DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Fertilizer Price Hike: ਕਿਸਾਨਾਂ ਨੂੰ ਵੱਡਾ ਝਟਕਾ: ਖਾਦ ਦੀ ਕੀਮਤ 1100 ਰੁਪਏ ਪ੍ਰਤੀ ਕੁਇੰਟਲ ਵਧਾਈ

ਖਾਦ ਦੀ ਕੀਮਤ 32 ਫੀਸਦੀ ਵਧਣ ਕਾਰਨ ਦੇਸ਼ ਭਰ ਦੇ ਕਿਸਾਨਾਂ ਨੂੰ ਲੱਗਿਆ ਸੇਕ; ਐੱਨ ਪੀ ਕੇ ਖਾਦ ਦਾ ਰੇਟ ਅਕਤੂਬਰ 2025 ਵਿਚ ਸੀ 1700 ਰੁਪਏ ਪ੍ਰਤੀ ਗੱਟਾ; ਮੌਜੂਦਾ ਕੀਮਤ 2250 ਰੁਪਏ ਪ੍ਰਤੀ ਗੱਟਾ ਹੋਈ

  • fb
  • twitter
  • whatsapp
  • whatsapp
Advertisement

Fertilizer Rate Increase:  ਖਾਦ ਕੰਪਨੀਆਂ ਵਲੋਂ ਕਿਸਾਨਾਂ ਨੂੰ ਇੱਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼ ’ਚ ਸਭ ਤੋਂ ਵੱਧ ਵਰਤੀ ਜਾਣ ਵਾਲੀ ਐੱਨ ਪੀ ਕੇ ਖਾਦ ਵਿਚ 1100 ਰੁਪਏ ਪ੍ਰਤੀ ਕੁਇੰਟਲ (550 ਰੁਪਏ ਪ੍ਰਤੀ ਗੱਟਾ 50 ਕਿਲੋ) ਵਾਧਾ ਕਰਕੇ ਕਿਸਾਨਾਂ ’ਤੇ ਵਾਧੂ ਬੋਝ ਪਾ ਦਿੱਤਾ ਗਿਆ ਹੈ। ਇਹ ਖਾਦ ਬਠਿੰਡਾ ਤੇ ਰਾਮਾਂ ਮੰਡੀ ਸਣੇ ਪੰਜਾਬ ਦੇ ਬਾਜ਼ਾਰਾਂ ਵਿਚ ਵਧੇ ਹੋਏ ਰੇਟ ’ਤੇ ਆ ਚੁੱਕੀ ਹੈ ਤੇ ਇਹ ਵਾਧਾ ਚੁੱਪ ਚੁਪੀਤੇ ਕਰ ਦਿੱਤਾ ਗਿਆ ਹੈ। ਇਸ ਹਿਸਾਬ ਨਾਲ ਖਾਦ ਦੀ ਕੀਮਤ 32 ਫੀਸਦੀ ਵਧ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਨੇ ਦੱਸਿਆ ਕਿ ਖਾਦ ਕੰਪਨੀਆਂ ਨੇ ਐੱਨ ਪੀ ਕੇ ਖਾਦ ਗਰੇਡ 12:32:16 ਦੀ ਕੀਮਤ 2250 ਰੁਪਏ ਪ੍ਰਤੀ ਗੱਟਾ ਕਰ ਦਿੱਤੀ ਹੈ। ਜਦੋਂ ਕਿ ਅਕਤੂਬਰ 2025 ਵਿਚ ਇਹ 1700 ਰੁਪਏ ਪ੍ਰਤੀ ਗੱਟਾ ਸੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਡੀ ਏ ਪੀ ਖਾਦ ਨਾਲੋਂ ਵੱਧ ਐੱਨ ਪੀ ਕੇ ਖਾਦ ਦੀ ਵਰਤੋਂ ਕਰਦੇ ਹਨ, ਹੁਣ ਪੰਜਾਬ ਦੇ ਕਿਸਾਨ ਵੀ ਇਸ ਖਾਦ ਦੀ ਵੱਡੀ ਮਾਤਰਾ ਵਿੱਚ ਵਰਤੋਂ ਕਰਦੇ ਆ ਰਹੇ ਹਨ।

Advertisement

ਪੰਜਾਬ ਦੇ ਕਿਸਾਨ ਨਵੰਬਰ 2024 ’ਚ ਡੀ ਏ ਪੀ ਦੀ ਘਾਟ ਕਾਰਨ ਐੱਨ ਪੀ ਕੇ (ਗਰੇਡ 12:32:16) ਖਾਦ ਦੀ ਵਰਤੋਂ ਕਰ ਕੇ ਕਣਕ ਦੀ ਬਿਜਾਈ ਕਰਦੇ ਆ ਰਹੇ ਹਨ।

