ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਧਰਨੇ ਜਾਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਧਰਨੇ ਜਾਰੀ

ਧੂਰੀ ਵਿੱਚ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਹਰਦੀਪ ਸਿੰਘ ਸੋਢੀ

ਧੂਰੀ, 14 ਸਤੰਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 348 ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਮਜ਼ਦੂਰ ਯੂਨੀਅਨਾਂ ਵੱਲੋਂ ਪਟਿਆਲਾ ਵਿਖੇ ਕੀਤੀ ਰੈਲੀ ਕਾਮਯਾਬ ਰਹੀ ਤੇ ਮਜ਼ਦੂਰ ਸਾਥੀਆਂ ਨੇ ਕੈਪਟਨ ਤੇ ਕੇਂਦਰ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਤਰ੍ਹਾਂ ਕੇਂਦਰ ਸਰਕਾਰ ਨੂੰ ਵੀ ਇੱਕ ਦਿਨ ਕਿਸਾਨਾਂ ਅੱਗੇ ਝੁਕਣਾ ਪਵੇਗਾ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨਾ ਪਵੇਗਾ। ਕਿਸਾਨ ਮੁਕਤੀ ਮੋਰਚਾ ਦੀ ਮੀਟਿੰਗ ਸੂਬਾ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦੇ ਹੋਏ ਨਾਅਰੇਬਾਜ਼ੀ ਕੀਤੀ।

ਘਨੌਰ (ਪੱਤਰ ਪ੍ਰੇਰਕ); ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਆਰੰਭੇ ਗਏ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋ ਕੇ ਹੋਰ ਮਜ਼ਬੂਤੀ ਦੇਣ ਲਈ ਪਿੰਡ ਹਰਪਾਲਪੁਰ ਵਾਸੀ ਵੱਡੀ ਕਿਸਾਨਾਂ ਦਾ ਕਾਫਲਾ ਕਿਸਾਨ ਆਗੂ ਭਗਵਾਨ ਸਿੰਘ ਖਾਲਸਾ, ਸੰਤ ਜੈ ਸਿੰਘ, ਲਾਭ ਸਿੰਘ, ਜਾਗਰ ਸਿੰਘ, ਰਣਧੀਰ ਸਿੰਘ, ਚਰਨ ਸਿੰਘ, ਸੁਰਿੰਦਰ ਸਿੰਘ, ਗੁਰਮੇਲ ਸਿੰਘ ਅਤੇ ਦਲਜੀਤ ਸਿੰਘ ਦੀ ਸਾਂਝੀ ਅਗਵਾਈ ਵਿੱਚ ਸਿੰਘੂ ਬਾਰਡਰ ਲਈ ਰਵਾਨਾ ਹੋਇਆ।

ਲਹਿਰਾਗਾਗਾ (ਪੱਤਰ ਪ੍ਰੇਰਕ): ਇਥੇ ਲਹਿਲ ਖੁਰਦ ਕੈਂਚੀਆਂ ’ਤੇ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ ਅੱਜ 348ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੇ ਕੁਝ ਭਾਜਪਾਈਆਂ ਨੂੰ ਭੜਕਾਓ ਬਿਆਨ ਦੇਣ ਤੋਂ ਵਰਜਦਿਆਂ ਕਿਹਾ ਕਿ ਸੰਘਰਸ਼ ਲੜ ਰਹੇ ਕਿਰਤੀ ਲੋਕ ਅਜਿਹੇ ਲੋਕਾਂ ਨੂੰ ਕਦੇ ਵੀ ਮੂੰਹ ਨਹੀਂ ਲਗਾਉਣਗੇ।

ਦਿੱਲੀ ਦੇ ਰੋਸ ਮਾਰਚ ਵਿੱਚ ਸ਼ਾਮਲ ਹੋਣਗੇ ਧੂਰੀ ਦੇ ਕਿਸਾਨ

ਧੂਰੀ (ਪਵਨ ਕੁਮਾਰ ਵਰਮਾ): ਸ਼੍ਰੋਮਣੀ ਅਕਾਲੀ ਦਲ ਵੱਲੋਂ 17 ਸਤੰਬਰ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਜੋਂ ਦਿੱਲੀ ਵਿਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਪਾਰਲੀਮੈਂਟ ਤੱਕ ਰੋਸ ਮਾਰਚ ਕੀਤਾ ਜਾਵੇਗਾ, ਜਿਸ ਵਿੱਚ ਧੂਰੀ ਹਲਕੇ ਤੋਂ ਵੀ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਸ਼ਾਮਲ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਧੂਰੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਦੇ ਦਾਅਵੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਆਪਣੇ ਸਾਥੀ ਅਕਾਲੀ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੰਯੁਕਤ ਕਿਸਾਨ ਮੋਰਚਾ ਅਧੀਨ ਕੰਮ ਕਰਦੀਆਂ ਧੂਰੀ ਬਲਾਕ ਦੀਆਂ ਕਿਸਾਨ ਅਤੇ ਸਹਿਯੋਗੀ ਜਥੇਬੰਦੀਆਂ ਦੇ ਆਗੂਆਂ ਨੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਦਿੱਲੀ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਗਿਣਤੀ ਵਧਾਉਣ ਲਈ ਧੂਰੀ ਬਲਾਕ ਦੇ ਸਾਰੇ ਪਿੰਡਾਂ ਵਿੱਚ ਸਾਂਝੀ ਟੀਮ ਬਣਾ ਕੇ ਗੱਡੀ ’ਤੇ ਸਪੀਕਰ ਲਾ ਕੇ ਪ੍ਰਚਾਰ ਸ਼ੁਰੂ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All