DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Tax Settlement: ਪੁਰਾਣੇ ਬਕਾਏ ਮੁਕਾਓ ਤੇ ਵਿਆਜ ਬਚਾਓ

ਵਨ-ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਵਧਾ ਕੇ 30 ਸਤੰਬਰ ਕੀਤੀ; ਵਪਾਰੀਆਂ ਨੂੰ ਸਕੀਮ ਦਾ ਫਾਇਦਾ ਲੈਣ ਲਈ ਕਿਹਾ

  • fb
  • twitter
  • whatsapp
  • whatsapp
featured-img featured-img
Punjab Chief Minister Bhagwant Mann. Photo: Tribune file
Advertisement

Punjab VAT Settlement: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀ ਵਰਗ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰੀ- ਜੀ ਐੱਸ ਟੀ ਅਤੇ ਪੁਰਾਣੇ ਵੈਟ ਵਿਵਾਦਾਂ ਦੇ ਨਿਪਟਾਰੇ ਲਈ ਲਿਆਂਦੀ ਗਈ ਵਨ-ਟਾਈਮ ਸੈਟਲਮੈਂਟ ਸਕੀਮ ਦੀ ਮਿਆਦ ਵਧਾ ਕੇ 30 ਸਤੰਬਰ 2026 ਕਰ ਦਿੱਤੀ ਗਈ ਹੈ। ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਹੈ ਕਿ ਇਹ ਇਸ ਸਕੀਮ ਦਾ ਆਖ਼ਰੀ ਵਾਧਾ ਹੈ, ਜਿਸ ਦਾ ਸਮੂਹ ਵਪਾਰੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਸਰਕਾਰ ਦਾ ਇਹ ਕਦਮ ਸੂਬੇ ਵਿੱਚ ‘ਈਜ਼ ਔਫ ਡੂਇੰਗ ਬਿਜ਼ਨਸ’ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੇ ਮੁਕੱਦਮੇਬਾਜ਼ੀ ਦੇ ਜੰਜਾਲ ਤੋਂ ਵਪਾਰੀਆਂ ਨੂੰ ਮੁਕਤ ਕਰਨ ਵੱਲ ਇੱਕ ਇਤਿਹਾਸਕ ਪੁਲਾਂਘ ਹੈ।

ਬੀਤੇ 30 ਦਿਨਾਂ ਵਿੱਚ ਇਸ ਸਕੀਮ ਨੂੰ ਲੈ ਕੇ ਕਾਰੋਬਾਰੀ ਹਲਕਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਹੁਣ ਤੱਕ ਲਗਪਗ 9,800 ਕਰਦਾਤਿਆਂ ਨੇ ਇਸ ਸਕੀਮ ਤਹਿਤ ਆਪਣੇ ਪੁਰਾਣੇ ਮਾਮਲਿਆਂ ਦਾ ਨਿਪਟਾਰਾ ਕੀਤਾ ਹੈ। ਪੰਜਾਬ ਸਰਕਾਰ ਦੀ ਇਸ ਲੋਕ-ਪੱਖੀ ਪਹਿਲਕਦਮੀ ਸਦਕਾ ਵਪਾਰੀਆਂ ਨੂੰ ਵਿਆਜ ਅਤੇ ਜੁਰਮਾਨਿਆਂ ਵਿੱਚ ਭਾਰੀ ਛੋਟ ਦਿੱਤੀ ਜਾ ਰਹੀ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਮਜ਼ਬੂਤੀ ਮਿਲਣ ਦੇ ਨਾਲ-ਨਾਲ ਵਪਾਰਕ ਭਾਈਚਾਰੇ ਦੇ ਸਾਲਾਂ ਪੁਰਾਣੇ ਬਕਾਇਆ ਮਸਲੇ ਹੱਲ ਹੋ ਰਹੇ ਹਨ। ਤਜਰਬੇਕਾਰ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਲਾਗੂ ਕੀਤੀ ਗਈ ਇਹ ਸਕੀਮ ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਇਸ ਦੇ ਨਾਲ ਹੀ ਬੀਤੇ ਮਹੀਨੇ ਸਰਕਾਰ ਵੱਲੋਂ ਹੋਰ ਵੀ ਕਈ ਲੋਕ-ਪੱਖੀ ਕਦਮ ਚੁੱਕੇ ਗਏ ਹਨ।

Advertisement

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ ਨੂੰ ਮਾਲੀ ਸਹਾਇਤਾ (ਜਨਰਲ ਵਰਗ ਲਈ 1,000 ਰੁਪਏ ਅਤੇ ਐੱਸ ਸੀ ਵਰਗ ਲਈ 1,500 ਰੁਪਏ ਪ੍ਰਤੀ ਮਹੀਨਾ) ਸਿੱਧੇ ਬੈਂਕ ਖਾਤਿਆਂ ਵਿੱਚ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ 15.49 ਲੱਖ ਵਿਦਿਆਰਥੀਆਂ ਲਈ ਮੁਫ਼ਤ ਸਕੂਲ ਵਰਦੀ ਯੋਜਨਾ ਅਤੇ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਸਕੀਮਾਂ ਨੂੰ ਵੀ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

Advertisement

ਉਂਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚਿਤਾਵਨੀ ਦਿੱਤੀ ਹੈ ਕਿ 30 ਸਤੰਬਰ 2026 ਦੀ ਆਖ਼ਰੀ ਮਿਤੀ ਲੰਘਣ ਤੋਂ ਬਾਅਦ ਡਿਫਾਲਟਰਾਂ ਪ੍ਰਤੀ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਬੈਂਕ ਖਾਤੇ ਜ਼ਬਤ ਕਰਨ ਜਾਂ ਜਾਇਦਾਦਾਂ ਦੀ ਕੁਰਕੀ ਵਰਗੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਪ੍ਰਕਿਰਿਆ ਤੋਂ ਹਾਸਲ ਹੋਣ ਵਾਲੇ ਮਾਲੀਏ ਦੀ ਵਰਤੋਂ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਚੱਲ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਵਿੱਚ ਨਿਵੇਸ਼ ਕਰਨ ਲਈ ਕੀਤੀ ਜਾਵੇਗੀ। ਪੰਜਾਬ ਸਰਕਾਰ ਦੀਆਂ ਇਹ ਨੀਤੀਆਂ ਸਾਬਤ ਕਰਦੀਆਂ ਹਨ ਕਿ ਮੌਜੂਦਾ ਸਰਕਾਰ ਆਮ ਲੋਕਾਂ, ਔਰਤਾਂ, ਵਿਦਿਆਰਥੀਆਂ ਅਤੇ ਕਿਸਾਨਾਂ ਦੀ ਭਲਾਈ ਲਈ ਤਤਪਰ ਹੋਣ ਦੇ ਨਾਲ-ਨਾਲ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਵਪਾਰੀ ਵਰਗ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾ ਯਤਨਸ਼ੀਲ ਹੈ। ਵਪਾਰੀਆਂ ਲਈ ਆਪਣੇ ਪੁਰਾਣੇ ਬਕਾਏ ਕਲੀਅਰ ਕਰਕੇ ਖ਼ੁਸ਼ਹਾਲ ਭਵਿੱਖ ਵੱਲ ਕਦਮ ਵਧਾਉਣ ਦਾ ਇਹ ਇੱਕ ਬਹੁਤ ਹੀ ਸੁਨਹਿਰੀ ਮੌਕਾ ਹੈ।

Advertisement
×