ਬਟਾਲਾ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾ) ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲ ਅਤੇ ਹੋਰ ਸਾਥੀਆਂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨ ਰੱਦ ਕਰਵਾਊਣ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕੇਂਦਰ ਸਰਕਾਰ ਤੋਂ ਬਿਜਲੀ ਐਕਟ 2020 ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਏਜੰਸੀਆਂ ਕਿਸਾਨ ਜਥੇਬੰਦੀਆਂ ਵਿੱਚ ਘੁਸਪੈਠ ਕਰਕੇ ਸੰਘਰਸ਼ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਵਿੱਚ ਹਨ ਪਰ ਕਿਸਾਨਾਂ ਦੀ ਏਕਤਾ ਕਾਰਨ ਇਹ ਅਸੰਭਵ ਹੈ। ਊਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਬਟਾਲਾ-ਅੰਮ੍ਰਿਤਸਰ ਰੋਡ ’ਤੇ ਸਥਿਤ ਟੌਲ ਪਲਾਜਾ ਕੱਥੂਨੰਗਲ ਕੋਲ ਪਹਿਲੀ ਅਕੂਤਬਰ ਤੋਂ ਦਿਨ ਰਾਤ ਦਾ ਧਰਨਾ ਜਾਰੀ ਹੈ, ਜਿਸ ਕਾਰਨ ਹੁਣ ਤੱਕ ਰਾਹਗੀਰਾਂ ਦੇ 450 ਕਰੋੜ ਰੁਪਏ ਬਚੇ ਹਨ। ਇਸ ਮੌਕੇ ਬਲਾਕ ਸ਼੍ਰੀਹਰਗੋਬਿੰਦਪੁਰ ਦੇ ਸਕੱਤਰ ਸਕੱਤਰ ਸਿੰਘ ਭੇਟ ਪੱਤਣ ’ਤੇ ਦੱਸਿਆ ਕਿ ਕਿਸਾਨਾਂ ਦਾ ਸੰਘਰਸ਼ ਹੁਣ ਫ਼ੈਸਲਾਕੁਨ ਮੋੜ ’ਤੇ ਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