ਸ਼ਹਿਣਾ: ਕਸਬੇ ਵਿੱਚ ਡੀਏਪੀ ਖਾਦ ਦੀ ਕਿੱਲਤ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਨੇ ਹੁਣ ਕਣਕ ਦੀ ਬਿਜਾਈ ਕਰਨੀ ਹੈ, ਪਰ ਉਨ੍ਹਾਂ ਡੀਏਪੀ ਖਾਦ ਨਹੀਂ ਮਿਲ ਰਹੀ। ਸਹਿਕਾਰੀ ਸਭਾ ਦੇ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਹਾਲੇ 3500 ਗੱਟਾ ਹੋਰ ਡੀਏਪੀ ਖਾਦ ਦੀ ਲੋੜ ਹੈ। ਕਿਸਾਨ ਮੇਜਰ ਸਿੰਘ, ਗੁਰਪ੍ਰੀਤ ਸਿੰਘ, ਸੁਦਾਗਰ ਸਿੰਘ ਨੇ ਦੱਸਿਆ ਕਿ ਖਾਦ ਲਈ ਦੂਰ ਦੁਰਾਡੇ ਜਾਣਾ ਪੈ ਰਿਹਾ ਹੈ। -ਪੱਤਰ ਪ੍ਰੇਰਕ