ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਧਰਨਾ ਕਿਰਪਾਲ ਧੂਰੀ ਦੀ ਅਗਵਾਈ ਵਿੱਚ 197ਵੇ ਦਿਨ ਵੀ ਜਾਰੀ ਰਿਹਾ।ਇਸ ਮੌਕੇ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ, ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਅੜੀਅਲ ਰਵੱਈਏ ਦਾ ਮੂੰਹ ਮੋੜ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 21 ਅਪਰੈਲ ਨੂੰ ਦਿੱਲੀ ਦੇ ਬਾਰਡਰਾਂ ਲਈ ਕਿਸਾਨਾਂ ਦੇ ਕਾਫਲੇ ਰਵਾਨਾ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਮੌਕੇ , ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੌੜ, ਗੁਰਮੀਤ ਕੌਰ,, ਚਰਨਜੀਤ ਸਿੰਘ ਹਥਨ,ਵੀ ਹਾਜ਼ਰ ਸਨ।