ਖੇਤੀ ਕਾਨੂੰਨਾਂ ਦੀ ਵਾਪਸੀ ਲਈ ‘ਆਰ-ਪਾਰ’ ਦੀ ਲੜਾਈ ਦਾ ਅਹਿਦ

ਮੋਗਾ ਲਾਠੀਚਾਰਜ ਲਈ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਕਾਰਵਾਈ ਤੇ ਕਿਸਾਨਾਂ ਖ਼ਿਲਾਫ਼ ਕੇਸ ਰੱਦ ਕਰਨ ਦੀ ਮੰਗ

ਖੇਤੀ ਕਾਨੂੰਨਾਂ ਦੀ ਵਾਪਸੀ ਲਈ ‘ਆਰ-ਪਾਰ’ ਦੀ ਲੜਾਈ ਦਾ ਅਹਿਦ

ਲਹਿਰਾਗਾਗਾ ਵਿਚ ਰਿਲਾਇੰਸ ਪੰਪ ’ਤੇ ਲੱਗੇ ਧਰਨੇ ’ਚ ਹਾਜ਼ਰ ਬੀਬੀਆਂ ਤੇ ਕਿਸਾਨ। -ਫੋਟੋ: ਭਾਰਦਵਾਜ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 7 ਸਤੰਬਰ

ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਕਿਹਾ ਹੈ ਕਿ ਮੁਜ਼ੱਫਰਨਗਰ ਅਤੇ ਕਰਨਾਲ ਦੀਆਂ ਮਹਾ ਪੰਚਾਇਤਾਂ ਨੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਨਵੀਂ ਦਿਸ਼ਾ ਦਿੱਤੀ ਹੈ। 32 ਕਿਸਾਨ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਬੁਲਾਰਿਆਂ ਨੇ ਸੱਦਾ ਦਿੱਤਾ ਕਿ ਆਰ-ਪਾਰ ਦੀ ਲੜਾਈ ਦੇ ਦੌਰ ’ਤੇ ਪਹੁੰਚੇ ਕਿਸਾਨ ਅੰਦੋਲਨ ਨੂੰ ਆਉਂਦੇ ਦਿਨਾਂ ਦੌਰਾਨ ਹੋਰ ਭਖਾਇਆ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਹੁਣ ਪਹਿਲਾਂ ਨਾਲੋਂ ਵੀ ਜ਼ਿਆਦਾ ਜਥੇਬੰਦਕ ਤੇ ਦ੍ਰਿੜ੍ਹਤਾ ਨਾਲ ਲੜਾਈ ਲੜੀ ਜਾਵੇਗੀ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਭਾਜਪਾ ਇਸ ਲੜਾਈ ਨੂੰ ਮਹਿਜ਼ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਨਾ ਸਮਝੇ। ਇਹ ਲੜਾਈ ਆਜ਼ਾਦੀ ਦੀ ਲੜਾਈ ਵਾਂਗ ਕੌਮੀ ਲੜਾਈ ਬਣ ਚੁੱਕੀ ਹੈ। ਜਿਵੇਂ ਅੰਗਰੇਜ਼ਾਂ ਨੂੰ 1947 ਵਿੱਚ ਭਾਰਤ ਛੱਡਣ ਲਈ ਮਜਬੂਰ ਹੋਣਾ ਪਿਆ ਸੀ, ਉਸੇ ਤਰ੍ਹਾਂ ਭਾਜਪਾ ਅਤੇ ਉਸ ਦੇ ਸਹਿਯੋਗੀਆਂ ਨੂੰ ਕਾਰਪੋਰੇਟ ਦੀ ਸੇਵਾ ਛੱਡ ਕੇ ਜਨ ਸੇਵਾ ਦਾ ਅਸਲ ਸੰਕਲਪ ਨੂੰ ਅਪਣਾਉਣਾ ਪਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਤੋਂ ਉੱਠਿਆ ਅੰਦੋਲਨ ਕਿਵੇਂ ਦੇਸ਼ ਵਿਆਪੀ ਬਣ ਗਿਆ ਹੈ, ਇਸ ਦਾ ਸਬੂਤ ਮਜ਼ੱਫਰਨਗਰ ਅਤੇ ਕਰਨਾਲ ਦੇ ਵੱਡੇ ਕਿਸਾਨ ਇਕੱਠਾਂ ਤੋਂ ਮਿਲਦਾ ਹੈ। ਕਿਸਾਨ ਆਗੂਆਂ ਨੇ ਹਰਿਆਣਾ ਸਰਕਾਰ ਨੂੰ ਲਾਠੀਚਾਰਜ ਲਈ ਜ਼ਿੰਮੇਵਾਰ ਅਫ਼ਸਰ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਮੋਗਾ ਘਟਨਾਵਾਂ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਕਾਰਵਾਈ ਕਰਨ ਤੇ ਕਿਸਾਨਾਂ ਖ਼ਿਲਾਫ਼ ਪੁਲੀਸ ਕੇਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

