
ਨਵੀਂ ਦਿੱਲੀ, 9 ਦਸੰਬਰ
ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਦੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਕੁੱਲ ਹਿੰਦ ਕਿਸਾਨ ਕਾਂਗਰਸ ਨਾਲ ਜੁੜੇ ਸੈਂਕੜੇ ਕਿਸਾਨ ਅੱਜ ਇਥੇ ਜੰਤਰ-ਮੰਤਰ ਵਿਖੇ ਇਕੱਠੇ ਹੋਏ। ਕਾਂਗਰਸ ਦੀ ਇਸ ਇਕਾਈ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਸਹਿਯੋਗ ਨਾ ਕਰਨ ਅਤੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਜਾਣ ਦਾ ਦੋਸ਼ ਵੀ ਲਗਾਇਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