ਡਾਇਰੈਕਟਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ

ਡਾਇਰੈਕਟਰ ਵੱਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ

ਖੇਤ ਦਾ ਨਿਰੀਖਣ ਕਰਦੇ ਹੋਏ ਡਾਇਰੈਕਟਰ ਡਾ. ਰਾਜਬੀਰ ਸਿੰਘ ਬਰਾੜ । -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 6 ਨਵੰਬਰ

ਭਾਰਤੀ ਖੇਤੀ ਖੋਜ ਪਰੀਸ਼ਦ ਦੇ ਜ਼ੋਨ-1 ਲੁਧਿਆਣਾ ਦੇ ਡਾਇਰੈਕਟਰ ਡਾ. ਰਾਜਬੀਰ ਸਿੰਘ ਬਰਾੜ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੁਆਰਾ ਇਨ-ਸਿਟੂ ਪਰਾਲੀ ਪ੍ਰਬੰਧਨ ਸਕੀਮ (2021-22) ਅਧੀਨ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਵੱਖ-ਵੱਖ ਢੰਗਾਂ ਨਾਲ ਖੇਤ ਵਿੱਚ ਹੀ ਸੰਭਾਲ ਕੇ ਕਣਕ ਅਤੇ ਆਲੂਆਂ ਦੀ ਕੀਤੀ ਜਾ ਰਹੀ ਬਿਜਾਈ ਦੀਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਦੇ ਐਸੋਸੀਏਟ ਡਾਇਰੈਕਟਰ ਡਾ. ਮਨਦੀਪ ਸਿੰਘ ਵੀ ਮੌਜੂਦ ਸਨ। ਡਾ. ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪਿੰਡ ਮਰਦ ਖੇੜਾ ਵਿੱਚ ਜਗਜੀਤ ਸਿੰਘ ਜੱਗੀ, ਰਮਨਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਦੇ ਖੇਤਾਂ ਵਿਚ ਜਾ ਕੇ ਪਰਾਲੀ ਦੀ ਸੰਭਾਲ ਲਈ ਵਰਤੀਆਂ ਜਾ ਰਹੀਆਂ ਤਕਨੀਕਾਂ ਦਾ ਮੁਆਇਨਾ ਕੀਤਾ ਅਤੇ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਹੀ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਕਣਕ ਦਾ ਝਾੜ ਨਹੀਂ ਘਟਦਾ। ਜਗਜੀਤ ਸਿੰਘ ਜੱਗੀ ਇਸ ਸਾਲ ਵੀ 20 ਏਕੜ ਰਕਬੇ ਵਿੱਚ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰ ਰਿਹਾ ਹੈ। ਰਮਨਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਹਨੀ ਆਪਣੇ ਲਗਪਗ 40 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਮਲਚਰ ਅਤੇ ਪਲਟਾਊ ਹਲਾਂ ਨਾਲ ਖੇਤ ਵਿੱਚ ਹੀ ਵਾਹ ਕੇ ਆਲੂਆਂ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਚੱਠੇ ਨਕਟੇ ਦੇ ਦੌਰੇ ਦੌਰਾਨ ਦਲਜਿੰਦਰ ਸਿੰਘ ਅਤੇ ਸੁਖਜੀਵਨ ਸਿੰਘ ਦੇ ਖੇਤਾਂ ਵਿੱਚ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕੇ ਬੀਜੀ ਕਣਕ ਦੀ ਨਿਰੀਖਣ ਕੀਤਾ ਗਿਆ। ਦਲਜਿੰਦਰ ਸਿੰਘ ਨੇ ਤਿੰਨ ਵੱਖ-ਵੱਖ ਵਿਧੀਆਂ ਜਿਵੇਂ 9 ਏਕੜ ਸੁਪਰ ਸੀਡਰ, 4 ਏਕੜ ਹੈਪੀ ਸੀਡਰ ਅਤੇ 5 ਏਕੜ ਬਿਨਾਂ ਕਿਸੇ ਮਸ਼ੀਨਰੀ ਦੀ ਵਰਤੋਂ ਕੀਤਿਆਂ ਝੋਨੇ ਦੀ ਕੰਬਾਈਨ ਨਾਲ ਕਟਾਈ ਉਪਰੰਤ ਖੜ੍ਹੇ ਕਰਚਿਆਂ ਵਿੱਚ ਹੀ ਕਣਕ ਦੇ ਬੀਜ ਅਤੇ ਡੀਏਪੀ ਖਾਦ ਦਾ ਛੱਟਾ ਦੇ ਕੇ ਅਤੇ ਉੱਪਰੋਂ ਮਲਚਰ ਫੇਰ ਕੇ ਕਣਕ ਦੀ ਬਿਜਾਈ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All