ਸੰਘਰਸ਼ ਕਮੇਟੀ ਵੱਲੋਂ ਸੁਖਬੀਰ ਦੇ ਦਾਅਵੇ ਝੂਠੇ ਕਰਾਰ

ਫਤਹਿਗੜ੍ਹ ਪੰਜਤੂਰ (ਹਰਦੀਪ ਸਿੰਘ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ ਹੈ ਜਿਸ ਵਿਚ ਮੋਗਾ ਰੈਲੀ ਵਿੱਚ ਹੋਈ ਭੰਨਤੋੜ ਦੌਰਾਨ ਕਿਸਾਨਾਂ ਨੂੰ ‘ਆਪ’ ਅਤੇ ਕਾਂਗਰਸ ਪਾਰਟੀ ਦੇ ਮੈਂਬਰ ਦੱਸਿਆ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਮੋਗਾ ਰੈਲੀ ਦੌਰਾਨ ਹੋਈ ਭੰਨਤੋੜ ਨਾਲ ਜਥੇਬੰਦੀ ਦੇ ਮੈਂਬਰਾਂ ਦਾ ਨਾ ਤਾਂ ਕੋਈ ਸਬੰਧ ਹੈ ਅਤੇ ਨਾ ਹੀ ਉਨ੍ਹਾਂ ਦੀ ਜਥੇਬੰਦੀ ਦਾ ਕੋਈ ਮੈਂਬਰ ਮੋਗਾ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਸੀ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਪੱਤਰ ਜਾਰੀ ਕਰ ਕੇ ਇਲਾਕੇ ਦੇ ਕਰੀਬ ਦਰਜਨ ਕਿਸਾਨਾਂ ਨੂੰ ਸਿਆਸੀ ਪਾਰਟੀਆਂ ਦੇ ਮੈਂਬਰ ਦੱਸਦੇ ਹੋਏ ਅਕਾਲੀ ਦਲ ਦੀ ਰੈਲੀ ਵਿੱਚ ਜਾਣਬੁਝ ਕੇ ਖ਼ਲਲ ਪਾਉਣ ਦੇ ਦੋਸ਼ ਲਗਾਏ ਗਏ ਸਨ। ਅੱਜ ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਵਿਚ ਇਕੱਠੇ ਹੋਏ ਸੈਦੇਸ਼ਾਹ, ਦਾਨੇਵਾਲਾ ਅਤੇ ਸ਼ਾਹ ਵਾਲਾ ਇਕਾਈ ਦੇ ਕਿਸਾਨ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।

ਸਿਰਸਾ ਦੀ ਦਾਣਾ ਮੰਡੀ ’ਚ 12 ਨੂੰ ਹੋਵੇਗੀ ਕਿਸਾਨ ਮਹਾ ਰੈਲੀ

ਸਿਰਸਾ (ਪ੍ਰਭੂ ਦਿਆਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਸਿਰਸਾ ਦੀ ਦਾਣਾ ਮੰਡੀ ’ਚ 12 ਸਤੰਬਰ ਨੂੰ ਹੋਣ ਵਾਲੀ ਕਿਸਾਨ-ਮਜ਼ਦੂਰ ਮਹਾ ਰੈਲੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕਿਸਾਨ ਸਭਾ ਦੇ ਸੀਨੀਅਰ ਆਗੂ ਡਾ. ਸੁਖਦੇਵ ਸਿੰਘ ਜੰਮੂ, ਰੋਸ਼ਨ ਸੁਚਾਨ ਨੇ ਦੱਸਿਆ ਕਿ ਇਸ ਰੈਲੀ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਗੁਰਨਾਮ ਸਿੰਘ ਚੜੂਨੀ, ਅਤੁਲ ਕੁਮਾਰ ਅੰਜਾਨ ਤੇ ਸਵਰਨ ਸਿੰਘ ਵਿਰਕ ਸਣੇ ਹੋਰ ਆਗੂ ਸੰਬੋਧਨ ਕਰਨਗੇ। ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਵਿੱਚ ਜਲਸੇ ਤੇ ਨੁੱਕੜ ਮੀਟਿੰਗਾਂ ਕਰ ਕੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All