ਡਿੱਪੂ ਹੋਲਡਰ ਖ਼ਿਲਾਫ਼ ਕਾਰਵਾਈ ਲਈ ਚੱਕਾ ਜਾਮ

ਡਿੱਪੂ ਹੋਲਡਰ ਖ਼ਿਲਾਫ਼ ਕਾਰਵਾਈ ਲਈ ਚੱਕਾ ਜਾਮ

ਪਿੰਡ ਘੁੰਮਣ ਕਲਾਂ ਵਿੱਚ ਬਠਿੰਡਾ-ਭਵਾਨੀਗੜ੍ਹ ਰਾਜ ਮਾਰਗ ਜਾਮ ਕਰਦੇ ਹੋੲੇ ਪਿੰਡ ਵਾਸੀ।

ਜਗਤਾਰ ਅਣਜਾਣ
ਮੌੜ ਮੰਡੀ, 6 ਅਪਰੈਲ

ਪਿੰਡ ਘੁੰਮਣ ਕਲਾਂ ਦੇ ਕਿਸਾਨਾਂ-ਮਜ਼ਦੂਰਾਂ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਐੱਸਡੀਐੱਮ ਦਫ਼ਤਰ ਦੇ ਗੇਟ ’ਤੇ ਪਿੰਡ ਘੁੰਮਣ ਕਲਾਂ ਦੇ ਡਿੱਪੂ ਹੋਲਡਰ ਵਿਰੁੱਧ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਜਦੋਂ ਧਰਨਾਕਾਰੀਆਂ ਦੀ ਸਾਰ ਲੈਣ ਕੋਈ ਅਧਿਕਾਰੀ ਨਾ ਪੁੱਜਿਆ ਤਾਂ ਪਿੰਡ ਵਾਸੀਆਂ ਤੇ ਜਥੇਬੰਦੀਆਂ ਦੇ ਆਗੂਆਂ ਨੇ ਘੁੰਮਣ ਕਲਾਂ ਦੇ ਬੱਸ ਅੱਡੇ ’ਤੇ ਅਣਮਿੱਥੇ ਸਮੇਂ ਲਈ ਭਵਾਨੀਗੜ੍ਹ-ਬਠਿੰਡਾ ਰਾਜ ਮਾਰਗ ਜਾਮ ਕਰ ਦਿੱਤਾ।

ਮਜ਼ਦੂਰ ਆਗੂ ਜੋਰਾ ਸਿੰਘ ਨਸਰਾਲੀ, ਕਿਸਾਨ ਆਗੂ ਦਰਸ਼ਨ ਸਿੰਘ ਮਾਈਸਰਖਾਨਾ, ਪਿੰਡ ਵਾਸੀ ਅਮਰਜੀਤ ਸਿੰਘ, ਸਿਕੰਦਰ ਸਿੰਘ ਧਾਲੀਵਾਲ ਤੇ ਬੂਟਾ ਸਿੰਘ ਨੇ ਦੱਸਿਆ ਕਿ ਪਿੰਡ ਦੇ ਡਿੱਪੂ ਹੋਲਡਰ ਸਤੀਸ਼ ਕੁਮਾਰ ਵੱਲੋਂ ਅਧਿਕਾਰੀਆਂ ਦੀ ਕਥਿਤ ਤੌਰ ’ਤੇ ਮਿਲੀਭੁਗਤ ਨਾਲ ਰਾਸ਼ਨ ਦੀ ਵੰਡ ਅਤੇ ਗਲਤ ਤਰੀਕੇ ਨਾਲ ਰਾਸ਼ਨ ਕਾਰਡ ਬਣਾ ਕੇ ਰਾਸ਼ਨ ਕਾਰਡਧਾਰਕਾਂ ਨਾਲ ਧੋਖਾਧੜੀ ਕੀਤੀ ਗਈ ਹੈ। ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂਤੋਸ਼ ਨੂੰ ਲਿਖਣ ਤੋਂ ਇਲਾਵਾ ਕਈ ਵਾਰ ਉੱਚ ਅਧਿਕਾਰੀਆਂ ਦੇ ਧਿਆਨ ’ਚ ਵੀ ਲਿਆਂਦਾ, ਇਸ ਦੇ ਬਾਵਜੂਦ ਡਿੱਪੂ ਹੋਲਡਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਕਿਹਾ ਕਿ ਜਦੋਂ ਪਿੰਡ ਵਾਸੀਆਂ ਨੇ 23 ਫਰਵਰੀ ਨੂੰ ਡਿੱਪੂ ਹੋਲਡਰ ਦਾ ਘਿਰਾਓ ਕੀਤਾ ਤਾਂ ਮੌਕੇ ’ਤੇ ਪੁੱਜੇ ਫੂਡ ਸਪਲਾਈ ਇੰਸਪੈਕਟਰ ਜਗਦੀਪ ਸਿੰਘ ਅਤੇ ਭੁਪਿੰਦਰ ਸਿੰਘ ਨੇ ਸਤੀਸ਼ ਕੁਮਾਰ ਵਿਰੁੱਧ ਕਾਰਵਾਈ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਡਿੱਪੂ ਹੋਲਡਰ ਤੋਂ ਚਾਰਜ ਤਾਂ ਵਾਪਸ ਲੈ ਲਿਆ ਗਿਆ ਪ੍ਰੰਤੂ ਉਸ ਵੱਲੋਂ ਕੀਤੀ ਧੋਖਾਧੜੀ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪਿੰਡ ਘੁੰਮਣ ਕਲਾਂ ਨੂੰ ਸਪਲਾਈ ਹੋਏ ਰਾਸ਼ਨ ਅਤੇ ਰਾਸ਼ਨ ਕਾਰਡਾਂ ਦੀ ਉੱਚ ਪੱਧਰੀ ਜਾਂਚ ਕਰ ਕੇ ਡਿੱਪੂ ਹੋਲਡਰ ਅਤੇ ਇਸ ਵਿੱਚ ਸ਼ਾਮਿਲ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All