ਖੇਤੀ ਕਾਨੂੰਨ

ਕਿਸਾਨਾਂ ਦੀ ਭੁੱਖ ਹੜਤਾਲ 139ਵੇਂ ਦਿਨ ਵਿੱਚ ਦਾਖ਼ਲ

ਕਿਸਾਨਾਂ ਦੀ ਭੁੱਖ ਹੜਤਾਲ 139ਵੇਂ ਦਿਨ ਵਿੱਚ ਦਾਖ਼ਲ

ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਸਾਨ।

ਜੋਗਿੰਦਰ ਸਿੰਘ ਓਬਰਾਏ
ਖੰਨਾ, 6 ਅਪਰੈਲ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਆਰੰਭਿਆ ਸੰਘਰਸ਼ 188ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ ਅਤੇ ਭੁੱਖ ਹੜਤਾਲ ਦੇ 139ਵੇਂ ਦਿਨ ਹਰਮਿੰਦਰ ਸਿੰਘ, ਸਤਨਾਮ ਸਿੰਘ ਅਤੇ ਦੀਦਾਰ ਸਿੰਘ ਬੈਠੇ। ਇਥੇ ਜ਼ਿਕਰਯੋਗ ਹੈ ਕਿ 70 ਸਾਲਾਂ ਦੀਦਾਰ ਸਿੰਘ ਜੋ ਇਥੋਂ 25 ਕਿਲੋਮੀਟਰ ਦੂਰ ਪਿੰਡ ਰਾਣੋਂ ਦੇ ਵਸਨੀਕ ਹਨ, ਹਰ ਰੋਜ਼ ਸਾਈਕਲ ਤੇ ਸਵੇਰੇ 6 ਵਜੇ ਧਰਨੇ ’ਤੇ ਪਹੁੰਚਦੇ ਹਨ ਅਤੇ ਸ਼ਾਮ ਨੂੰ 7 ਵਜੇ ਵਾਪਸ ਮੁੜਦੇ ਹਨ। ਇਹ ਸਿਲਸਿਲਾ ਪਿਛਲੇ ਪੰਜ ਮਹੀਨਿਆਂ ਤੋਂ ਨਿਰੰਤਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ, ਕਸ਼ਮੀਰਾ ਸਿੰਘ ਅਤੇ ਗੁਰਦੀਪ ਸਿੰਘ ਭੱਟੀ ਨੇ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁੱਲ ਤਬਾਹ ਹੋ ਜਾਣਗੇ। ਮੋਦੀ ਸਰਕਾਰ ਕਿਸਾਨ-ਮਜ਼ਦੂਰਾਂ ਨੂੰ ਗੁਲਾਮ ਬਣਾ ਕੇ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਨੀਪਾਲ ਨੇ ਮੰਗ ਕੀਤੀ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਗਲਤ ਹੱਥਕੰਡੇ ਅਪਣਾਉਣਾ ਬੰਦ ਕਰੇ। ਕਿਸਾਨਾਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਿਹਾ ਕਿ ਸਾਨੂੰ ਸਰਕਾਰ ਦੀ ਸੋਧਾਂ ਵਾਲੀ ਮੰਗ ਮਨਜ਼ੂਰ ਨਹੀਂ ਅਤੇ ਕਾਨੂੰਨ ਵਾਪਸ ਹੋਣ ਤੱਕ ਕੇਂਦਰ ਸਰਕਾਰ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣਗੇ। ਇਸ ਮੌਕੇ ਹਵਾ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਮਨਜੀਤ ਸਿੰਘ, ਮੁਖਤਿਆਰ ਸਿੰਘ, ਜਸਬੀਰ ਸਿੰਘ, ਬੁੱਧ ਸਿੰਘ, ਗੁਰਦਿਆਲ ਸਿੰਘ, ਦਲਜੀਤ ਸਿੰਘ, ਸਾਗਰ ਮੁਹੰਮਦ, ਬਰਜਿੰਦਰ ਸਿੰਘ, ਨੰਦ ਲਾਲ ਮਾਜਰੀ, ਅੰਮ੍ਰਿਤਪਾਲ ਸਿੰਘ, ਲਖਵਿੰਦਰ ਸਿੰਘ, ਬਲਵਿੰਦਰ ਸਿੰਘ, ਪਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All