ਇਸਤਰੀ ਸਭਾ ਤੇ ਆਂਗਣਵਾੜੀ ਵਰਕਰਾਂ ਵੱਲੋਂ ਪੈਦਲ ਮਾਰਚ

ਇਸਤਰੀ ਸਭਾ ਤੇ ਆਂਗਣਵਾੜੀ ਵਰਕਰਾਂ ਵੱਲੋਂ ਪੈਦਲ ਮਾਰਚ

ਪੈਦਲ ਮਾਰਚ ਕਰਦੀਆਂ ਹੋਈਆਂ ਆਂਗਣਵਾੜੀ ਵਰਕਰਾਂ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ 9 ਜੂਨ

ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ’ਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਵੱਧ ਰਹੀ ਹੈ। ‌ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 305ਵੇਂ ਸ਼ਹੀਦੀ ਦਿਹਾੜੇ ਮੌਕੇ ਭਾਰਤ ਦੀ ਜਨਵਾਦੀ ਇਸਤਰੀ ਸਭਾ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਮੱਖਣ ਭੋਗ ਤੋਂ ਇੱਕ ਪੈਦਲ ਮਾਰਚ ਸਿੰਘੂ ਬਾਡਰ ਦੀ ਮੁੱਖ ਸਟੇਜ ਤੱਕ ਕੱਢਿਆ ਗਿਆ।

ਇਸ ਦੀ ਅਗਵਾਈ ਏ ਆਰ ਸਿੰਧੂ ਕੌਮੀ ਜਨਰਲ ਸਕੱਤਰ, ਇਸਤਰੀ ਸਭਾ ਪੰਜਾਬ ਦੀ ਸੂਬਾ ਆਗੂ ਬੀਬੀ ਸੁਭਾਸ਼ ਮੱਟੂ, ਕਮਲਜੀਤ ਕੌਰ ਰੰਧਾਵਾ, ਜ਼ਿਲ੍ਹਾ ਸਕੱਤਰ ਇਸਤਰੀ ਸਭਾ ਅੰਮ੍ਰਿਤਸਰ, ਡਾਕਟਰ ਕਮਲਜੀਤ ਕੌਰ ਧਨੋਆ ਜ਼ਿਲ੍ਹਾ ਜਨਰਲ ਸਕੱਤਰ ਅੰਮ੍ਰਿਤਸਰ, ਕੁੱਲ ਹਿੰਦ ਕਿਸਾਨ ਸਭਾ ਦੇ ਕੇਂਦਰੀ ਖਜ਼ਾਨਚੀ ਕ੍ਰਿਸ਼ਨਾ ਪ੍ਰਸ਼ਾਦ, ਮੇਜਰ ਸਿੰਘ ਪੁੰਨਾਵਾਲ ਜਨਰਲ ਸਕੱਤਰ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਕੀਤੀ।

ਇਸ ਮੌਕੇ ਆਗੂਆਂ ਨੇ ਕਿਹਾ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਦੇਸ਼ ਅੰਦਰ ਅੰਦੋਲਨ ਚੱਲ ਰਹੇ ਹਨ। ਸਾਮਰਾਜੀ ਮੁਲਕਾਂ ਦੇ ਲਈ ਪਾਸ ਕੀਤੇ ਕਾਲੇ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣਗੇ, ਪਰ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ। ਇੱਕ ਵਾਰ ਫਿਰ ਦੇਸ਼ ਕਾਰਪੋਰੇਟ ਘਰਾਣਿਆਂ ਦਾ ਗ਼ੁਲਾਮ ਹੋ ਜਾਵੇਗਾ, ਕਿਉਂਕਿ ਕੇਂਦਰ ਸਰਕਾਰ ਐੱਮਐੱਸਪੀ ’ਤੇ ਖ਼ਰੀਦ ਬਿੱਲ ਲਿਆਉਣ ਤੋਂ ਭੱਜ ਰਹੀ ਹੈ। ਇਸਤਰੀ ਆਗੂ ਏ ਆਰ ਨੇ ਕਿਹਾ ਕਿ 6 ਮਹੀਨਿਆ ਤੋਂ ਉੱਪਰ ਸਮੇਂ ਤੋਂ ਦੇਸ਼ ਅੰਦਰ ਕਿਸਾਨ ਅੰਦੋਲਨ ਚੱਲ ਰਿਹਾ ਹੈ। ਭਾਰਤ ਦੇ ਨਾਲ ਨਾਲ ਕਿਸਾਨ ਅੰਦੋਲਨ ਪੂਰੇ ਸੰਸਾਰ ਵਿੱਚ ਫੈਲ ਚੁੱਕਿਆ ਹੈ। ਮੋਦੀ ਦਾ ਹੰਕਾਰ ਦੇਸ਼ ਦੇ ਲੋਕ ਜ਼ਰੂਰ ਤੋੜਨਗੇ। ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਸੋਚ ਰਹੀ ਹੈ ਕਿ ਸ਼ਾਇਦ ਕਿਸਾਨ ਥੱਕ ਹਾਰ ਕੇ ਵਾਪਸ ਆਪਣੇ ਘਰਾਂ ਨੂੰ ਪਰਤ ਜਾਣਗੇ, ਪਰ ਕਿਸਾਨ ਤਾਂ ਹਰ ਕੁਰਬਾਨੀ ਦੇਣ ਲਈ ਤਿਆਰ ਬੈਠੇ ਹਨ। ਕ੍ਰਿਸ਼ਨਾ ਪ੍ਰਸ਼ਾਦ ਨੇ ਕਿਹਾ ਕਿ ਤਿੰਨੇ ਕਾਲੇ ਕਾਨੂੰਨ ਵਾਪਸ ਕੀਤੇ ਜਾਣ, ਐੱਮਐੱਸਪੀ ’ਤੇ ਕਾਨੂੰਨ ਬਣਾਇਆ ਜਾਵੇ, ਬਿਜਲੀ ਸੋਧ ਬਿੱਲ 2020 ਵਾਪਸ ਲਿਆ ਜਾਵੇ, ਮਜ਼ਦੂਰ ਵਿਰੋਧੀ ਕਾਨੂੰਨ ਵਾਪਸ ਲਿਆ ਜਾਵੇ, ਪ੍ਰਦੂਸ਼ਣ ਕਾਨੂੰਨ ਰੱਦ ਕਰਨ ਤੋਂ ਬਾਅਦ ਹੀ ਕਿਸਾਨ ਅੰਦੋਲਨ ਖ਼ਤਮ ਹੋਵੇਗਾ। ਅੱਜ ਪੈਦਲ ਮਾਰਚ ਵਿੱਚ ਸ਼ਾਮਲ ਔਰਤਾਂ ਨੇ ਜ਼ਮੀਨਾਂ ਦੇ ਹੱਕ ਦਿਵਾਉਣ ਵਾਲੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਪੋਸਟਰ ਵੀ ਚੁੱਕੇ ਹੋਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All