DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲਹਿਰਾਗਾਗਾ: ਪਰਾਲੀ ਨੂੰ ਅੱਗ ਨਾ ਲਗਾਉਣ ’ਚ ਸਰਬੱਤ ਦਾ ਭਲਾ: ਸੀਚੇਵਾਲ

ਰਮੇਸ਼ ਭਾਰਦਵਾਜ ਲਹਿਰਾਗਾਗਾ, 12 ਅਕਤੂਬਰ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਗੁਰੇਜ਼ ਕਰਨ ਕਿਉਂਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਰਬੱਤ ਦੇ ਭਲੇ ਦਾ ਕਾਰਜ ਹੈ। ਸੰਤ ਸੀਚੇਵਾਲ ਅੱਜ ਇੱਥੇ ਪਿੰਡ...
  • fb
  • twitter
  • whatsapp
  • whatsapp
Advertisement

ਰਮੇਸ਼ ਭਾਰਦਵਾਜ

ਲਹਿਰਾਗਾਗਾ, 12 ਅਕਤੂਬਰ

Advertisement

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਕਿਸਾਨ ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਤੋਂ ਗੁਰੇਜ਼ ਕਰਨ ਕਿਉਂਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਰਬੱਤ ਦੇ ਭਲੇ ਦਾ ਕਾਰਜ ਹੈ। ਸੰਤ ਸੀਚੇਵਾਲ ਅੱਜ ਇੱਥੇ ਪਿੰਡ ਡਸਕਾ ਨੇੜਲੇ ਗੁਰਦੁਆਰਾ ਗੁਰੂਰਾਮ ਦਾਸ ਸਰ ਵਿਖੇ ਭਗਵਾਨ ਸ੍ਰੀਚੰਦ ਜੀ ਮਹਾਰਾਜ ਦੇ 529ਵੇਂ ਜਨਮ ਦਿਹਾੜੇ ਮੌਕੇ ਬਾਬਾ ਪਰਮਜੀਤ ਸਿੰਘ ਵੱਲੋਂ ਸੰਗਤਾਂ ਨਾਲ ਮਿਲ ਕੇ ਕਰਵਾਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਹੋਏ ਸਨ। ਇਸ ਮੌਕੇ ਵਿਧਾਇਕ ’ਤੇ ‘ਆਪ’ ਦੇ ਕਾਰਜਕਾਰੀ ਪ੍ਰਧਾਨ ਬੁੱਧਰਾਮ, ਵਿਧਾਇਕ ਲਹਿਰਾਗਾਗਾ ਬਰਿੰਦਰ ਗੋਇਲ, ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਪ੍ਰੀਤਮ ਸਿੰਘ ਪੀਤੂ ਤੇ ਰਾਹੁਲੲਇੰਦਰ ਸਿੰਘ ਸਿੱਧੂ ਵੀ ਪਹੁੰਚੇ ਹੋਏ ਸਨ।

Advertisement
×