ਨਿੱਜੀ ਪੱਤਰ ਪ੍ਰੇਰਕ
ਧੂਰੀ, 8 ਸਤੰਬਰ
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਤੋਂ ਨਿਰਮਲ ਸਿੰਘ ਸਮੁੰਦਗੜ੍ਹ ਦੀ ਅਗਵਾਈ ਹੇਠ ਖੇਤੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿਲ 2020 ਨੂੰ ਰੱਦ ਕਰਵਾਉਣ ਲਈ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੂੰ ਚੇਅਰਮੈਨ ਮਨੀਸ਼ ਗਰਗ ਰਾਹੀਂ ਮੰਗ ਪੱਤਰ ਦਿੱਤਾ ਗਿਆ।
ਪ੍ਰੀਤਮ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2020 ਦੇ ਕਾਨੂੰਨ ਬਣਨ ਨਾਲ ਸੂਬਾ ਸਰਕਾਰਾਂ ਦੇ ਅਧਿਕਾਰ ਕੇਂਦਰ ਸਰਕਾਰ ਕੋਲ ਚਲੇ ਜਾਣਗੇ। ਕਿਸਾਨਾਂ ਨੂੰ ਮੁਫ਼ਤ ਮਿਲ ਰਹੀ ਬਿਜਲੀ ਦਾ ਵੀ ਭੋਗ ਪੈ ਜਾਵੇਗਾ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਮਿਲ ਰਹੀ ਬਿਜਲੀ ਦੀ ਸਹੂਲਤ ਬੰਦ ਹੋ ਜਾਵੇਗੀ।
ਸੀਨੀਅਰ ਮੀਤ ਪ੍ਰਧਾਨ ਜੀਤ ਸਿੰਘ ਜਹਾਂਗੀਰ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਤੇ ਬਿਜਲੀ ਬਿੱਲ-2022 ਖ਼ਿਲਾਫ਼ 25 ਸਤੰਬਰ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਗੁਰਜੀਤ ਸਿੰਘ ਭੜੀ ਮਾਨਸਾ, ਜਰਨੈਲ ਸਿੰਘ ਜਹਾਂਗੀਰ, ਅਵਤਾਰ ਸਿੰਘ ਭੱਟੀਆਂ ਜਨਰਲ ਸਕੱਤਰ, ਗੁਰਬਚਨ ਸਿੰਘ ਹਰਚੰਦਪੁਰ ਮੀਤ ਪ੍ਰਧਾਨ, ਗੁਰਮੁੱਖ ਸਿੰਘ ਜੱਖਲਾਂ, ਜਸਦੇਵ ਸਿੰਘ ਭੁੱਲਰਹੇੜੀ, ਬਾਵਾ ਸਿੰਘ ਧੰਦੀਵਾਲ, ਮਲਕੀਤ ਸਿੰਘ ਕੰਧਾਰਗੜ੍ਹ ਨੇ ਵੀ ਸ਼ਮੂਲੀਅਤ ਕੀਤੀ।