ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਲੱਡਾ ਟੌਲ ਪਲਾਜ਼ਾ ਕੋਲ ਲੱਗੇ ਧਰਨੇ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਹਰਦੀਪ ਸਿੰਘ ਸੋਢੀ
ਧੂਰੀ, 23 ਫਰਵਰੀ

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਦੇ ਟੋਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ, ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 146ਵੇਂ ਦਿਨ ਵਿੱਚ ਸ਼ਾਮਲ ਹੋ ਗਿਆ, ਅੱਜ ਵੀ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਅੱਜ ਕਿਸਾਨ ਜਥੇਬੰਦੀਆਂ ਵੱਲੋਂ ਧਰਨਿਆਂ ਵਿੱਚ ਚਾਚਾ ਅਜੀਤ ਸਿੰਘ ਦਾ 140 ਵਾ ਜਨਮ ਦਿਨ ਮਨਾਇਆ ਗਿਆ। ਕਿਸਾਨ ਆਗੂਆਂ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵੱਲੋਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਦਿੱਤੇ ਬਿਆਨ ਦੀ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਦੇ ਮੰਤਰੀ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਵਾਰ ਵਾਰ ਬਿਆਨ ਦੇ ਕੇ ਆਪਣੇ ਅੜੀਅਲ ਰਵੱਈਏ ਤੋਂ ਕਿਸਾਨਾਂ ਨੂੰ ਜਾਣੂ ਕਰਵਾ ਰਹੇ ਹਨ ਜਦੋਂ ਕਿ ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਸਯੁੰਕਤ ਕਿਸਾਨ ਮੋਰਚਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵੇਗਾ। ਇਸ ਮੌਕੇ ਗਮਦੂਰ ਸਿੰਘ ਲੱਡਾ, ਗੁਰਜੀਤ ਸਿੰਘ ਲੱਡਾ, ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਸੁਖਜੀਤ ਸਿੰਘ ਲੱਡਾ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All