ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਾ ਰੇਲ ਰੋਕੋ ਅੰਦੋਲਨ ਮੁਲਤਵੀ
ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਸਮੇਤ ਹੋਰ ਜਥੇਬੰਦੀਆਂ ਵੱਲੋਂ ਅੱਜ ਦਾ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਸਰਵਣ ਸਿੰਘ ਪੰਧੇਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਮਹਿੰਦਰ ਸਿੰਘ...
ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਸਮੇਤ ਹੋਰ ਜਥੇਬੰਦੀਆਂ ਵੱਲੋਂ ਅੱਜ ਦਾ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਸਰਵਣ ਸਿੰਘ ਪੰਧੇਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਵਲੋਂ ਦਿੱਤੀ ਗਈ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੇਲਾਂ ਨਾ ਰੋਕਣ ਦੀ ਅਪੀਲ ਤੋਂ ਬਾਅਦ ਅੰਦੋਲਨ ਨੂੰ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਅਦੋਲਨ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ ਦੀਆਂ ਪੰਜ ਜਥੇਬੰਦੀਆਂ ਅਤੇ ਕੁਝ ਹੋਰ ਯੂਨੀਅਨਾਂ ਵੱਲੋਂ ਮਿਲ ਕੇ ਕੀਤਾ ਜਾਣਾ ਸੀ।
ਪੰਜਾਬ ਦੀਆਂ 18 ਥਾਵਾਂ 'ਤੇ ਰੇਲ ਰੋਕਣ ਦਾ ਐਲਾਨ ਕਣਕ ਦੀ ਖਰੀਦ ਵਿੱਚ ਹੋ ਰਹੀ ਦੇਰੀ ਖ਼ਿਲਾਫ਼ ਕੀਤਾ ਗਿਆ ਸੀ। ਦਰਅਸਲ ਪੰਜਾਬ ’ਚ ਬੇਮੌਸਮੇ ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫ਼ਸਲ 80 ਫ਼ੀਸਦੀ ਬਦਰੰਗ (ਲਸਟਰ ਲੌਸ) ਹੋ ਗਈ ਹੈ ਜਦੋਂ ਕਿ 20 ਫ਼ੀਸਦੀ ਫ਼ਸਲ ਦੇ ਦਾਣੇ ਸੁੰਗੜੇ ਹਨ, ਜਿਸ ਕਾਰਨ ਖਰੀਦ ਸੁਸਤ ਪੈ ਗਈ ਹੈ।
ਕਿਸਾਨ ਅਤੇ ਸੂਬਾ ਸਰਕਾਰ ਸੁੰਗੜੇ ਅਤੇ ਖਰਾਬ ਹੋਏ ਦਾਣਿਆਂ ਕਾਰਨ ਕਣਕ ਦੀ ਖਰੀਦ ਦੇ ਨਿਯਮਾਂ ਵਿੱਚ ਢਿੱਲ ਦੀ ਮੰਗ ਕਰ ਰਹੇ ਹਨ। ਜਦੋਂ ਕਿ ਹਰਿਆਣਾ ਅਤੇ ਰਾਜਸਥਾਨ ਲਈ ਖਰੀਦ ਨਿਯਮਾਂ ਵਿੱਚ ਢਿੱਲ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਪੰਜਾਬ ਦੇ ਕਿਸਾਨ ਇਨ੍ਹਾਂ ਛੋਟਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੀ ਫਸਲ ਵਿੱਕ ਸਕੇ।
ਪੰਜਾਬ ਵਿੱਚ ਨਮੂਨੇ ਇਕੱਠੇ ਕਰਨ ਵਾਲੀਆਂ ਨੌਂ ਕੇਂਦਰੀ ਟੀਮਾਂ ਪਹਿਲਾਂ ਹੀ ਆਪਣੀ ਰਿਪੋਰਟ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸੌਂਪ ਚੁੱਕੀਆਂ ਹਨ। ਉਮੀਦ ਹੈ ਕਿ ਖਰੀਦ ਦੇ ਨਿਯਮਾਂ ਵਿੱਚ ਦਿੱਤੀ ਜਾਣ ਵਾਲੀ ਢਿੱਲ ਦਾ ਐਲਾਨ ਅੱਜ ਕੀਤਾ ਜਾ ਸਕਦਾ ਹੈ।

