DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda : ਵਿਧਾਇਕ ਬਲਜਿੰਦਰ ਕੌਰ ਨੇ ਮੁੱਖ ਖੇਤੀਬਾੜੀ ਅਧਿਕਾਰੀ ਦੇ ਤਬਾਦਲੇ ਦੀ ਕੀਤੀ ਮੰਗ

ਅਧਿਕਾਰੀ ਉੱਤੇ ਸਹਿਯੋਗ ਨਾ ਦੇਣ ਦਾ ਦੋਸ਼ ਲਗਾਉਂਦਿਆਂ ਖੇਤੀਬਾੜੀ ਮੰਤਰੀ ਨੂੰ ਲਿੱਖਿਆ ਪੱਤਰ 

  • fb
  • twitter
  • whatsapp
  • whatsapp
Advertisement

ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਚੀਫ਼ ਵ੍ਹਿਪ ਅਤੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪੱਤਰ ਲਿਖ ਕੇ ਬਠਿੰਡਾ ਦੇ ਮੁੱਖ ਖੇਤੀਬਾੜੀ ਅਧਿਕਾਰੀ ਦੀ ਬਦਲੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਅਧਿਕਾਰੀ 'ਤੇ ਸਹਿਯੋਗ ਨਾ ਦੇਣ ਦਾ ਦੋਸ਼ ਲਗਾਇਆ ਹੈ।

Advertisement

ਬਲਜਿੰਦਰ ਕੌਰ ਨੇ ਆਪਣੀ ਚਿੱਠੀ ਵਿੱਚ ਦੋਸ਼ ਲਗਾਇਆ ਕਿ ਇਸ ਅਧਿਕਾਰੀ ਵਿਰੁੱਧ ਕਈ ਸ਼ਿਕਾਇਤਾਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਨਾ ਤਾਂ ਉਨ੍ਹਾਂ ਦੇ ਫ਼ੋਨ ਚੁੱਕਦਾ ਹੈ ਅਤੇ ਨਾ ਹੀ ਸਰਕਾਰੀ ਕੰਮਾਂ ਵਿੱਚ ਸਹਿਯੋਗ ਦਿੰਦਾ ਹੈ, ਜਿਸ ਕਰਕੇ ਉਨ੍ਹਾਂ ਨੂੰ ਅਧਿਕਾਰੀ ਦੇ ਤਬਾਦਲੇ ਦੀ ਸਿਫਾਰਸ਼ ਕਰਨੀ ਪਈ।

Advertisement

ਇਨ੍ਹਾਂ ਦੋਸ਼ਾਂ ਦਾ ਜਵਾਬ ਦਿੰਦਿਆਂ ਮੁੱਖ ਖੇਤੀਬਾੜੀ ਅਧਿਕਾਰੀ ਹਰਬੰਸ ਸਿੰਘ ਨੇ ਅੱਜ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਵਿਧਾਇਕਾ ਦਾ ਫ਼ੋਨ ਆਇਆ ਸੀ ਪਰ ਉਹ ਵੀਡੀਓ ਕਾਨਫਰੰਸ ਵਿੱਚ ਸ਼ਾਮਲ ਹੋਣ ਕਾਰਨ ਫ਼ੋਨ ਨਹੀਂ ਚੁੱਕ ਸਕੇ। ਉਨ੍ਹਾਂ ਕਿਹਾ, "ਮੈਨੂੰ ਕੱਲ੍ਹ ਮੈਡਮ (ਵਿਧਾਇਕਾ) ਦਾ ਫ਼ੋਨ ਆਇਆ ਸੀ ਪਰ ਮੈਂ ਇੱਕ ਵੀਡੀਓ ਕਾਨਫਰੰਸ ਵਿੱਚ ਸੀ। ਬਾਅਦ ਵਿੱਚ ਮੈਂ ਉਨ੍ਹਾਂ ਦੇ ਨਿੱਜੀ ਸਹਾਇਕ (ਪੀ ਏ) ਨਾਲ ਸੰਪਰਕ ਕੀਤਾ ਅਤੇ ਦੱਸਿਆ ਕਿ ਮੈਂ ਉਨ੍ਹਾਂ ਨੂੰ ਮਿਲਣ ਆਵਾਂਗਾ। ਮੈਨੂੰ ਵੀਰਵਾਰ ਨੂੰ ਆਉਣ ਲਈ ਕਿਹਾ ਗਿਆ ਸੀ ਪਰ ਅੱਜ ਫਿਰ ਉਹ ਕਿਸੇ ਕੰਮ ਵਿੱਚ ਰੁੱਝੇ ਹੋਏ ਹਨ।"

ਇਸ ਮਾਮਲੇ ਬਾਰੇ ਵਿਧਾਇਕਾ ਬਲਜਿੰਦਰ ਕੌਰ ਦਾ ਪੱਖ ਜਾਣਨ ਲਈ ਉਨ੍ਹਾਂ ਨੂੰ ਵਾਰ-ਵਾਰ ਫ਼ੋਨ ਅਤੇ ਵਟਸਐਪ ਸੰਦੇਸ਼ ਭੇਜੇ ਗਏ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜ਼ਿਕਰਯੋਗ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਮੀਂਹ ਅਤੇ ਗੜੇਮਾਰੀ ਨੇ ਸੂਬੇ ਦੇ ਵੱਡੇ ਹਿੱਸੇ ਵਿੱਚ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ।

Advertisement
×