ਗਰਮੀ ਵਿੱਚ ਧਰਨਿਆਂ ’ਤੇ ਡਟੇ ਕਿਸਾਨ

ਗਰਮੀ ਵਿੱਚ ਧਰਨਿਆਂ ’ਤੇ ਡਟੇ ਕਿਸਾਨ

ਲਹਿਰਾਗਾਗਾ ’ਚ ਰਿਲਾਇੰਸ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਜੂਨ

ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ’ਚ ਕਿਸਾਨ ਗਰਮੀ ਦੀ ਤਪਸ ਦੇ ਬਾਵਜੂਦ ਡਟੇ ਹੋਏ ਹਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ ਵਿਚ ਕੀਤੇ ਵਾਧੇ ਨੂੰ ਰੱਦ ਕਰਦਿਆਂ ਘੱਟੋ ਘੱਟ 500 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨ ਦੀ ਮੰਗ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਦਾ ਰਾਗ ਅਲਾਪ ਰਹੀ ਹੈ ਪਰ ਅਮਲੀ ਰੂਪ ਵਿਚ ਕਿਸਾਨਾਂ ਦੇ ਹੱਕ ਵਿਚ ਫ਼ੈਸਲੇ ਨਹੀਂ ਕੀਤੇ ਜਾ ਰਹੇ, ਸਗੋਂ ਕਿਸਾਨ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। 31 ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਪੱਕੇ ਰੋਸ ਧਰਨੇ ਨੂੰ ਮੱਘਰ ਸਿੰਘ ਉਭਾਵਾਲ, ਰੋਹੀ ਸਿੰਘ ਮੰਗਵਾਲ , ਹਰਜੀਤ ਸਿੰਘ ਕਲੌਦੀ ,ਨਿਰਮਲ ਸਿੰਘ ਬਟਰਿਆਣਾ, ਗੁਰਦੇਵ ਸਿੰਘ ਤੁੰਗਾਂ, ਲਖਮੀ ਚੰਦ ਸੰਗਰੂਰ, ਮਹਿੰਦਰ ਸਿੰਘ ਭੱਠਲ, ਭੂਰਾ ਸਿੰਘ ਲੌਂਗੋਵਾਲ, ਮੰਗਤ ਰਾਮ ਲੋਂਗੋਵਾਲ ਆਦਿ ਨੇ ਸੰਬੋਧਨ ਕੀਤਾ ਜਦੋਂ ਕਿ ਭਾਜਪਾ ਆਗੂ ਦੇ ਘਰ ਅੱਗੇ ਚੱਲ ਰਹੇ ਰੋਸ ਧਰਨੇ ਨੂੰ ਭਾਕਿਯੂ ਏਕਤਾ ਉਗਰਾਹਾਂ ਦੇ ਆਗੂ ਗੋਬਿੰਦਰ ਸਿੰਘ ਮੰਗਵਾਲ, ਸ਼ਿੰਦਰ ਸਿੰਘ ਬਡਰੁੱਖਾਂ, ਗੋਬਿੰਦਰ ਸਿੰਘ, ਸਰੂਪ ਚੰਦ ਕਿਲਾਭਰੀਆਂ, ਲਾਭ ਸਿੰਘ ਖੁਰਾਣਾ ਆਦਿ ਨੇ ਸੰਬੋਧਨ ਕੀਤਾ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਲਹਿਲ ਖੁਰਦ ਪਿੰਡ ਕੈਂਚੀਆਂ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਨਰਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ 252ਵੇਂ ਦਿਨ ਵੀ ਜਾਰੀ ਰਿਹਾ। ਸਟੇਜ ਦੀ ਕਾਰਗੁਜ਼ਾਰੀ ਪਿੰਡ ਇਕਾਈ ਦੇ ਖਜ਼ਾਨਚੀ ਬਿੰਦਰ ਸਿੰਘ ਸੇਖੂਵਾਸ ਨੇ ਸੰਭਾਲੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All