ਮਾਧਿਅਮਾਂ ਰਾਹੀਂ ਪੇਸ਼ ਕੀਤਾ ਗਿਆ। ਸੰਗੀਤ, ਢਾਡੀ ਵਾਰਾਂ ਅਤੇ ਰੰਗਮੰਚ ਰਾਹੀਂ ਨੌਜਵਾਨਾਂ ਨੂੰ ਇਨਕਲਾਬੀਆਂ ਦੇ ਜੀਵਨ ਅਤੇ ਸੰਘਰਸ਼ ਨਾਲ ਜੋੜਨ ਦਾ ਹੰਭਲਾ ਮਾਰਿਆ ਗਿਆ। ‘ਗਗਨ ਦਮਾਮਾ ਬਾਜਿਓ’ ਵਰਗੇ ਨਾਟਕਾਂ ਦਾ ਮੰਚਨ ਵੀ ਇਸੇ ਮਕਸਦ ਦਾ ਹਿੱਸਾ ਰਿਹਾ, ਜਿਸ ਵਿੱਚ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਇਨਕਲਾਬੀ ਸਫ਼ਰ ਨੂੰ ਬਾਖ਼ੂਬੀ ਪੇਸ਼ ਕੀਤਾ ਗਿਆ। ਸਮਾਰਕ ਤੋਂ ਅੱਗੇ ਵਧ ਕੇ ਵਿਚਾਰਾਂ ਨਾਲ ਜੋੜਨ ਦੀ ਕੋਸ਼ਿਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਨੂੰ ਸਿੱਖਿਆ, ਬਰਾਬਰੀ, ਸਮਾਜਿਕ ਨਿਆਂ ਅਤੇ ਲੋਕ ਭਲਾਈ ਨਾਲ ਜੋੜਨ ਦਾ ਉਪਰਾਲਾ ਕੀਤਾ ਹੈ। ਸਰਕਾਰ ਦਾ ਮੰਨਣਾ ਹੈ ਕਿ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ ਸਿਰਫ਼ ਉਨ੍ਹਾਂ ਦੇ ਨਾਂ ’ਤੇ ਯਾਦਗਾਰਾਂ ਬਣਾਉਣ ਨਾਲ ਨਹੀਂ ਸਗੋਂ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਨਾਲ ਮਿਲ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਨਾਲ ਜੁੜੀਆਂ ਸਕੀਮਾਂ ਨੂੰ ਵੀ ਇਸੇ ਵਿਆਪਕ ਸੋਚ ਦੇ ਦਾਇਰੇ ਵਿੱਚ ਰੱਖਿਆ ਜਾਂਦਾ ਹੈ।

Advertisement

Advertisement
Advertisement
×