DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Senior Citizens: ਬਜ਼ੁਰਗਾਂ ਦਾ ਪੂਰਾ ਮਾਣ ਸਤਿਕਾਰ

ਪੰਜਾਬ ਵਿਚ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਘਰ ਬੈਠੇ ਹੀ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ ਬਜ਼ੁਰਗ

  • fb
  • twitter
  • whatsapp
  • whatsapp
Advertisement

Punjab Senior Citizens: ਕਿਸੇ ਵੀ ਸੱਭਿਆਚਾਰ ਅਤੇ ਸਮਾਜ ਦੀ ਮਜ਼ਬੂਤੀ ਦਾ ਅੰਦਾਜ਼ਾ ਉਸ ਸਮਾਜ ਵਿੱਚ ਆਪਣੇ ਬਜ਼ੁਰਗਾਂ ਨੂੰ ਮਾਣ-ਸਤਿਕਾਰ ਦੇਣ ਦੇ ਢੰਗ ਤਰੀਕੇ ਤੋਂ ਲਗਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੀ ਗਈ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਇਸ ਦਿਸ਼ਾ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਿਤ ਹੋ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਸੂਬੇ ਦੇ ਸਮੁੱਚੇ ਬਜ਼ੁਰਗਾਂ ਨੂੰ ਸੁਰੱਖਿਅਤ, ਸਨਮਾਨਜਨਕ, ਸਿਹਤਮੰਦ ਅਤੇ ਖੁਸ਼ਹਾਲ ਜੀਵਨ ਪ੍ਰਦਾਨ ਕਰਨਾ ਹੈ ਤਾਂ ਜੋ ਬੁਢਾਪੇ ਵਿੱਚ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸਰਕਾਰ ਨੇ ਬਜ਼ੁਰਗਾਂ ਦੀ ਭਲਾਈ ਲਈ ਪ੍ਰਸ਼ਾਸਨਿਕ ਕੰਮਕਾਜ ਨੂੰ ਬਹੁਤ ਸੁਖਾਲਾ ਬਣਾ ਦਿੱਤਾ ਹੈ। ਹੁਣ ਬਜ਼ੁਰਗਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਕੋਈ ਲੋੜ ਨਹੀਂ ਰਹੀ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 1076 ਹੈਲਪਲਾਈਨ ਰਾਹੀਂ ਉਹ ਘਰ ਬੈਠੇ ਹੀ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ ਅਤੇ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਉਠਾ ਸਕਦੇ ਹਨ। ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਸਕੀਮ ਤਹਿਤ ਰਾਸ਼ੀ ਸਿੱਧੇ ਤੌਰ ’ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਟਰਾਂਸਫਰ ਕੀਤੀ ਜਾ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਆਰਥਿਕ ਨਿਰਭਰਤਾ ਯਕੀਨੀ ਬਣੀ ਹੈ। ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਮੁਸਤੈਦ ਹੈ। ‘ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਸਾਂਭ-ਸੰਭਾਲ ਅਤੇ ਭਲਾਈ ਐਕਟ, 2007’ ਤਹਿਤ ਹੁਣ ਤੱਕ ਹਜ਼ਾਰਾਂ ਮਾਮਲਿਆਂ ਦਾ ਸਫ਼ਲਤਾਪੂਰਵਕ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਦੁਰਵਿਹਾਰ, ਅਣਦੇਖੀ ਜਾਂ ਸ਼ੋਸ਼ਣ ਦੀ ਰੋਕਥਾਮ ਲਈ ‘ਐਲਡਰ ਹੈਲਪਲਾਈਨ ਨੰਬਰ 14567’ ਦਿਨ-ਰਾਤ ਕਾਰਜਸ਼ੀਲ ਹੈ, ਜਿੱਥੇ ਉਹ ਬਿਨਾਂ ਕਿਸੇ ਝਿਜਕ ਤੋਂ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Advertisement

ਸਿਹਤ ਸੰਭਾਲ ਦੇ ਖੇਤਰ ਵਿੱਚ ਵੀ ਸਰਕਾਰ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ। ਪੂਰੇ ਸੂਬੇ ਵਿੱਚ ਵਿਸ਼ੇਸ਼ ਸਿਹਤ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਅੱਖਾਂ ਦੇ ਟੈਸਟ, ਕੈਂਸਰ ਸਕ੍ਰੀਨਿੰਗ, ਹੱਡੀਆਂ ਦੀ ਜਾਂਚ ਅਤੇ ਫਿਜ਼ੀਓਥੈਰੇਪੀ ਵਰਗੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕੈਂਪਾਂ ਰਾਹੀਂ ਲੱਖਾਂ ਬਜ਼ੁਰਗ ਲਾਭ ਲੈ ਚੁੱਕੇ ਹਨ। ਇਸ ਦੇ ਨਾਲ ਹੀ ਬਿਰਧ ਘਰਾਂ ਦੀ ਹਾਲਤ ਸੁਧਾਰਨ ਅਤੇ ਉੱਥੇ ਰਹਿ ਰਹੇ ਬਜ਼ੁਰਗਾਂ ਨੂੰ ਪੌਸ਼ਟਿਕ ਭੋਜਨ, ਰਿਹਾਇਸ਼ ਅਤੇ ਬਿਹਤਰ ਮੈਡੀਕਲ ਸਹੂਲਤਾਂ ਦੇਣ ਲਈ ਪਿਛਲੇ ਸਾਲਾਂ ਦੌਰਾਨ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਗ੍ਰਾਂਟ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ। ਸਥਾਨਕ ਪ੍ਰਸ਼ਾਸਨ, ਪੁਲੀਸ ਵਿਭਾਗ, ਪੰਚਾਇਤੀ ਰਾਜ ਸੰਸਥਾਵਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਮਾਜ ਨੂੰ ਬਜ਼ੁਰਗਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਬਣਾਇਆ ਜਾ ਸਕੇ।

Advertisement

‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਸਿਰਫ਼ ਇੱਕ ਸਰਕਾਰੀ ਯੋਜਨਾ ਨਹੀਂ ਹੈ ਸਗੋਂ ਇਹ ਪੰਜਾਬ ਸਰਕਾਰ ਦੀ ਉਸ ਮਾਨਸਿਕਤਾ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਤਹਿਤ ਸੂਬੇ ਦਾ ਹਰ ਬਜ਼ੁਰਗ ਆਪਣੇ ਹੀ ਘਰ ਅਤੇ ਸਮਾਜ ਵਿੱਚ ਸਿਰ ਉੱਚਾ ਕਰ ਕੇ ਆਦਰ-ਸਤਿਕਾਰ ਨਾਲ ਜੀਵਨ ਬਤੀਤ ਕਰ ਰਿਹਾ ਹੈ।

Advertisement
×