ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਕਿਲਾ ਰਾਏਪੁਰ ਵਿੱਚ ਸੰਬੋਧਨ ਕਰਦੀ ਹੋਈ ਜਨਵਾਦੀ ਇਸਤਰੀ ਸਭਾ ਦੀ ਪ੍ਰਧਾਨ ਸੁਰਿੰਦਰ ਕੌਰ।

ਸਤਵਿੰਦਰ ਬਸਰਾ
ਲੁਧਿਆਣਾ, 29 ਜਨਵਰੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਫਿਰੋਜ਼ਪੁਰ ਰੋਡ ‘ਤੇ ਚੱਲ ਰਹੇ ਧਰਨੇ ਵਿੱਚ ਰਾਤੀਂ ਸ਼ਹੀਦ ਹੋਏ ਗਗਨਪ੍ਰੀਤ ਸਿੰਘ ਦਾਖਾ ਅਤੇ ਜਸਵਿੰਦਰ ਸਿੰਘ ਜਾਂਗਪੁਰ ਨੂੰ ਦੋ ਮਿੰਟ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਜਾਰੀ ਰੱਖਣ ਦਾ ਅਹਿਦ ਲਿਆ। ਭਰਪੂਰ ਸਿੰਘ ਥਰੀਕੇ ਨੇ ਦੱਸਿਆ ਕਿ ਅੱਜ ਦੇ ਧਰਨੇ ਨੂੰ ਜੋਗਿੰਦਰ ਆਜ਼ਾਦ, ਮਲਕੀਤ ਸਿੰਘ, ਜਲੌਰ ਸਿੰਘ, ਰਣਜੀਤ ਸਿੰਘ, ਕਸਤੂਰੀ ਲਾਲ, ਜਗਦੀਸ਼ ਜੱਗਾ, ਬਿਕਰਮ ਸਿੰਘ ਤੇ ਜਸਵੰਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਲੋਕ ਘੋਲ਼ ਨੂੰ ਫਿੱਡੀ ਮਾਰ ਕੇ ਲੀਹ ਤੋਂ ਲਾਹੁਣ ਦਾ ਲੋਕ ਦੁਸ਼ਮਣ ਕਾਰਾ ਕੀਤਾ ਹੈ, ਪਰ ਦੇਸ਼ ਦੇ ਜੁਝਾਰੂ ਲੋਕ ਖੇਤੀ ਵਿਰੋਧੀ ਕਾਲ਼ੇ ਕਾਨੂੰਨ ਰੱਦ ਕਰਵਾਉਣ ਲਈ ਹੋਰ ਵਧੇਰੇ ਜਜ਼ਬੇ ਨਾਲ ਸੰਘਰਸ਼ ਤੇਜ਼ ਕਰਨਗੇ।

ਗੁਰੂਸਰ ਸੁਧਾਰ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ 30 ਜਨਵਰੀ ਨੂੰ ਦੇਸ਼ ਵਿਆਪੀ ਭੁੱਖ ਹੜਤਾਲ ਦੇ ਸੱਦੇ ਤਹਿਤ ਕਿਲਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਅੱਗੇ ਕਿਸਾਨਾਂ ਵੱਲੋਂ ਭੁੱਖ ਹੜਤਾਲ ਕੀਤੀ ਜਾਵੇਗੀ। ਪਰਮਜੀਤ ਕੌਰ, ਅਮਨਦੀਪ ਕੌਰ ਅਤੇ ਜਰਨੈਲ ਕੌਰ ਨੇ ਅੱਜ ਦੇ ਲੜੀਵਾਰ ਧਰਨੇ ਦੀ ਅਗਵਾਈ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਸਾਹਮਣੇ ਨੈਤਿਕ ਤੌਰ ’ਤੇ ਹਾਰ ਚੁੱਕੀ ਹੈ ਅਤੇ ਹੁਣ ਘਟੀਆ ਹੱਥ ਕੰਡਿਆਂ ‘ਤੇ ਉੱਤਰ ਆਈ ਹੈ। ਜਮਹੂਰੀ ਕਿਸਾਨ ਸਭਾ ਦੇ ਆਗੂ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਹਰਨੇਕ ਸਿੰਘ ਗੁੱਜਰਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਘੋਲ ਜਾਰੀ ਰਹੇਗਾ।

ਚੌਕੀਮਾਨ ਟੌਲ ਪਲਾਜ਼ਾ ’ਤੇ ਕਵੀ ਦਰਬਾਰ ਅੱਜ

ਪ੍ਰਗਤੀਸ਼ੀਲ ਲੇਖਕ ਸੰਘ ਲੁਧਿਆਣਾ ਵੱਲੋਂ 30 ਜਨਵਰੀ ਨੂੰ ਜਗਰਾਉਂ-ਮੁਲਾਂਪੁਰ ਵਿਚਕਾਰ ਚੌਂਕੀਮਾਨ ਟੌਲ ਪਲਾਜ਼ਾ ’ਤੇ ਸਵੇਰੇ 11 ਵਜੇ ਕਵੀ ਦਰਬਾਰ ਕੀਤਾ ਜਾਵੇਗਾ। ਇਹ ਕਵੀ ਦਰਬਾਰ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਡਾ. ਤਾਰਾ ਸਿੰਘ ਸੰਧੂ ਦੀ ਯਾਦ ਨੂੰ ਸਮਰਪਿਤ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All