ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਰੋਕਣ ਸਬੰਧੀ ਚਰਚਾ

ਸੰਘਰਸ਼ ਵਿੱਢਣ ਸਬੰਧੀ ਰਣਨੀਤੀ ਅਗਲੀ ਮੀਟਿੰਗ ਵਿੱਚ ਤਿਆਰ ਕੀਤੀ ਜਾਵੇਗੀ: ਉਗਰਾਹਾਂ

ਕਿਸਾਨ ਜਥੇਬੰਦੀਆਂ ਵੱਲੋਂ ਪਾਣੀਆਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਰੋਕਣ ਸਬੰਧੀ ਚਰਚਾ

ਮੀਟਿੰਗ ਵਿੱਚ ਹਾਜ਼ਰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ।

ਸੰਤੋਖ ਗਿੱਲ

ਮੁੱਲਾਂਪੁਰ ਦਾਖਾ, 6 ਜੁਲਾਈ

ਇਥੇ ਗੁਰਸ਼ਰਨ ਕਲਾ ਭਵਨ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਮੂਹ ਜਥੇਬੰਦੀਆਂ ਦੀ ਇਕ ਮੀਟਿੰਗ ਹੋਈ, ਜਿਸ ’ਚ ਪਾਣੀਆਂ ਤੇ ਕੁਦਰਤੀ ਸੋਮਿਆਂ ਉੱਪਰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹਟਾਉਣ, ਦਰਿਆਵਾਂ, ਨਹਿਰਾਂ, ਨਾਲਿਆਂ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਤੇ ਦਿਨੋ-ਦਿਨ ਡੂੰਘੇ ਹੁੰਦੇ ਜਾ ਰਹੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਉਪਰਾਲੇ ਕਰਨ ਸਬੰਧੀ ਚਰਚਾ ਕੀਤੀ ਗਈ। ਇਸ ਦੌਰਾਨ ਵੋਟ ਰਾਜਨੀਤੀ ਤੋਂ ਉੱਪਰ ਉੱਠ ਕੇ ਹਰਿਆਣਾ ਅਤੇ ਰਾਜਸਥਾਨ ਨਾਲ ਕੌਮਾਂਤਰੀ ਕਾਨੂੰਨਾਂ ਅਨੁਸਾਰ ਦਰਿਆਈ ਪਾਣੀਆਂ ਦੀ ਵੰਡ ਸਣੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਮਾਮਲਾ ਵੀ ਵਿਚਾਰਿਆ ਗਿਆ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਇਨ੍ਹਾਂ ਮਸਲਿਆਂ ’ਤੇ ਇਕਸੁਰ ਨਜ਼ਰ ਆਏ, ਪਰ ਇਨ੍ਹਾਂ ਮਾਮਲਿਆਂ ਸਬੰਧੀ ਸੰਘਰਸ਼ ਦੀ ਰਣਨੀਤੀ ਘੜਨ ਲਈ ਫੈ਼ਸਲਾ ਅਗਲੀ ਮੀਟਿੰਗ ਵਿੱਚ ਹੋਵੇਗਾ। ਸ੍ਰੀ ਉਗਰਾਹਾਂ ਨੇ ਕਿਹਾ ਕਿ ਡੇਢ ਦਰਜਨ ਦੇ ਕਰੀਬ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੁੱਦਿਆਂ ’ਤੇ ਸਹਿਮਤੀ ਪ੍ਰਗਟਾਈ ਹੈ ਤੇ ਕੁਝ ਹੋਰ ਮੰਗਾਂ ਵੀ ਮੰਗ ਪੱਤਰ ਵਿੱਚ ਸ਼ਾਮਲ ਕਰਵਾਈਆਂ ਹਨ, ਪਰ ਇਸ ਸਬੰਧੀ ਲੜਾਈ ਵਿੱਢਣ ਬਾਰੇ ਰਣਨੀਤੀ ਅਗਲੀ ਮੀਟਿੰਗ ਵਿੱਚ ਤਿਆਰ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All