Advertisement

ਦੇਸ਼ ਵਿਚ ਡੀਜ਼ਲ, ਵਧਦੀ ਮਹਿੰਗਾਈ ਕਾਰਨ ਕਿਸਾਨ ਪਹਿਲਾਂ ਹੀ ਆਪਣੇ ਪਰਿਵਾਰ, ਫਸਲ ਅਤੇ ਉਪਜ ਨੂੰ ਲੈ ਕੇ ਕਾਫ਼ੀ ਚਿੰਤਤ ਸੀ। ਹੁਣ ਖਾਦਾਂ, ਬੀਜ, ਖੇਤੀ ਦੀ ਲਾਗਤ ਵਧਣ ਕਾਰਨ ਕਿਸਾਨਾਂ ਨੂੰ ਦੁੱਗਣੀ ਮਾਰ ਝੱਲਣੀ ਪਵੇਗੀ ਅਤੇ ਦੂਸਰੇ ਪਾਸੇ ਕਿਸਾਨਾਂ ਨੂੰ ਫ਼ਸਲਾਂ ਦਾ ਉਚਿਤ ਮੁੱਲ ਵੀ ਨਹੀਂ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਐੱਨ ਪੀ ਕੇ ਖਾਦ ਦੀ ਲਗਪਗ 106 ਲੱਖ ਟਨ, ਡੀ ਏ ਪੀ ਦੀ ਸਾਲਾਨਾ ਖਪਤ 103 ਲੱਖ ਟਨ, ਪੋਟਾਸ਼ 38 ਲੱਖ ਟਨ ਅਤੇ ਯੂਰੀਆ ਦੀ 325 ਲੱਖ ਟਨ ਵਰਤੋਂ ਕੀਤੀ ਜਾਂਦੀ ਹੈ।

ਕਿਸਾਨ ਆਗੂ ਸਰੂਪ ਸਿੰਘ ਰਾਮਾਂ ਨੇ ਦੱਸਿਆ ਕਿ ਜੇਕਰ ਕੇਂਦਰ ਸਰਕਾਰ ਨੇ ਖਾਦ ਸਬਸਿਡੀ ਵਿੱਚ ਵਾਧਾ ਨਾ ਕੀਤਾ ਤਾਂ ਆਉਣ ਵਾਲੇ ਸੀਜ਼ਨ ਦੌਰਾਨ ਖਾਦ ਕੰਪਨੀਆਂ ਐੱਨ ਪੀ ਕੇ ਖਾਦ ਦੇ ਰੇਟਾਂ ਵਿੱਚ 500 ਰੁਪਏ ਪ੍ਰਤੀ ਕੁਇੰਟਲ ਤੱਕ ਹੋਰ ਵਾਧਾ ਕਰ ਸਕਦੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖਾਦਾਂ ਦੀ ਸਬਸਿਡੀ ਵਿੱਚ ਹੋਰ ਵਾਧਾ ਕਰਕੇ ਖਾਦਾਂ ਦੇ ਰੇਟਾਂ ਨੂੰ ਘਟਾ ਕੇ ਦੇਸ਼ ਦੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।

ਕੀ ਕਹਿਣਾ ਹੈ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕੇ.ਐਸ ਸੇਖੋ ਦਾ

ਇਸ ਖਾਦ ਦੇ ਵਧੇ ਹੋਏ ਰੇਟ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਕਰਮਜੀਤ ਸਿੰਘ ਸੇਖੋਂ ਨੇ ਕਿਹਾ ਕਿ ਬੇਸ਼ੱਕ ਐਨਪੀਕੇ 12.32.16 ਖਾਦ ਦਾ ਰੇਟ ਵਧ ਗਿਆ ਹੈ। ਇਸ ਨਾਲ ਯਕੀਨਨ ਕਿਸਾਨਾਂ ’ਤੇ ਆਰਥਿਕ ਬੋਝ ਵਧੇਗਾ। ਉਨ੍ਹਾਂ ਕਿਹਾ ਕਿ ਲੋੜ ਪੂਰੀ ਕਰਨ ਲਈ ਕਿਸਾਨਾਂ ਨੂੰ ਇਸ ਦੇ ਬਦਲ ਵਜੋਂ ਨਾਈਟਰੋਜਨ ਦੀ ਪੂਰਤੀ ਲਈ ਯੂਰੀਆ ਦੀ ਵਰਤੋਂ ਕਰਨੀ ਚਾਹੀਦੀ ਹੈ ਜਦੋਂ ਕਿ ਫਾਸਫੋਰਸ ਦੀ ਕਮੀ ਸਿੰਗਲ ਸੁਪਰ ਫਾਸਟ ਜਾਂ ਡੀ ਏ ਪੀ ਦੀ ਵਰਤੋਂ ਕਰ ਕੇ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸੁਝਾਅ ਦਿੱਤਾ ਕਿ ਪੋਟਾਸ਼ ਦੀ ਲੋੜ ਨਹੀਂ ਕਿਉਂਕਿ ਪੋਟਾਸ਼ ਦੀ ਮਾਤਰਾ ਪੰਜਾਬ ਦੀਆਂ ਜ਼ਮੀਨਾਂ ਵਿਚ ਪਹਿਲਾਂ ਹੀ ਬਹੁਤ ਵੱਧ ਹੈ।

Advertisement
×